Wednesday, October 16, 2024
Google search engine
HomeDeshਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਪਹਿਲਾ ਜਥਾ 22 ਨੂੰ ਹੋਵੇਗਾ ਰਵਾਨਾ

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਪਹਿਲਾ ਜਥਾ 22 ਨੂੰ ਹੋਵੇਗਾ ਰਵਾਨਾ

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ 25 ਮਈ ਤੋਂ ਸ਼ੁਰੂ ਹੋ ਰਹੀ ਯਾਤਰਾ ਸਬੰਧੀ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਨੇ ਤਿਆਰੀ ਮੁਕੰਮਲ ਕਰ ਲਈ ਹੈ।

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ 25 ਮਈ ਤੋਂ ਸ਼ੁਰੂ ਹੋ ਰਹੀ ਯਾਤਰਾ ਸਬੰਧੀ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਨੇ ਤਿਆਰੀ ਮੁਕੰਮਲ ਕਰ ਲਈ ਹੈ। 22 ਮਈ ਸਵੇਰੇ ਉਤਰਾਖੰਡ ਦੇ ਰਾਜਪਾਲ ਪੰਜ ਪਿਆਰਿਆਂ ਦੀ ਅਗਵਾਈ ’ਚ ਯਾਤਰਾ ’ਤੇ ਜਾਣ ਵਾਲੇ ਪਹਿਲੇ ਜਥੇ ਨੂੰ ਹਰੀ ਝੰਡੀ ਦਿਖਾਉਣਗੇ। ਇਸ ਮੌਕੇ ਸੰਤ ਸਮਾਜ ਸਮੇਤ ਕਈ ਹੋਰ ਪਤਵੰਤੇ ਵੀ ਹਾਜ਼ਰ ਹੋਣਗੇ। ਯਾਤਰਾ ਸ਼ੁਰੂ ਹੋਣ ਤੋਂ ਪਹਿਲਾਂ ਚਮੋਲੀ ਦੇ ਜ਼ਿਲ੍ਹਾ ਅਧਿਕਾਰੀ ਹਿਮਾਂਸ਼ੂ ਖੁਰਾਣਾ ਦੀ ਅਗਵਾਈ ਹੇਠ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਗੁਰਦੁਆਰਾ ਗੋਵਿੰਦਘਾਟ ਦੇ ਸੇਵਾਦਾਰਾਂ ਨੇ ਪੈਦਲ ਰਸਤੇ ਦਾ ਨਿਰੀਖਣ ਕੀਤਾ। ਟਰੱਸਟ ਦੇ ਚੇਅਰਮੈਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਲਈ ਰਜਿਸਟੇ੍ਰਸ਼ਨ ਜ਼ਰੂਰੀ ਹੋਵੇਗੀ। ਇਹ ਆਨਲਾਈਨ ਜਾਂ ਗੁਰਦੁਆਰਾ ਹੇਮਕੁੰਟ ਸਾਹਿਬ, ਰਿਸ਼ੀਕੇਸ਼ ਵਿਖੇ ਕਰਵਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਯਾਤਰਾ ਸਥਾਨ ’ਚ ਜ਼ਿਆਦਾ ਬਰਫ਼ ਪੈਣ ਦੇ ਮੱਦੇਨਜ਼ਰ ਪ੍ਰਸ਼ਾਸਨ ਤੇ ਗੁਰਦੁਆਰਾ ਮੈਨੇਜਮੈਂਟ ਟਰੱਸਟ ਨੇ ਯਾਤਰਾ ਦੇ ਪਹਿਲੇ ਕੁਝ ਦਿਨਾਂ ਲਈ ਪ੍ਰਤੀ ਦਿਨ 3500 ਸ਼ਰਧਾਲੂਆਂ ਦੀ ਹੱਦ ਤੈਅ ਕੀਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments