ਘਟਨਾ ਪਿੰਡ ਸਾਦਿਕ ਅਮਨ ਐਨਕਲੇਵ ਦੇ ਸਾਹਮਣੇ ਵਾਪਰੀ, ਜਿੱਥੇ ਟਰੱਕ ਡਰਾਈਵਰ ਨੇ ਐਕਟਿਵਾ ਸਵਾਰ ਸਕੂਲੀ ਵਿਦਿਆਰਥੀ ਨੂੰ ਕੁਚਲ ਦਿੱਤਾ।
ਪੰਜਾਬ ‘ਚ ਵਧਦੀ ਗਰਮੀ ਦੇ ਮੱਦੇਨਜ਼ਰ ਸਰਕਾਰ ਨੇ ਸ਼ਨਿਚਰਵਾਰ ਨੂੰ ਸਕੂਲਾਂ ਦਾ ਸਮਾਂ ਬਦਲਣ ਦੇ ਹੁਕਮ ਜਾਰੀ ਕੀਤੇ ਹਨ ਜਿਸ ਕਾਰਨ ਸਕੂਲ ਦਾ ਸਮਾਂ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤਕ ਰੱਖਿਆ ਗਿਆ ਸੀ। ਇਸ ਦੇ ਨਾਲ ਹੀ ਅੱਜ ਸਵੇਰੇ ਸੜਕ ਹਾਦਸੇ ‘ਚ ਵਿਦਿਆਰਥੀ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਸਾਈਂ ਦਾਸ ਸਕੂਲ ਦੇ ਇਕ ਵਿਦਿਆਰਥੀ ਦੀ ਟਰੱਕ ਦੀ ਲਪੇਟ ‘ਚ ਆਉਣ ਨਾਲ ਮੌਤ ਹੋ ਗਈ। ਘਟਨਾ ਪਿੰਡ ਸਾਦਿਕ ਅਮਨ ਐਨਕਲੇਵ ਦੇ ਸਾਹਮਣੇ ਵਾਪਰੀ, ਜਿੱਥੇ ਟਰੱਕ ਡਰਾਈਵਰ ਨੇ ਐਕਟਿਵਾ ਸਵਾਰ ਸਕੂਲੀ ਵਿਦਿਆਰਥੀ ਨੂੰ ਕੁਚਲ ਦਿੱਤਾ। ਹਾਦਸੇ ‘ਚ ਵਿਦਿਆਰਥੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸਥਾਨਕ ਲੋਕਾਂ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।ਉੱਥੇ ਹੀ ਇਸ ਮਾਮਲੇ ਨੂੰ ਲੈ ਕੇ ਲੋਕਾਂ ਦਾ ਕਹਿਣਾ ਹੈ ਕਿ ਉਹ ਸਕੂਲੀ ਵਿਦਿਆਰਥੀ ਦੀ ਮੌਤ ਸਬੰਧੀ ਇਨਸਾਫ਼ ਲਈ ਸੰਘਰਸ਼ ਕਰਨਗੇ। ਉਨ੍ਹਾਂ ਕਿਹਾ ਕਿ ਉਹ ਇਸ ਹਾਦਸੇ ‘ਚ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣਗੇ। ਪੁਲਿਸ ਦਾ ਕਹਿਣਾ ਹੈ ਕਿ ਉਹ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।