ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਕਿਹਾ ਕਿ ਅਗਲੀ ਸੁਣਵਾਈ ਤੱਕ ਸਾਡੀ ਇਜਾਜ਼ਤ ਨਾਲ ਹੀ ਕਾਰਵਾਈ ਕੀਤੀ ਜਾਵੇ।
ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਦੇਸ਼ ਭਰ ‘ਚ ਅਪਰਾਧੀਆਂ ਅਤੇ ਹੋਰ ਮਾਮਲਿਆਂ ‘ਤੇ ਬੁਲਡੋਜ਼ਰ ਦੀ ਕਾਰਵਾਈ ‘ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਅਗਲੇ ਹੁਕਮਾਂ ਤੱਕ ਦੇਸ਼ ਭਰ ਵਿੱਚ ਕਿਤੇ ਵੀ ਮਨਮਾਨੀ ਬੁਲਡੋਜ਼ਰ ਕਾਰਵਾਈ ਨਹੀਂ ਹੋਵੇਗੀ। ਇਸ ਸਬੰਧੀ ਸੁਪਰੀਮ ਕੋਰਟ ਦਿਸ਼ਾ-ਨਿਰਦੇਸ਼ ਜਾਰੀ ਕਰੇਗੀ। ਦੇਸ਼ ਦੇ ਸਾਰੇ ਰਾਜਾਂ ਨੂੰ ਇਨ੍ਹਾਂ ਹਦਾਇਤਾਂ ਦੀ ਪਾਲਣਾ ਕਰਨੀ ਪਵੇਗੀ।
ਔਰਤਾਂ ਦੇ ਸਵੈਮਾਣ ‘ਤੇ ਉੱਠਿਆ ਸਵਾਲ