Wednesday, October 16, 2024
Google search engine
HomeDeshਧਾਰਮਿਕ ਸਥਾਨ ਤੋਂ ਪਰਤ ਰਹੇ ਸ਼ਰਧਾਲੂਆਂ ਦੀ ਜੀਪ ਨਹਿਰ ਕੰਢੇ ਪਲਟੀ, 2...

ਧਾਰਮਿਕ ਸਥਾਨ ਤੋਂ ਪਰਤ ਰਹੇ ਸ਼ਰਧਾਲੂਆਂ ਦੀ ਜੀਪ ਨਹਿਰ ਕੰਢੇ ਪਲਟੀ, 2 ਔਰਤਾਂ ਤੇ 2 ਬੱਚਿਆਂ ਦੀ ਮੌਤ, 1 ਬੱਚਾ ਨਹਿਰ ‘ਚ ਡੁੱਬਿਆ

ਪ੍ਰਾਪਤ ਜਾਣਕਾਰੀ ਅਨੁਸਾਰ ਪਾਇਲ ਥਾਣੇ ਅਧੀਨ ਪੈਂਦੇ ਪਿੰਡਾਂ ਨਿਜ਼ਾਮਪੁਰ, ਡਾਂਗੋਵਾਲ ਅਤੇ ਛਿੱਬੜਾ ਤੋਂ 15 ਤੋਂ ਵੱਧ ਔਰਤਾਂ, ਬੱਚੇ ਅਤੇ ਮਰਦ ਬੀਤੇ ਦਿਨ ਡੇਰਾ ਬਾਬਾ ਵਡਭਾਗ ਸਿੰਘ ਜੀ ਵਿਖੇ ਮੱਥਾ ਟੇਕਣ ਲਈ ਗਏ ਹੋਏ ਸਨ।

ਅੱਜ ਸਵੇਰੇ ਜਦੋਂ ਪਰਿਵਾਰ ਦੇ ਸਾਰੇ ਮੈਂਬਰ ਮੱਥਾ ਟੇਕ ਕੇ ਨਵੀਂ ਮਹਿੰਦਰਾ ਪਿਕਅੱਪ ਜੀਪ ਵਿੱਚ ਬਾਬਾ ਵਡਭਾਗ ਸਿੰਘ ਤੋਂ ਵਾਪਸ ਆਪਣੇ ਪਿੰਡ ਜਾ ਰਹੇ ਸਨ ਤਾਂ ਰਸਤੇ ਵਿੱਚ ਪਿੰਡ ਬਹਿਲੋਲਪੁਰ ਨੇੜੇ ਸਰਹਿੰਦ ਨਹਿਰ ਦੇ ਕੰਢੇ ’ਤੇ ਗੱਡੀ ਆਪਣਾ ਸੰਤੁਲਨ ਗੁਆ ਬੈਠੀ।  ਜੋ ਕਿ ਸੜਕ ਤੋਂ ਕਰੀਬ 30 ਫੁੱਟ ਹੇਠਾਂ ਡਿੱਗ ਗਿਆ। ਬੇਸ਼ੱਕ ਦਰੱਖਤਾਂ ਨੇ ਗੱਡੀ ਨੂੰ ਨਹਿਰ ‘ਚ ਡਿੱਗਣ ਤੋਂ ਰੋਕ ਲਿਆ ਪਰ ਇਕ ਬੱਚਾ ਸੁਖਪ੍ਰੀਤ ਸਿੰਘ ਪਾਣੀ ‘ਚ ਡਿੱਗ ਕੇ ਰੁੜ੍ਹ ਗਿਆ, ਜਦਕਿ ਬਾਕੀ ਸਾਰੇ ਗੰਭੀਰ ਜ਼ਖਮੀ ਹੋ ਗਏ |

ਮਾਛੀਵਾੜਾ ਨੇੜੇ ਵਗਦੀ ਸਰਹਿੰਦ ਨਹਿਰ ਦੇ ਬਹਿਲੋਲਪੁਰ ਪੁੱਲ ਕੋਲ ਇਕ ਦਰਦਨਾਕ ਹਾਦਸਾ ਵਾਪਰਿਆ, ਜਿਸ ਵਿਚ ਇਕ ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਸ਼ਰਧਾਲੂਆਂ ਦੀ ਜੀਪ ਨਹਿਰ ਦੇ ਕੰਢੇ ਪਲਟ ਗਈ, ਜਿਸ ਵਿਚ ਦੋ ਔਰਤਾਂ, ਜਿਨ੍ਹਾਂ ਦੀ ਮੌਤ ਹੋ ਗਈ। ਇਸ ਹਾਦਸੇ ‘ਚ ਮਾਂ-ਧੀ ਦੀ ਮੌਤ ਹੋ ਗਈ, ਜਿਸ ‘ਚ ਮਹਿੰਦਰ ਕੌਰ (65) ਅਤੇ ਕਰਮਜੀਤ ਕੌਰ (52) ਦੀ ਮੌਤ ਹੋ ਗਈ, ਜਦਕਿ ਦੋ ਬੱਚਿਆਂ ਗਗਨਜੋਤ ਕੌਰ (15) ਨਾਂ ਦੀ ਲੜਕੀ ਦੀ ਵੀ ਹਾਦਸੇ ਵਿੱਚ ਮੌਤ ਹੋ ਗਈ। ਇਸ ਤੋਂ ਇਲਾਵਾ ਇੱਕ ਹੋਰ ਬੱਚਾ ਸੁਖਪ੍ਰੀਤ ਸਿੰਘ (7) ਨਹਿਰ ਵਿੱਚ ਡਿੱਗ ਗਿਆ, ਜਿਸ ਦੀ ਭਾਲ ਕੀਤੀ ਜਾ ਰਹੀ ਹੈ।

ਇਸ ਹਾਦਸੇ ‘ਚ ਦੋ ਬੱਚਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਔਰਤ ਮਹਿੰਦਰ ਅਤੇ ਕਰਮਜੀਤ ਕੌਰ ਜੋ ਮਾਂ-ਧੀ ਦੱਸੀ ਜਾਂਦੀ ਹੈ, ਦੀ ਹਸਪਤਾਲ ‘ਚ ਇਲਾਜ ਦੌਰਾਨ ਮੌਤ ਹੋ ਗਈ | 12 ਜ਼ਖਮੀ ਸ਼ਰਧਾਲੂ ਚਮਕੌਰ ਸਾਹਿਬ ਦੇ ਹਸਪਤਾਲ ‘ਚ ਜ਼ੇਰੇ ਇਲਾਜ ਹਨ, ਜਿਨ੍ਹਾਂ ‘ਚੋਂ ਕਈਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਮੌਕੇ ‘ਤੇ ਇਕੱਠੇ ਹੋਏ ਲੋਕਾਂ ਨੇ ਕਰੇਨ ਬੁਲਾ ਕੇ ਗੱਡੀ ਨੂੰ ਬਾਹਰ ਕੱਢਿਆ ਅਤੇ ਜ਼ਖਮੀਆਂ ਨੂੰ ਵੀ ਇਲਾਜ ਲਈ ਹਸਪਤਾਲ ਪਹੁੰਚਾਇਆ।

ਜ਼ਖ਼ਮੀਆਂ ਵਿੱਚ ਅਮਨਪ੍ਰੀਤ ਕੌਰ ਵਾਸੀ ਸਿਹੋਦਾ, ਸਰੂਪ ਸਿੰਘ ਵਾਸੀ ਚੀਮਾ, ਪ੍ਰਿਤਪਾਲ ਕੌਰ ਵਾਸੀ ਸਿਹੋਦਾ, ਰੂਪ ਸਿੰਘ ਵਾਸੀ ਲੱਧੜ, ਸੰਦੀਪ ਕੌਰ ਵਾਸੀ ਨਿਜ਼ਾਮਪੁਰ, ਪ੍ਰਵੀਨ ਕੌਰ ਵਾਸੀ ਨਿਜ਼ਾਮਪੁਰ, ਬਲਜਿੰਦਰ ਸਿੰਘ ਵਾਸੀ ਸਿਹੋਦਾ, ਸੁਖਵੀਰ ਕੌਰ ਵਾਸੀ ਫਾਟਕ ਸ਼ਾਮਲ ਹਨ। ਕੌਰ ਵਾਸੀ ਨਿਜ਼ਾਮਪੁਰ, ਮਨਪ੍ਰੀਤ ਕੌਰ ਵਾਸੀ ਡਾਂਗੋ, ਜੀਵਨ ਸਿੰਘ ਵਾਸੀ ਸਿਹੋਦਾ, ਗੁਰਪ੍ਰੀਤ ਸਿੰਘ ਵਾਸੀ ਨਿਜ਼ਾਮਪੁਰ ਸ਼ਾਮਲ ਹਨ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments