Friday, October 18, 2024
Google search engine
Homelatest Newsਹੁਣ ਯੂਕੇ ਜਾਣਾ ਹੋਇਆ ਔਖਾ!

ਹੁਣ ਯੂਕੇ ਜਾਣਾ ਹੋਇਆ ਔਖਾ!

ਯੂਕੇ ਨੇ ਸਾਲ 2024 ਤੋਂ ਸਖਤ ਕੌਮਾਂਤਰੀ ਵਿਦਿਆਰਥੀ ਵੀਜ਼ਾ ਨੇਮ ਲਾਗੂ ਕਰ ਦਿੱਤੇ ਹਨ। ਇਨ੍ਹਾਂ ਤਹਿਤ ਇਸ ਮਹੀਨੇ ਬਰਤਾਨਵੀ ਯੂਨੀਵਰਸਿਟੀਆਂ ’ਚ ਪੜ੍ਹਾਈ ਸ਼ੁਰੂ ਕਰਨ ਵਾਲੇ ਭਾਰਤੀ ਵਿਦਿਆਰਥੀਆਂ ਸਮੇਤ ਕੌਮਾਂਤਰੀ ਵਿਦਿਆਰਥੀ ਆਪਣੇ ਪਰਿਵਾਰਕ ਮੈਂਬਰਾਂ ਨੂੰ ਨਾਲ ਨਹੀਂ ਲਿਆ ਸਕਣਗੇ।

ਬਰਤਾਨੀਆ ਦੇ ਗ੍ਰਹਿ ਵਿਭਾਗ ਦੇ ਦਫ਼ਤਰ ਨੇ ਕਿਹਾ ਕਿ ਇਨ੍ਹਾਂ ਤਬਦੀਲੀਆਂ ਦਾ ਮਕਸਦ ਬਰਤਾਨੀਆ ’ਚ ਕੰਮ ਕਰਨ ਲਈ ਪਿਛਲੇ ਦਰਵਾਜ਼ੇ ਵਜੋਂ ਵਿਦਿਆਰਥੀ ਵੀਜ਼ੇ ਦੀ ਵਰਤੋਂ ਕਰਨ ਵਾਲੇ ਲੋਕਾਂ ’ਤੇ ਰੋਕ ਲਾਉਣੀ ਹੈ। ਅਨੁਮਾਨ ਹੈ ਕਿ 1,40,000 ਘੱਟ ਲੋਕ ਬਰਤਾਨੀਆ ਆਉਣਗੇ। ਇਨ੍ਹਾਂ ਨੇਮਾਂ ਦਾ ਐਲਾਨ ਸਾਬਕਾ ਗ੍ਰਹਿ ਸਕੱਤਰ ਸੁਏਲਾ ਬਰੇਵਰਮੈਨ ਨੇ ਪਿਛਲੇ ਸਾਲ ਮਈ ’ਚ ਕੀਤਾ ਸੀ।

ਗ੍ਰਹਿ ਸਕੱਤਰ ਜੇਸਮ ਕਲੈਵਰਲੀ ਨੇ ਦੱਸਿਆ ਕਿ ਵਿਦਿਆਰਥੀ ਵੀਜ਼ਿਆਂ ਦੀ ਵਰਤੋਂ ਆਪਣੇ ਪਰਿਵਾਰਕ ਮੈਂਬਰਾਂ ਨੂੰ ਇੱਥੇ ਲਿਆਉਣ ਲਈ ਕੀਤੀ ਜਾ ਰਹੀ ਹੈ ਜਿਸ ਕਾਰਨ ਇੱਥੇ ਪਰਵਾਸੀਆਂ ਦੀ ਗਿਣਤੀ 2019 ਮਗਰੋਂ 930 ਫੀਸਦ ਤੱਕ ਵਧ ਗਈ ਹੈ। ਕਲੈਵਰਲੀ ਨੇ ਕਿਹਾ, ‘ਸਰਕਾਰ ਬਰਤਾਨੀਆ ’ਚ ਪਰਵਾਸੀਆਂ ਦੀ ਗਿਣਤੀ ਘਟਾਉਣ ਸਬੰਧੀ ਆਪਣੀ ਪ੍ਰਤੀਬੱਧਤਾ ਨਿਭਾਉਣ ਲਈ ਕੰਮ ਕਰ ਰਹੀ ਹੈ। ਪਰਵਾਸੀਆਂ ਦੀ ਗਿਣਤੀ ਘਟਾਉਣ, ਸਾਡੀਆਂ ਸਰਹੱਦਾਂ ਨੂੰ ਕੰਟਰੋਲ ਕਰਨ ਤੇ ਲੋਕਾਂ ਨੂੰ ਸਾਡੇ ਪਰਵਾਸ ਨਿਯਮਾਂ ਦੀ ਉਲੰਘਣਾ ਕਰਨ ਤੋਂ ਰੋਕਣ ਲਈ ਅਸੀਂ ਸਖਤ ਯੋਜਨਾ ਤਿਆਰ ਕੀਤੀ ਹੈ। ਇਹ ਯੋਜਨਾ ਇਸ ਸਾਲ ਦੌਰਾਨ ਅਮਲ ’ਚ ਆਵੇਗੀ।’

ਉਨ੍ਹਾਂ ਕਿਹਾ, ‘ਅੱਜ ਇਸ ਯੋਜਨਾ ਦਾ ਵੱਡਾ ਹਿੱਸਾ ਅਮਲ ’ਚ ਲਿਆਂਦਾ ਗਿਆ ਹੈ ਜਿਸ ਨਾਲ ਕੌਮਾਂਤਰੀ ਵਿਦਿਆਰਥੀਆਂ ਵੱਲੋਂ ਆਪਣੇ ਪਰਿਵਾਰਕ ਮੈਂਬਰਾਂ ਨੂੰ ਬਰਤਾਨੀਆ ਲਿਆਉਣ ਦੀ ਪ੍ਰਕਿਰਿਆ ’ਤੇ ਠੱਲ੍ਹ ਪਵੇਗੀ। ਇਸ ਨਾਲ ਪਰਵਾਸੀਆਂ ਦੀ ਗਿਣਤੀ ਹਜ਼ਾਰਾਂ ਤੱਕ ਘਟੇਗੀ ਅਤੇ ਤਿੰਨ ਲੱਖ ਲੋਕਾਂ ਨੂੰ ਬਰਤਾਨੀਆ ਆਉਣ ਤੋਂ ਰੋਕਿਆ ਜਾ ਸਕੇਗਾ।’

ਉਨ੍ਹਾਂ ਕਿਹਾ, ‘ਅਸੀਂ ਪਰਵਾਸੀਆਂ ਦੀ ਗਿਣਤੀ ਘਟਾਉਣ ਲਈ ਵਚਨਬੱਧ ਹਾਂ। ਅੱਜ ਦੀ ਕਾਰਵਾਈ ਨਾਲ ਵਿਦਿਆਰਥੀ ਵੀਜ਼ਿਆਂ ਰਾਹੀਂ ਆਪਣੇ ਪਰਿਵਾਰਕ ਮੈਂਬਰਾਂ ਨੂੰ ਇੱਥੇ ਲਿਆਉਣ ਦੇ ਰੁਝਾਨ ਨੂੰ ਠੱਲ੍ਹ ਪਵੇਗੀ ਤੇ ਅਸੀਂ ਜਨਤਕ ਸੇਵਾਵਾਂ ਨੂੰ ਬਿਹਤਰ ਬਣਾਉਣ ਦੇ ਨਾਲ ਨਾਲ ਵਿਦਿਆਰਥੀਆਂ ਦੀ ਵਿੱਤੀ ਮਦਦ ਵੀ ਕਰ ਸਕਾਂਗੇ। ਇਹ ਕਦਮ ਉਸੇ ਲੜੀ ਦਾ ਹਿੱਸਾ ਹੈ ਜਿਸ ਤਹਿਤ ਪਰਵਾਸੀਆਂ ਦੀ ਗਿਣਤੀ ਪਿਛਲੇ ਸਾਲ ਮੁਕਾਬਲੇ ਤਿੰਨ ਲੱਖ ਤੱਕ ਘਟਾਉਣ ਦਾ ਟੀਚਾ ਮਿੱਥਿਆ ਗਿਆ ਹੈ।’

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments