ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਅਤੇ ਟੀਡੀਪੀ ਸੁਪਰੀਮੋ ਐਨ. ਚੰਦਰਬਾਬੂ ਨਾਇਡੂ ਨੇ ਬੁੱਧਵਾਰ ਨੂੰ ਦੋਸ਼ ਲਾਇਆ ਕਿ ਪਿਛਲੀ ਵਾਈਐਸਆਰਸੀਪੀ ਸਰਕਾਰ ਨੇ ਪਵਿੱਤਰ ਮਿੱਠੇ ਤਿਰੂਪਤੀ ਲੱਡੂ ਬਣਾਉਣ ਵਿੱਚ ਘਟੀਆ ਸਮੱਗਰੀ ਅਤੇ ਜਾਨਵਰਾਂ ਦੀ ਚਰਬੀ ਦੀ ਵਰਤੋਂ ਕੀਤੀ ਸੀ।
ਵਿਸ਼ਵ ਪ੍ਰਸਿੱਧ ਤਿਰੂਪਤੀ ਮੰਦਰ ਦੇ ਲੱਡੂ ਦੇ ਪ੍ਰਸ਼ਾਦ ਬਣਾਉਣ ਲਈ ਜਾਨਵਰਾਂ ਦੀ ਚਰਬੀ ਦੀ ਵਰਤੋਂ ਕਰਨ ਦੇ ਮਾਮਲੇ ਵਿੱਚ ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਡਾ ਨੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐੱਨ. ਚੰਦਰਬਾਬੂ ਨਾਇਡੂ ਤੋਂ ਵਿਸਤ੍ਰਿਤ ਰਿਪੋਰਟ ਮੰਗੀ ਗਈ ਹੈ।
ਨਾਲ ਹੀ ਕਿਹਾ ਕਿ ਸਰਕਾਰ ਮਾਮਲੇ ਦੀ ਹੋਰ ਜਾਂਚ ਕਰਕੇ ਬਣਦੀ ਕਾਰਵਾਈ ਕਰੇਗੀ। ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦੇ ਪਹਿਲੇ 100 ਦਿਨ ਪੂਰੇ ਹੋਣ ‘ਤੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਨੱਡਾ ਨੇ ਕਿਹਾ, ”ਮੈਨੂੰ ਇਸ ਮੁੱਦੇ ਬਾਰੇ ਸੋਸ਼ਲ ਮੀਡੀਆ ਰਾਹੀਂ ਪਤਾ ਲੱਗਾ। ਮੈਂ ਅੱਜ ਚੰਦਰਬਾਬੂ ਨਾਇਡੂ ਨਾਲ ਗੱਲ ਕੀਤੀ।
ਉਨ੍ਹਾਂ ਕਿਹਾ ਕਿ ਮੈਂ ਅੱਜ ਚੰਦਰਬਾਬੂ ਨਾਇਡੂ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਪੂਰੀ ਰਿਪੋਰਟ ਭੇਜਣ ਲਈ ਕਿਹਾ, ਰਿਪੋਰਟ ਮਿਲਣ ਤੋਂ ਬਾਅਦ ਇਸ ਦੀ ਜਾਂਚ ਕੀਤੀ ਜਾਵੇਗੀ ਅਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਜੇ ਪਾਸੇ ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ ਐੱਨ. ਚੰਦਰਬਾਬੂ ਨਾਇਡੂ ਦੇ ਇਸ ਦਾਅਵੇ ‘ਤੇ ਸਿਆਸਤ ਸ਼ੁਰੂ ਹੋ ਗਈ ਹੈ। ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਦਾ ਦਾਅਵਾ ਹੈ ਕਿ ਪਿਛਲੀ ਸਰਕਾਰ ਦੌਰਾਨ ਤਿਰੂਪਤੀ ਪ੍ਰਸਾਦ ਵਿੱਚ ਜਾਨਵਰਾਂ ਦੀ ਚਰਬੀ ਦੀ ਵਰਤੋਂ ਕੀਤੀ ਜਾਂਦੀ ਸੀ।
ਇਸ ‘ਤੇ ਸੂਬੇ ਦੇ ਸਾਬਕਾ ਸੀਐਮ ਜਗਨ ਮੋਹਨ ਰੈੱਡੀ ਦੀ ਪਾਰਟੀ ਵਾਈਐਸਆਰਸੀਪੀ ਨੇ ਕਿਹਾ ਹੈ ਕਿ ਚੰਦਰਬਾਬੂ ਨਾਇਡੂ ਵੱਲੋਂ ਤਿਰੂਪਤੀ ਮੰਦਰ ਦੇ ਪ੍ਰਸਾਦ ਨੂੰ ਲੈ ਕੇ ਦਿੱਤਾ ਗਿਆ ਬਿਆਨ ਬਹੁਤ ਮਾੜਾ ਹੈ। ਕੋਈ ਵੀ ਵਿਅਕਤੀ ਅਜਿਹੇ ਦੋਸ਼ ਲਗਾਉਣ ਤੋਂ ਪਹਿਲਾਂ ਜ਼ਰੂਰ ਸੋਚੇਗਾ। ਨਾਇਡੂ ਰਾਜਨੀਤੀ ਵਿੱਚ ਕੁਝ ਵੀ ਕਰਨ ਤੋਂ ਪਿੱਛੇ ਨਹੀਂ ਹਟਣਗੇ।