ਲੈਫਟੀਨੈਂਟ ਗਵਰਨਰ ਵੱਲੋਂ ਮਾਮਲੇ ਦੀ ਸੀਬੀਆਈ ਜਾਂਚ ਦੀ ਸਿਫ਼ਾਰਸ਼ ਕਰਨ ਤੋਂ ਬਾਅਦ ਨੀਤੀ ਨੂੰ ਰੱਦ ਕਰ ਦਿੱਤਾ ਗਿਆ
ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਖ਼ਿਲਾਫ਼ ਦਾਇਰ ਅੱਠਵੀਂ ਚਾਰਜਸ਼ੀਟ ’ਤੇ ਅੱਜ (ਸੋਮਵਾਰ) ਨੂੰ ਰੌਜ਼ ਐਵੇਨਿਊ ਅਦਾਲਤ ਸੁਣਵਾਈ ਕਰੇਗੀ। ਅਦਾਲਤ ਨੇ ਸ਼ੁੱਕਰਵਾਰ ਨੂੰ ਈਡੀ ਵੱਲੋਂ ਦਾਇਰ ਅੱਠਵੀਂ ਚਾਰਜਸ਼ੀਟ ‘ਤੇ ਨੋਟਿਸ ਲੈਣ ਲਈ 20 ਮਈ ਦੀ ਤਰੀਕ ਤੈਅ ਕੀਤੀ ਹੈ।ਚਾਰਜਸ਼ੀਟ ‘ਚ ਈਡੀ ਨੇ ਮੁੱਖ ਮੰਤਰੀ ਅਤੇ ‘ਆਪ’ ‘ਤੇ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਦੀਆਂ ਧਾਰਾਵਾਂ ਤਹਿਤ ਦੋਸ਼ ਤੈਅ ਕਰਨ ਦੀ ਮੰਗ ਕੀਤੀ ਹੈ। ਈਡੀ ਨੇ ਇਸ ਮਾਮਲੇ ਵਿੱਚ ‘ਆਪ’ ਦੇ ਕੌਮੀ ਕਨਵੀਨਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 21 ਮਾਰਚ ਨੂੰ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ। ਫਿਲਹਾਲ ਉਹ ਚੋਣ ਪ੍ਰਚਾਰ ਲਈ ਸੁਪਰੀਮ ਕੋਰਟ ਵੱਲੋਂ ਦਿੱਤੀ ਗਈ ਅੰਤਰਿਮ ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਹਨ। ਅੰਤਰਿਮ ਜ਼ਮਾਨਤ ਦੀ ਮਿਆਦ ਖਤਮ ਹੋਣ ਤੋਂ ਬਾਅਦ 2 ਜੂਨ ਨੂੰ ਉਸ ਨੂੰ ਤਿਹਾੜ ਜੇਲ ਵਿਚ ਆਤਮ ਸਮਰਪਣ ਕਰਨਾ ਹੋਵੇਗਾ। ਆਬਕਾਰੀ ਨੀਤੀ ਘੁਟਾਲੇ ਵਿੱਚ ਈਡੀ ਵੱਲੋਂ ਇਹ ਅੱਠਵੀਂ ਚਾਰਜਸ਼ੀਟ ਹੈ। ਹੁਣ ਤੱਕ 18 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪਿਛਲੇ ਹਫ਼ਤੇ ਈਡੀ ਨੇ ਬੀਆਰਐਸ ਆਗੂ ਕੇ. ਕਵਿਤਾ ਅਤੇ ਚਾਰ ਹੋਰਾਂ ਖਿਲਾਫ ਵੀ ਅਜਿਹੀ ਹੀ ਸ਼ਿਕਾਇਤ ਦਰਜ ਕਰਵਾਈ ਗਈ ਸੀ।