ਬਾਰਿਸ਼ ਦੇ ਨਾਲ ਚੱਲੀਆਂ ਠੰਢੀਆਂ ਹਵਾਵਾਂ ਨੇ ਮੌਸਮ ਦਾ ਮਿਜਾਜ ਬਦਲ ਕੇ ਰੱਖ ਦਿੱਤਾ । ਮੀਂਹ ਕਾਰਨ ਜ਼ਿਆਦਾਤਰ ਸੜਕਾਂ ‘ਤੇ ਜਾਮ ਵਰਗੇ ਹਾਲਾਤ ਪੈਦਾ ਹੋ ਗਏ।
ਪਿਛਲੇ ਕੁਝ ਦਿਨਾਂ ਤੋਂ ਹੁਮਸ ਭਰੀ ਗਰਮੀ ਦਾ ਸਾਹਮਣਾ ਕਰ ਰਹੇ ਸ਼ਹਿਰ ਵਾਸੀਆਂ ਨੂੰ ਮੰਗਲਵਾਰ ਬਾਅਦ ਦੁਪਹਿਰ ਆਈ ਬਾਰਿਸ਼ ਨੇ ਗਰਮੀ ਤੋਂ ਰਾਹਤ ਦਵਾਈ ਹੈ। ਬਾਰਿਸ਼ ਨੇ ਜਿੱਥੇ ਮੌਸਮ ‘ਚ ਠੰਢਕ ਲਿਆਂਦੀ ਉੱਥੇ ਵਾਹਨ ਚਾਲਕਾਂ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਕਿਉਂਕਿ ਸੜਕਾਂ ਤੇ ਪਾਣੀ ਭਰ ਜਾਣ ਕਾਰਨ ਆਉਣ ਜਾਣ ਵਾਲੇ ਵਾਹਨ ਚਾਲਕਾਂ ਨੂੰ ਮੁਸ਼ਕਿਲ ਪੇਸ਼ ਆਈ।
ਬਾਰਿਸ਼ ਦੇ ਨਾਲ ਚੱਲੀਆਂ ਠੰਢੀਆਂ ਹਵਾਵਾਂ ਨੇ ਮੌਸਮ ਦਾ ਮਿਜਾਜ ਬਦਲ ਕੇ ਰੱਖ ਦਿੱਤਾ । ਮੀਂਹ ਕਾਰਨ ਜ਼ਿਆਦਾਤਰ ਸੜਕਾਂ ‘ਤੇ ਜਾਮ ਵਰਗੇ ਹਾਲਾਤ ਪੈਦਾ ਹੋ ਗਏ।
ਜਿਨ੍ਹਾਂ ਨੂੰ ਟਰੈਫ਼ਿਕ ਪੁਲਿਸ ਮੁਲਾਜ਼ਮਾਂ ਵੱਲੋਂ ਨਾਲੋਂ ਨਾਲ ਖੁੱਲ੍ਹਵਾਇਆ ਗਿਆ। ਦੋ ਪਈਆ ਵਾਹਨ ਚਾਲਕਾਂ ਨੂੰ ਸੜਕਾਂ ਤੇ ਪਏ ਟੋਇਆ ਵਿੱਚ ਮੀਂਹ ਦਾ ਪਾਣੀ ਭਰ ਜਾਣ ਕਾਰਨ ਸਭ ਤੋਂ ਵੱਧ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ।