ਲਾਪਤਾ ਨਮਨ ਦੀ ਪੁਲਿਸ ਵੱਲੋਂ ਭਾਲ ਲਗਾਤਾਰ ਜਾਰੀ ਸੀ ਜਿਸ ਦੇ ਚੱਲਦਿਆਂ ਬੀਤੇ ਦਿਨੀਂ ਪੁਲਿਸ ਨੂੰ ਉੱਥੇ ਕਿਸੇ ਝੀਲ ‘ਚੋਂ ਇਕ ਲਾਸ਼ ਬਰਾਮਦ ਹੋਈ ਜਿਸਦੀ ਪਛਾਣ ਨਮਨਪ੍ਰੀਤ ਵਜੋਂ ਕੀਤੀ ਗਈ ਹੈ।
ਚੌਕ ਮਹਿਤਾ ਦੇ ਰਹਿਣ ਵਾਲੇ ਨੌਜਵਾਨ ਦੀ ਕੈਨੇਡਾ ‘ਚ ਹੋਈ ਮੌਤ ਦੀ ਖਬਰ ਸੁਣ ਕੇ ਪੂਰੇ ਇਲਾਕੇ ਅੰਦਰ ਸੋਗ ਦੀ ਲਹਿਰ ਪਾਈ ਜਾ ਰਹੀ ਹੈ।ਇਲਾਕੇ ਦੀ ਸੀਨੀਅਰ ਕਾਂਗਰਸੀ ਯੂਥ ਆਗੂ ਇੰਦਰਜੀਤ ਸਿੰਘ ਕਾਕੂ ਰੰਧਾਵਾ ਦਾ ਭਤੀਜਾ ਤੇ ਸਵ. ਜੋਗਿੰਦਰ ਸਿੰਘ ਰੰਧਾਵਾ ਦਾ ਸਪੁੱਤਰ ਨਮਨਪ੍ਰੀਤ ਸਿੰਘ ਰੰਧਾਵਾ (22 ਸਾਲ) ਸਟੱਡੀ ਵੀਜ਼ੇ ‘ਤੇ ਕਰੀਬ ਪਿਛਲੇ ਦੋ ਸਾਲ ਤੋਂ ਕੈਨੇਡਾ ਦੇ ਸ਼ਹਿਰ ਬਰੈਂਪਟਨ ਰਹਿ ਰਿਹਾ ਸੀ। ਬੀਤੀਂ 29 ਫਰਵਰੀ ਤੋਂ ਉਹ ਲਾਪਤਾ ਸੀ ਤੇ ਬਹੁਤ ਖੋਜ ਪੜਤਾਲ ਕਰਨ ਤੋਂ ਬਾਅਦ ਵੀ ਕੁਝ ਪਤਾ ਨਾ ਚੱਲ ਸਕਿਆ।
ਲਾਪਤਾ ਨਮਨ ਦੀ ਪੁਲਿਸ ਵੱਲੋਂ ਭਾਲ ਲਗਾਤਾਰ ਜਾਰੀ ਸੀ ਜਿਸ ਦੇ ਚੱਲਦਿਆਂ ਬੀਤੇ ਦਿਨੀਂ ਪੁਲਿਸ ਨੂੰ ਉੱਥੇ ਕਿਸੇ ਝੀਲ ‘ਚੋਂ ਇਕ ਲਾਸ਼ ਬਰਾਮਦ ਹੋਈ ਜਿਸਦੀ ਪਛਾਣ ਨਮਨਪ੍ਰੀਤ ਵਜੋਂ ਕੀਤੀ ਗਈ ਹੈ। ਇਸ ਮੌਤ ਦਾ ਅਸਲ ਕਾਰਨ ਕੀ ਹੈ, ਇਸ ਬਾਰੇ ਪਰਿਵਾਰ ਨੂੰ ਅਜੇ ਕੁਝ ਪਤਾ ਨਹੀਂ ਚੱਲ ਸਕਿਆ।