ਪੰਜਾਬੀ ਯੂਨੀਵਰਸਿਟੀ ਪਟਿਆਲਾ ‘ਚ ਇੱਕ ਵਿਦਿਆਰਥੀ ਨੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ ਹੈ।
ਪਟਿਆਲਾ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬੀ ਯੂਨੀਵਰਸਿਟੀ ਪਟਿਆਲਾ ‘ਚ ਇੱਕ ਵਿਦਿਆਰਥੀ ਨੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ ਹੈ।
ਵਿਦਿਆਰਥੀ ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਦਾ ਰਹਿਣ ਵਾਲਾ ਹੈ। ਯੂਨੀਵਰਸਿਟੀ ‘ਚ ਜਿਵੇਂ ਹੀ ਇਸ ਘਟਨਾ ਬਾਰੇ ਪਤਾ ਲੱਗਿਆ ਤਾਂ ਯੂਨੀਵਰਸਿਟੀ ਦੇ ਹੋਸਟਲ ਦੇ ਬਾਹਰ ਵਿਦਿਆਰਥੀਆਂ ਦਾ ਇਕੱਠ ਹੋ ਗਿਆ। ਹਾਲਾਂਕਿ ਅਜੇ ਤੱਕ ਵਿਦਿਆਰਥੀ ਵੱਲੋਂ ਕਿਉਂ ਆਪਣੀ ਜੀਵਨਲੀਲਾ ਸਮਾਪਤ ਕੀਤੀ ਗਈ, ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਸੀ।
ਜਾਣਕਾਰੀ ਅਨੁਸਾਰ ਵਿਦਿਆਰਥੀ ਦੀ ਪਛਾਣ ਸ਼ੁਭਮ ਵਾਸੀ ਹਮੀਰਪੁਰ ਵਜੋਂ ਹੋਈ ਹੈ, ਜੋ ਕਿ ਯੂਨੀਵਰਸਿਟੀ ਦੇ ਬਾਬਾ ਬੰਦਾ ਸਿੰਘ ਬਹਾਦਰ ਹੋਸਟਲ ਦੀ 6ਵੀਂ ਮੰਜਿਲ ‘ਤੇ ਸਥਿਤ ਕਮਰੇ ਵਿੱਚ ਰਹਿ ਰਿਹਾ ਸੀ, ਜਿਸ ਨੇ ਅੱਜ ਆਪਣੇ ਜੀਵਨਲੀਲਾ ਸਮਾਪਤ ਕਰ ਲਈ।
ਸਵੇਰੇ ਜਦੋਂ ਸ਼ੁਭਮ ਕਮਰੇ ‘ਚੋਂ ਬਾਹਰ ਨਾ ਆਇਆ ਤਾਂ ਸਾਥੀਆਂ ਨੇ ਇਸ ਦੀ ਵਾਰਡਨ ਨੂੰ ਜਾਣਕਾਰੀ ਦਿੱਤੀ। ਉਪਰੰਤ ਜਦੋਂ ਕਮਰੇ ‘ਚ ਦੇਖਿਆ ਤਾਂ ਸ਼ੁਭਮ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਹੋਰਨਾਂ ਵਿਦਿਆਰਥੀਆਂ ਨੂੰ ਜਿਵੇਂ ਹੀ ਘਟਨਾ ਬਾਰੇ ਪਤਾ ਲੱਗਿਆ ਤਾਂ ਹੋਸਟਲ ਵਿੱਚ ਹੰਗਾਮਾ ਮੱਚ ਗਿਆ।
ਘਟਨਾ ਬਾਰੇ ਪਤਾ ਲੱਗਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਹੋਈ ਸੀ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਕਮਰੇ ਨੂੰ ਸੀਲ ਕਰ ਦਿੱਤਾ ਹੈ।