Supreme Court ਨੇ ਕਿਹਾ ਕਿ ਨੈਸ਼ਨਲ ਹਾਈਵੇ ਕੋਈ Parking Area ਨਹੀਂ ਹੈ ਅਤੇ ਸ਼ੰਭੂ ਬਾਰਡਰ ਨੂੰ ਅੰਸ਼ਕ ਰੂਪ ‘ਚ ਇਕ ਹਫ਼ਤੇ ‘ਚ ਖੋਲ੍ਹਣ ਲਈ ਕਿਹਾ ਹੈ।
ਸ਼ੰਭੂ ਬਾਰਡਰ (Shambhu Border) ਖੋਲ੍ਹਣ ਦੇ ਮਾਮਲੇ ‘ਚ ਸੁਪਰੀਮ ਕੋਰਟ (Supreme Court) ‘ਚ ਸੁਣਵਾਈ ਹੋਈ। ਅਦਾਲਤ ਨੇ ਸ਼ੰਭੂ ਬਾਰਡਰ ‘ਤੇ ਸੜਕਾਂ ਨੂੰ ਅੰਸ਼ਕ ਤੌਰ ‘ਤੇ ਮੁੜ ਖੋਲ੍ਹਣ ਲਈ ਪੰਜਾਬ ਅਤੇ ਹਰਿਆਣਾ ਦੇ ਡੀਜੀਪੀ ਨੂੰ ਇਕ ਹਫ਼ਤੇ ‘ਚ ਨਾਲ ਲੱਗਦੇ ਜ਼ਿਲ੍ਹਿਆਂ ਦੇ ਐਸਪੀਜ਼ ਨਾਲ ਮੀਟਿੰਗ ਕਰਨ ਦੇ ਨਿਰਦੇਸ਼ ਦਿੱਤੇ ਹਨ।
ਦੋਵੇਂ ਪਾਸੇ ਇਕ-ਇਕ ਲੇਨ ਖੁੱਲ੍ਹੇਗੀ: ਸੁਪਰੀਮ ਕੋਰਟ
ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਨੂੰ ਅੰਸ਼ਕ ਤੌਰ ‘ਤੇ ਖੋਲ੍ਹਣ ਲਈ ਕਿਹਾ ਹੈ। ਐਂਬੂਲੈਂਸਾਂ, ਬਜ਼ੁਰਗਾਂ, ਔਰਤਾਂ, ਵਿਦਿਆਰਥੀਆਂ ਆਦਿ ਲਈ ਹਾਈਵੇਅ ਖੋਲ੍ਹਣ ਦੇ ਹੁਕਮ ਦਿੱਤੇ। ਅਦਾਲਤ ਨੇ ਕਿਹਾ ਕਿ ਦੋਵਾਂ ਪਾਸਿਆਂ ਤੋਂ ਇਕ-ਇਕ ਲੇਨ ਖੁੱਲ੍ਹੇਗੀ। ਨਾਲ ਹੀ ਪੰਜਾਬ ਅਤੇ ਹਰਿਆਣਾ ਦੇ ਪੁਲਿਸ ਅਧਿਕਾਰੀਆਂ ਨੂੰ ਇਸ ਸਬੰਧੀ ਇਕ ਹਫ਼ਤੇ ਦੇ ਅੰਦਰ ਮੀਟਿੰਗ ਕਰ ਕੇ ਰੂਪ ਰੇਖਾ ਤੈਅ ਕਰਨ ਲਈ ਕਿਹਾ ਗਿਆ ਹੈ। ਸੁਪਰੀਮ ਕੋਰਟ ਵੱਲੋਂ ਅਗਲੀ ਸੁਣਵਾਈ 22 ਅਗਸਤ ਨੂੰ ਹੋਵੇਗੀ।