ਪਟਿਆਲਾ ਮੀਡੀਆ ਕਲੱਬ ਵਿਚ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਜਗਦੀਪ ਸਿੰਘ ਤੇ ਉਹਨਾਂ ਦੇ ਸਾਥੀਆਂ ਨੇ ਦੱਸਿਆ ਕਿ ਉਨ੍ਹਾਂ ਇਸ ਮਾਮਲੇ ’ਚ ਡੀਆਈਜੀ ਨੂੰ ਲਿਖਤੀ ਸ਼ਿਕਾਇਤ ਕੀਤੀ ਹੈ
ਨੈਸ਼ਨਲ ਐਸੋਸੀਏਸ਼ਨ ਆਫ ਡੈੱਫ ਦੇ ਕਾਰਜਕਾਰੀ ਮੈਂਬਰ ਅਤੇ ਪਟਿਆਲਾ ਐਸੋਸੀਏਸ਼ਨ ਆਫ ਡੈਫ ਦੇ ਪ੍ਰਧਾਨ ਜਗਦੀਪ ਸਿੰਘ ਨੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦਾ ਮਖੌਲ ਉਡਾਉਣ ’ਤੇ ਕ੍ਰਿਕਟਰ ਹਰਭਜਨ ਸਿੰਘ ਭੱਜੀ ਤੇ ਹੋਰਨਾਂ ਖਿਲਾਫ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਕ੍ਰਿਕਟਰ ਹਰਭਜਨ ਸਿੰਘ, ਯੁਵਰਾਜ ਸਿੰਘ ਤੇ ਸੁਰੇਸ਼ ਰੈਨਾ ਵੱਲੋਂ ਦਿਵਿਆਂਗਾਂ ਦੀ ਨਕਲ ਕਰ ਕੇ ਇਕ ਵੀਡੀਓ ਬਣਾਈ ਗਈ ਸੀ ਜੋ ਕਿ ਸ਼ੋਸ਼ਲ ਮੀਡੀਆ ’ਤੇ ਕਾਫੀ ਵਾਇਰਲ ਹੋਈ। ਭਾਵੇਂ ਬਾਅਦ ’ਚ ਕ੍ਰਿਕਟਰਾਂ ਨੇ ਮਾਫੀ ਮੰਗ ਲਈ ਗਈ ਪਰ ਵਿਸੇ਼ਸ਼ ਲੋੜਾਂ ਵਾਲੇ ਭਾਈਚਾਰੇ ਵਿਚ ਇਸ ਪ੍ਰਤੀ ਰੋਸ ਘੱਟ ਨਹੀਂ ਰਿਹਾ।
ਪਟਿਆਲਾ ਮੀਡੀਆ ਕਲੱਬ ਵਿਚ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਜਗਦੀਪ ਸਿੰਘ ਤੇ ਉਹਨਾਂ ਦੇ ਸਾਥੀਆਂ ਨੇ ਦੱਸਿਆ ਕਿ ਉਨ੍ਹਾਂ ਇਸ ਮਾਮਲੇ ’ਚ ਡੀਆਈਜੀ ਨੂੰ ਲਿਖਤੀ ਸ਼ਿਕਾਇਤ ਕੀਤੀ ਹੈ ਤੇ ਉਨ੍ਹਾਂ ਦੀ ਮੰਗ ਹੈ ਕਿ ਕਾਨੂੰਨ ਮੁਤਾਬਕ ਇਹਨਾਂ ਸਾਰਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।ਇਹਨਾਂ ਖਿਲਾਫ ਕਾਨੂੰਨ ਮੁਤਾਬਕ ਬਣਦੀ ਕਾਰਵਾਈ ਬਹੁਤ ਜ਼ਰੂਰੀ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ, ਮਹਾਰਾਸ਼ਟਰ, ਯੂ ਪੀ, ਦਿੱਲੀ ਸਮੇਤ 8 ਰਾਜਾਂ ਵਿਚ ਅਜਿਹੇ ਮਾਮਲਿਆਂ ਦੀਆਂ ਸ਼ਿਕਾਇਤਾਂ ਦਿੱਤੀਆਂ ਹਨ ਤੇ ਮੰਗ ਕੀਤੀ ਕਿ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇ, ਸਾਨੂੰ ਮੁਆਫੀ ’ਤੇ ਤਸੱਲੀ ਨਹੀਂ ਹੈ। ਇਹ ਲੋਕ ਜੋ ਸਮਾਜ ਵਿਚ ਵੱਡਾ ਰੁਤਬਾ ਰੱਖਦੇ ਹਨ ਤੇ ਇਹਨਾਂ ਦੇ ਵੱਡੇ ਸਮਰਥਕ ਹੁੰਦੇ ਹਨ। ਅਜਿਹੇ ਹਮਾਇਤੀਆਂ ਨੂੰ ਪਤਾ ਲੱਗਣਾ ਚਾਹੀਦਾ ਹੈ ਕਿ ਜਿਸ ਨੂੰ ਉਹ ਸੋਸ਼ਲ ਮੀਡੀਆ ’ਤੇ ਫਾਲੋ ਕਰਦੇ ਹਨ, ਉਹਨਾਂ ਖਿਲਾਫ ਕੀ ਕਾਰਵਾਈ ਹੋਈ ਹੈ।