Sunday, February 2, 2025
Google search engine
HomeDeshਕਾਂਗਰਸ ਦੇ ਉਮੀਦਵਾਰ ਰਾਜਾ ਵੜਿੰਗ ਵੱਲੋਂ ਵਿਜ਼ਨ ਡਾਕੂਮੈਂਟ 'ਡਰਾਈਵ ਇੱਟ' ਜਾਰੀ

ਕਾਂਗਰਸ ਦੇ ਉਮੀਦਵਾਰ ਰਾਜਾ ਵੜਿੰਗ ਵੱਲੋਂ ਵਿਜ਼ਨ ਡਾਕੂਮੈਂਟ ‘ਡਰਾਈਵ ਇੱਟ’ ਜਾਰੀ

ਵੜਿੰਗ ਨੇ ਕਿਹਾ ਕਿ ਲੁਧਿਆਣਾ ਵਿੱਚ ਪੱਕਾ ਤੇ ਹਰ ਸਹੂਲਤ ਨਾਲ ਲੈਸ ਦਫ਼ਤਰ ਬਣਾਵਾਂਗੇ, ਬੁੱਢਾ ਦਰਿਆ ਦੀ ਕਾਇਆਕਲਪ ਕਰਾਂਗੇ, ਹਵਾ ਤੇ ਪਾਣੀ ਦੀ ਗੁਣਵੱਤਾ ਸੁਧਾਰਨ ਦਾ ਯਤਨ ਕਰਾਂਗੇ, 

 ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਤੇ ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਪਣਾ ਵਿਜ਼ਨ ਡਾਕੂਮੈਂਟ ‘ਡਰਾਈਵ ਇੱਟ’ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਲੁਧਿਆਣਾ ਦੇ ਲੋਕਾਂ ਨੇ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਤਾਂ ਉਹ ਆਉਣ ਵਾਲੇ ਪੰਜ ਸਾਲਾਂ ਲਈ ਲੁਧਿਆਣਾ ਵਿੱਚ ਕੀ ਕਰਨਾ ਚਾਹੁੰਦੇ ਹਨ ਉਸ ਦਾ ਰੋਡ ਮੈਪ ਬਣਾ ਕੇ ਲਿਆਏ ਹਨ।ਵੜਿੰਗ ਨੇ ਕਿਹਾ ਕਿ ਲੁਧਿਆਣਾ ਵਿੱਚ ਪੱਕਾ ਤੇ ਹਰ ਸਹੂਲਤ ਨਾਲ ਲੈਸ ਦਫ਼ਤਰ ਬਣਾਵਾਂਗੇ, ਬੁੱਢਾ ਦਰਿਆ ਦੀ ਕਾਇਆਕਲਪ ਕਰਾਂਗੇ, ਹਵਾ ਤੇ ਪਾਣੀ ਦੀ ਗੁਣਵੱਤਾ ਸੁਧਾਰਨ ਦਾ ਯਤਨ ਕਰਾਂਗੇ, ਉਦਯੋਗਿਕ ਭਲਾਈ ਲਈ ਹਰ ਉਪਰਾਲਾ ਕਰਾਂਗੇ, ਪ੍ਰਦਰਸ਼ਨੀ ਕੇਂਦਰ ਬਣਾਉਣਾ, ਰਿੰਗ ਰੋਡ ਪ੍ਰੋਜੈਕਟ ਨੂੰ ਛੇਤੀ ਮੁਕੰਮਲ ਕਰਵਾਂਗੇ ਅਤੇ ਐਨਐਚਏ ਨਾਲ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਗੱਲਬਾਤ ਕਰਾਂਗੇ। ਉਨ੍ਹਾਂ ਨੇ ਵਰਗਾ ਹਸਪਤਾਲ ਲਿਆਉਣ ਦਾ ਵੀ ਯਤਨ ਕੀਤਾ ਜਾਵੇਗਾ। ਉਨ੍ਹਾਂ ਨੇ ਆਪਣੇ ਸਿਆਸੀ ਜੀਵਨ ਵਿੱਚ ਲੋਕ ਭਲਾਈ ਤੇ ਪੰਜਾਬ ਦੀ ਭਲਾਈ ਲਈ ਕੀਤੇ ਗਏ ਕੰਮਾਂ ਬਾਰੇ ਜਾਣਕਾਰੀ ਦਿੱਤੀ।ਇਸ ਮੌਕੇ ਸਾਬਕਾ ਮੰਤਰੀ ਤੇ ਲੁਧਿਆਣਾ ਦੇ ਇੰਚਾਰਜ ਬ੍ਰਹਮ ਮਹਿੰਦਰਾ, ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ, ਸਾਬਕਾ ਮੰਤਰੀ ਰਾਕੇਸ਼ ਪਾਂਡੇ, ਸਾਬਕਾ ਮੰਤਰੀ ਮਲਕੀਅਤ ਸਿੰਘ ਦਾਖਾ, ਜ਼ਿਲ੍ਹਾ ਪ੍ਰਧਾਨ ਲੁਧਿਆਣਾ ਸ਼ਹਿਰੀ ਸੰਜੇ ਤਲਵਾੜ, ਜ਼ਿਲ੍ਹਾ ਪ੍ਰਧਾਨ ਲੁਧਿਆਣਾ ਦਿਹਾਤੀ ਮੇਜਰ ਸਿੰਘ ਮੁੱਲਾਪੁਰ, ਸਾਬਕਾ ਵਿਧਾਇਕ ਸੁਰਿੰਦਰ ਡਾਵਰ, ਸਾਬਕਾ ਵਿਧਾਇਕ ਜਥੇਦਾਰ ਬਲਵਿੰਦਰ ਸਿੰਘ ਬੈਂਸ, ਕੈਪਟਨ ਸੰਦੀਪ ਸੰਧੂ, ਜਸਵੀਰ ਸਿੰਘ ਜੱਸੀ ਖੰਗੂੜਾ, ਈਸ਼ਵਰਜੋਤ ਸਿੰਘ ਚੀਮਾ ਆਦਿ ਹਾਜ਼ਰ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments