ਪਿਛਲੇ ਟਾਇਰ ਹੇਠਾਂ ਆਉਣ ਕਾਰਨ ਹੋਈ ਦਰਦਨਾਕ ਮੌਤ
ਰਾਜਸਥਾਨ ਰੋਡਵੇਜ਼ (Rajasthan Roadways) ਦੀ ਬੱਸ ਨੇ ਅੱਗੇ ਜਾ ਰਹੇ ਬਾਈਕ ਸਵਾਰ ਨੂੰ ਕੁਚਲ ਦਿੱਤਾ। ਹਾਦਸੇ ‘ਚ ਬੱਸ ਦਾ ਪਿਛਲਾ ਟਾਇਰ ਉਸ ਦੇ ਉਪਰੋਂ ਲੰਘ ਜਾਣ ਕਾਰਨ ਬਾਈਕ ਸਵਾਰ ਦੀ ਦਰਦਨਾਕ ਮੌਤ ਹੋ ਗਈ। ਦੂਜੇ ਪਾਸੇ ਘਟਨਾ ਤੋਂ ਬਾਅਦ ਥਾਣਾ ਕਬਰਵਾਲਾ ਦੀ ਪੁਲਿਸ ਨੇ ਮੁਲਜ਼ਮ ਬੱਸ ਡਰਾਈਵਰ ਨੂੰ ਗ੍ਰਿਫਤਾਰ ਕਰ ਕੇ ਉਸ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਬੱਸ ਬਹੁਤ ਤੇਜ਼ ਰਫ਼ਤਾਰ ਨਾਲ ਜਾ ਰਹੀ ਸੀ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਬੱਸ ਬਹੁਤ ਤੇਜ਼ ਰਫ਼ਤਾਰ ਨਾਲ ਜਾ ਰਹੀ ਸੀ।ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਕਰਨ ਪੁੱਤਰ ਛਿੰਦਰ ਸਿੰਘ ਵਾਸੀ ਰੂਪਨਗਰ ਖੂਹੀਆਂ (ਫਾਜ਼ਿਲਕਾ) ਨੇ ਦੱਸਿਆ ਕਿ ਉਸ ਦਾ ਪਿਤਾ ਮੱਝਾਂ ਦਾ ਕਾਰੋਬਾਰ ਕਰਦਾ ਹੈ। ਮਲੋਟ ਆਪਣੇ ਸਾਈਕਲ ਨੰਬਰ ਪੀ.ਬੀ.30ਪੀ 1577 ‘ਤੇ ਸਵਾਰ ਹੋ ਕੇ ਸ਼ਹਿਰ ਨੂੰ ਗਿਆ ਸੀ। ਜਦੋਂ ਉਹ ਵਾਪਸ ਆਪਣੇ ਪਿੰਡ ਆ ਰਿਹਾ ਸੀ ਤਾਂ ਰਸਤੇ ‘ਚ ਪਿੰਡ ਕਰਮਗੜ੍ਹ ਨੇੜੇ ਰਾਜਸਥਾਨ ਡਿਪੂ ਦੀ ਰੋਡਵੇਜ਼ ਬੱਸ ਨੇ ਉਸ ਦੇ ਪਿਤਾ ਨੂੰ ਪਿੱਛਿਓਂ ਜ਼ਬਰਦਸਤ ਟੱਕਰ ਮਾਰ ਦਿੱਤੀ। ਹਾਦਸੇ ‘ਚ ਬੱਸ ਦਾ ਪਿਛਲਾ ਟਾਇਰ ਉਸਦੇ ਪਿਤਾ ਦੇ ਉਪਰੋਂ ਲੰਘ ਗਿਆ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਬੱਸ ਨੰਬਰ ਆਰਜੇ-14ਪੀਈ 4811 ਨੂੰ ਡਰਾਈਵਰ ਅੰਗਰੇਜ਼ ਸਿੰਘ ਪੁੱਤਰ ਲੱਖਾ ਸਿੰਘ ਵਾਸੀ ਵਾਰਡ ਨੰਬਰ ਛੇ ਦੌਲਤਪੁਰਾ ਗੰਗਾਨਗਰ ਰਾਜਸਥਾਨ ਚਲਾ ਰਿਹਾ ਸੀ। ਏਐਸਆਈ ਰਾਜਦਵਿੰਦਰ ਸਿੰਘ ਨੇ ਦੱਸਿਆ ਕਿ ਬੱਸ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਉਸ ਖ਼ਿਲਾਫ਼ ਧਾਰਾ 279,304ਏ ਆਈਪੀਸੀ ਤਹਿਤ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ ਹੈ।