ਪਟਿਆਲਾ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਮਨਜੀਤ ਸਿੰਘ ਸਿੱਧੂ ਨੂੰ ਮਿਲਿਆ ਕੇਂਦਰੀ ਜੇਲ੍ਹ ਬਠਿੰਡਾ ਦੇ ਸੁਪਰਡੈਂਟ ਦਾ ਚਾਰਜ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਜੇਲ੍ਹ ਦੇ ਸੁਪਰਡੈਂਟ ਵਰੁਣ ਸ਼ਰਮਾ ਨੂੰ ਕੇਂਦਰੀ ਜੇਲ੍ਹ ਪਟਿਆਲਾ ਦੇ ਸੁਪਰਡੈਂਟ ਦਾ ਚਾਰਜ ਸੌਂਪਿਆ ਗਿਆ ਹੈ।
ਪੰਜਾਬ ਸਰਕਾਰ ਦੇ ਜੇਲ੍ਹ ਵਿਭਾਗ ਨੇ ਸੂਬੇ ਭਰ ਵਿੱਚ ਜੇਲ੍ਹਾਂ ਦੇ ਸੁਪਰਡੈਂਟ, ਡਿਪਟੀ ਸੁਪਰਡੈਂਟ ਅਤੇ ਵਧੀਕ ਸੁਪਰਡੈਂਟ ਦੇ ਪੱਧਰ ‘ਤੇ ਅਧਿਕਾਰੀਆਂ ਦੇ ਵੱਡੇ ਪੱਧਰ ‘ਤੇ ਤਬਾਦਲੇ ਕੀਤੇ ਹਨ। ਜੇਲ੍ਹ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਲੋਕ ਸ਼ੇਖਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਸਮੇਤ 33 ਜੇਲ੍ਹਾਂ ਦੇ ਸੁਪਰਡੈਂਟ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਕੇਂਦਰੀ ਜੇਲ੍ਹ ਫ਼ਰੀਦਕੋਟ ਦੇ ਸੁਪਰਡੈਂਟ ਰਾਜੀਵ ਅਰੋੜਾ ਨੂੰ ਏਆਈਜੀ ਜੇਲ੍ਹ ਪੰਜਾਬ ਦਾ ਚਾਰਜ ਦਿੱਤਾ ਗਿਆ ਹੈ।
ਨਵੇਂ ਜ਼ਿਲ੍ਹਾ ਜੇਲ੍ਹ ਨਾਭਾ ਦੇ ਸੁਪਰਡੈਂਟ ਰਮਨਦੀਪ ਸਿੰਘ ਭੰਗੂ ਨੂੰ ਵਧੀਕ ਸੁਪਰਡੈਂਟ ਕੇਂਦਰੀ ਜੇਲ੍ਹ ਬਠਿੰਡਾ ਦਾ ਚਾਰਜ ਦਿੱਤਾ ਗਿਆ ਹੈ। ਇਸੇ ਤਰ੍ਹਾਂ ਪਟਿਆਲਾ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਮਨਜੀਤ ਸਿੰਘ ਸਿੱਧੂ ਨੂੰ ਕੇਂਦਰੀ ਜੇਲ੍ਹ ਬਠਿੰਡਾ ਦੇ ਸੁਪਰਡੈਂਟ ਦਾ ਚਾਰਜ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਜੇਲ੍ਹ ਦੇ ਸੁਪਰਡੈਂਟ ਵਰੁਣ ਸ਼ਰਮਾ ਨੂੰ ਕੇਂਦਰੀ ਜੇਲ੍ਹ ਪਟਿਆਲਾ ਦੇ ਸੁਪਰਡੈਂਟ ਦਾ ਚਾਰਜ ਦਿੱਤਾ ਗਿਆ ਹੈ।
ਇਹ ਥਾਵਾਂ ਤੇ ਮਿਲੀ ਨਿਯੁਕਤੀ
ਜੇਲ੍ਹ ਦੇ ਮੁੱਖ ਦਫ਼ਤਰ ਦੇ ਕੰਟਰੋਲ ਰੂਮ ਦੇ ਡੀਐਸਪੀ ਇਕਬਾਲ ਸਿੰਘ ਧਾਲੀਵਾਲ ਨੂੰ ਫ਼ਰੀਦਕੋਟ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਦਾ ਚਾਰਜ, ਕੇਂਦਰੀ ਜੇਲ੍ਹ ਅੰਮ੍ਰਿਤਸਰ ਦੇ ਵਧੀਕ ਸੁਪਰਡੈਂਟ ਹੇਮੰਤ ਸ਼ਰਮਾ ਨੂੰ ਇਸੀ ਜੇਲ ਦੇ ਸੁਪਰਡੈਂਟ ਦਾ ਚਾਰਜ ਦਿੱਤਾ ਗਿਆ ਹੈ। ਜੇਲ੍ਹ ਜ਼ਿਲ੍ਹਾ ਜੇਲ੍ਹ ਸੰਗਰੂਰ ਦੇ ਸੁਪਰਡੈਂਟ ਲਲਿਤ ਕੋਹਲੀ ਨੂੰ ਜ਼ਿਲ੍ਹਾ ਜੇਲ੍ਹ ਰੂਪਨਗਰ ਦੇ ਸੁਪਰਡੈਂਟ ਦਾ ਚਾਰਜ, ਕੇਂਦਰੀ ਜੇਲ੍ਹ ਗੁਰਦਾਸਪੁਰ ਦੇ ਸੁਪਰਡੈਂਟ ਨਵਿੰਦਰ ਸਿੰਘ ਨੂੰ ਜ਼ਿਲ੍ਹਾ ਜੇਲ੍ਹ ਸੰਗਰੂਰ ਦੇ ਸੁਪਰਡੈਂਟ ਦਾ ਚਾਰਜ, ਕੇਂਦਰੀ ਜੇਲ੍ਹ ਗੋਇੰਦਵਾਲ ਦੇ ਵਧੀਕ ਸੁਪਰਡੈਂਟ ਰਾਹੁਲ ਰਾਜਾ ਨੂੰ ਕੇਂਦਰੀ ਜੇਲ੍ਹ ਗੁਰਦਾਸਪੁਰ ਦੇ ਸੁਪਰੀਡੈਂਟ ਵਜੋਂ ਚਾਰਜ ਸੌਂਪਿਆ ਗਿਆ ਹੈ।
ਜ਼ਿਲ੍ਹਾ ਜੇਲ੍ਹ ਬਰਨਾਲਾ ਦੇ ਸੁਪਰਡੈਂਟ ਕੁਲਵਿੰਦਰ ਸਿੰਘ ਨੂੰ ਕੇਂਦਰੀ ਜੇਲ੍ਹ ਗੋਇੰਦਵਾਲ ਦੇ ਸੁਪਰਡੈਂਟ ਦਾ ਚਾਰਜ, ਕੇਂਦਰੀ ਜੇਲ੍ਹ ਕਪੂਰਥਲਾ ਦੇ ਡਿਪਟੀ ਸੁਪਰਡੈਂਟ ਆਫ਼ ਸੁਰੱਖਿਆ ਨਵਦੀਪ ਸਿੰਘ ਨੂੰ ਜ਼ਿਲ੍ਹਾ ਜੇਲ ਸ੍ਰੀ ਮੁਕਤਸਰ ਸਾਹਿਬ ਦੇ ਸੁਪਰਡੈਂਟ ਦਾ ਚਾਰਜ ਦਿੱਤਾ ਗਿਆ ਹੈ। ਕੇਂਦਰੀ ਜੇਲ੍ਹ ਕਪੂਰਥਲਾ ਦੇ ਸੁਪਰਡੈਂਟ ਕੁਲਵੰਤ ਸਿੰਘ ਨੂੰ ਨਾਭਾ ਜੇਲ੍ਹ ਸੁਰੱਖਿਆ ਦੇ ਸੁਪਰਡੈਂਟ ਅਤੇ ਪੰਜਾਬ ਜੇਲ੍ਹ ਟਰੇਨਿੰਗ ਸਕੂਲ, ਪਟਿਆਲਾ ਦੇ ਪ੍ਰਿੰਸੀਪਲ ਦਾ ਚਾਰਜ ਦਿੱਤਾ ਗਿਆ ਹੈ।
ਕੇਂਦਰੀ ਜੇਲ੍ਹ ਬਠਿੰਡਾ ਦੇ ਵਧੀਕ ਸੁਪਰਡੈਂਟ ਇੰਦਰਜੀਤ ਸਿੰਘ ਕਾਹਲੋ ਨੂੰ ਨਵੀਂ ਜੇਲ੍ਹ ਨਾਭਾ ਦੇ ਸੁਪਰਡੈਂਟ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਇਸੇ ਤਰ੍ਹਾਂ ਗੁਰਚਰਨ ਸਿੰਘ ਧਾਲੀਵਾਲ ਨੂੰ ਜ਼ਿਲ੍ਹਾ ਜੇਲ੍ਹ ਬਰਨਾਲਾ ਦਾ ਸੁਪਰਡੈਂਟ, ਸ਼ਿਆਮਲ ਜੋਤੀ ਨੂੰ ਕੇਂਦਰੀ ਜੇਲ੍ਹ ਕਪੂਰਥਲਾ ਦਾ ਸੁਪਰਡੈਂਟ, ਵਿਜੇ ਕੁਮਾਰ ਨੂੰ ਕੇਂਦਰੀ ਜੇਲ੍ਹ ਕਪੂਰਥਲਾ ਦਾ ਵਧੀਕ ਸੁਪਰਡੈਂਟ, ਜਸਪਾਲ ਸਿੰਘ ਨੂੰ ਮਹਿਲਾ ਜੇਲ੍ਹ ਲੁਧਿਆਣਾ ਦਾ ਸੁਪਰਡੈਂਟ, ਜਤਿੰਦਰ ਪਾਲ ਸਿੰਘ ਨੂੰ ਕੇਂਦਰੀਜੇਲ੍ਹ ਗੋਇੰਦਵਾਲ ਦੇ ਵਧੀਕ ਸੁਪਰਡੈਂਟ ਵਜੋਂ ਨਿਯੁਕਤ ਕੀਤਾ ਗਿਆ ਹੈ।