ਸਵਾਤੀ ਮਾਲੀਵਾਲ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਦੇ ਹੋਏ ਕਿਹਾ ਕਿ ਅੱਜ ਦਿੱਲੀ ਲਈ ਬਹੁਤ ਹੀ ਦੁਖਦਾਈ ਦਿਨ ਹੈ।
ਦਿੱਲੀ ਦੀ ਨਵੇਂ ਮੁੱਖ ਮੰਤਰੀ ਵਜੋਂ ਆਤਿਸ਼ੀ ਦੇ ਨਾਂ ਦੀ ਪੁਸ਼ਟੀ ਹੋਣ ਤੋਂ ਬਾਅਦ ਉਹ ਆਪਣੇ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਗਈ ਹੈ। ਭਾਜਪਾ ਦੇ ਸਾਰੇ ਸੀਨੀਅਰ ਨੇਤਾਵਾਂ ਦੇ ਨਾਲ-ਨਾਲ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ‘ਤੇ ਹਮਲਾ ਬੋਲਿਆ ਹੈ।
ਸਵਾਤੀ ਮਾਲੀਵਾਲ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਦੇ ਹੋਏ ਕਿਹਾ ਕਿ ਅੱਜ ਦਿੱਲੀ ਲਈ ਬਹੁਤ ਹੀ ਦੁਖਦਾਈ ਦਿਨ ਹੈ। ਅੱਜ ਉਸ ਔਰਤ ਨੂੰ ਦਿੱਲੀ ਦੀ ਮੁੱਖ ਮੰਤਰੀ ਬਣਾਇਆ ਜਾ ਰਿਹਾ ਹੈ ਜਿਸ ਦੇ ਪਰਿਵਾਰ ਨੇ ਅੱਤਵਾਦੀ ਅਫ਼ਜ਼ਲ ਗੁਰੂ ਨੂੰ ਫਾਂਸੀ ਤੋਂ ਬਚਾਉਣ ਲਈ ਲੰਬੀ ਲੜਾਈ ਲੜੀ ਸੀ।
ਉਸ ਦੇ ਮਾਤਾ-ਪਿਤਾ ਨੇ ਅੱਤਵਾਦੀ ਅਫ਼ਜ਼ਲ ਗੁਰੂ ਨੂੰ ਬਚਾਉਣ ਲਈ ਮਾਨਯੋਗ ਰਾਸ਼ਟਰਪਤੀ ਨੂੰ ਰਹਿਮ ਦੀਆਂ ਅਪੀਲਾਂ ਲਿਖੀਆਂ। ਉਨ੍ਹਾਂ ਮੁਤਾਬਕ ਅਫ਼ਜ਼ਲ ਗੁਰੂ ਬੇਕਸੂਰ ਸੀ ਅਤੇ ਉਸ ਨੂੰ ਸਿਆਸੀ ਸਾਜ਼ਿਸ਼ ਤਹਿਤ ਫਸਾਇਆ ਗਿਆ ਸੀ। ਭਾਵੇਂ ਆਤਿਸ਼ੀ ਮਾਰਲੇਨਾ ਮਹਿਜ਼ ‘ਡੰਮੀ ਸੀਐਮ’ ਹੈ, ਫਿਰ ਵੀ ਇਹ ਮੁੱਦਾ ਦੇਸ਼ ਦੀ ਸੁਰੱਖਿਆ ਨਾਲ ਜੁੜਿਆ ਹੋਇਆ ਹੈ। ਪਰਮਾਤਮਾ ਦਿੱਲੀ ਦੀ ਰਾਖੀ ਕਰੇ !