ਇਸ ਸਬੰਧੀ ਮੋਰਚੇ ਦੇ ਕਨਵੀਨਰ ਪਾਲ ਸਿੰਘ ਫਰਾਂਸ ਨੇ ਕਿਹਾ ਕਿ ਸਿੱਖ ਸੰਗਤ ਅਤੇ ਕਿਸਾਨ ਜਥੇਬੰਦੀਆਂ ਨਾਲ ਮਿਲ ਕੇ ਟੋਲ ਪਲਾਜ਼ਾ ਨੂੰ ਫ੍ਰੀ ਕਰਵਾਇਆ ਜਾਵੇਗਾ। ਜਿਨ੍ਹਾਂ ਟੋਲ ਪਲਾਜ਼ਿਆਂ ਨੂੰ ਵੀ ਕਰਵਾਇਆ ਜਾਵੇਗਾ
Toll Free in Punjab: : ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਪਿਛਲੇ ਇੱਕ ਸਾਲ ਤੋਂ ਮੁਹਾਲੀ ਅਤੇ ਚੰਡੀਗੜ੍ਹ ਦੀ ਸਰਹੱਦ ‘ਤੇ ਕੌਮੀ ਇਨਸਾਫ਼ ਮੋਰਚਾ ਚੱਲਿਆ ਹੋਇਆ ਹੈ। 6 ਜਨਵਰੀ 2024 ਨੂੰ ਕੌਮੀ ਇਨਸਾਫ਼ ਮੋਰਚੇ ਨੂੰ ਲੱਗੇ ਇੱਕ ਸਾਲ ਹੋ ਗਿਆ ਸੀ। ਪ੍ਰਦਰਸ਼ਨਕਾਰੀਆਂ ਦਾ ਰੋਸ ਹਾਲੇ ਵੀ ਲਗਾਤਾਰ ਜਾਰੀ ਹੈ।
ਹੁਣ ਕੌਮੀ ਇਨਸਾਫ਼ ਮੋਰਚੇ ਨੇ ਆਪਣੀਆਂ ਮੰਗਾ ਪੂਰੀਆਂ ਕਰਵਾਉਣ ਦੇ ਲਈ ਨਵੀਂ ਰਣਨੀਤੀ ਤਿਆਰ ਕਰ ਲਈ ਹੈ। ਮੋਰਚੇ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਨਾ ਕੇਂਦਰ ਤੇ ਨਾ ਹੀ ਰਾਜ ਸਰਕਾਰ ਸੁਲਝਾ ਰਹੀ ਹੈ। ਜਿਸ ਕਾਰਨ ਹੁਣ 20 ਜਨਵਰੀ ਨੂੰ ਪੰਜਾਬ ਦੇ 9 ਜ਼ਿਲ੍ਹਿਆਂ ਦੇ 13 ਟੋਲ ਪਲਾਜ਼ਿਆਂ ਨੂੰ 3 ਘੰਟਿਆਂ ਲਈ ਫ੍ਰੀ ਕਰਵਾਇਆ ਜਾਵੇਗਾ ਤਾਂ ਕਿ ਸਰਕਾਰਾਂ ਦੇ ਕੰਨਾਂ ਤੱਕ ਆਵਾਜ਼ ਪਹੁੰਚ ਸਕੇ।
ਇਸ ਸਬੰਧੀ ਮੋਰਚੇ ਦੇ ਕਨਵੀਨਰ ਪਾਲ ਸਿੰਘ ਫਰਾਂਸ ਨੇ ਕਿਹਾ ਕਿ ਸਿੱਖ ਸੰਗਤ ਅਤੇ ਕਿਸਾਨ ਜਥੇਬੰਦੀਆਂ ਨਾਲ ਮਿਲ ਕੇ ਟੋਲ ਪਲਾਜ਼ਾ ਨੂੰ ਫ੍ਰੀ ਕਰਵਾਇਆ ਜਾਵੇਗਾ। ਜਿਨ੍ਹਾਂ ਟੋਲ ਪਲਾਜ਼ਿਆਂ ਨੂੰ ਵੀ ਕਰਵਾਇਆ ਜਾਵੇਗਾ ਉਨ੍ਹਾਂ ਵਿਚ ਫਿਰੋਜ਼ਪੁਰ ਦਾ ਫਿਰੋਜ਼ਸ਼ਾਹ ਟੋਲ ਪਲਾਜ਼ਾ ਅਤੇ ਤਾਰਾਪੁਰ ਟੋਲ ਪਲਾਜ਼ਾ, ਮੁਹਾਲੀ ਦਾ ਅਜੀਜਪੁਰ ਟੋਲਪਲਾਜ਼ਾ, ਭਾਗੋਮਾਜਰਾ ਟੋਲ ਪਲਾਜ਼ਾ, ਸੋਲਖੀਆਂ ਟੋਲ ਪਲਾਜ਼ਾ, ਬੜੋਦੀ ਟੋਲ ਪਲਾਜ਼ਾ, ਪਟਿਆਲਾ ਜ਼ਿਲ੍ਹੇ ਦੇ ਪਰੇੜੀ ਜੱਟਾ ਟੋਲ ਪਲਾਜ਼ਾ, ਜਲੰਧਰ ਦਾ ਬਾਮਨੀਵਾਲ ਟੋਲ ਪਲਾਜ਼ਾ, ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ, ਘਲਾਲ ਟੋਲ ਪਲਾਜ਼ਾ, ਫਰੀਦਕੋਟ ਦਾ ਤਲਵੰਡੀ ਭਾਈ ਟੋਲ ਪਲਾਜ਼ਾ ਅਤੇ ਨਵਾਂਸ਼ਹਿਰ ਦਾ ਟੋਲ ਪਲਾਜ਼ਾ ਸ਼ਾਮਲ ਹਨ।