ਭਗਤੀ ਲਹਿਰ ਦੇ ਮੋਢੀ ਭਗਤ ਕਬੀਰ ਜੀ ਦੇ 626ਵੇਂ ਪ੍ਰਕਾਸ਼ ਪੁਰਬ ’ਤੇ ਹੁਸ਼ਿਆਰਪੁਰ ਵਿਚ ਕਰਵਾਏ
ਭਗਤੀ ਲਹਿਰ ਦੇ ਮੋਢੀ ਭਗਤ ਕਬੀਰ ਜੀ ਦੇ 626ਵੇਂ ਪ੍ਰਕਾਸ਼ ਪੁਰਬ ’ਤੇ ਹੁਸ਼ਿਆਰਪੁਰ ਵਿਚ ਕਰਵਾਏ ਰਾਜ ਪੱਧਰੀ ਸਮਾਗਮ ਮੌਕੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਗਲੇ ਛੇ ਮਹੀਨੇ ਤੋਂ ਇੱਕ ਸਾਲ ਅੰਦਰ ਸਿੱਖਿਆ, ਸਿਹਤ ਸਹੂਲਤਾਂ ਨੂੰ ਅਜਿਹਾ ਕਰ ਦਿਆਂਗੇ ਕਿ ਲੋਕਾਂ ਦੀਆਂ ਮਜਬੂਰੀਆਂ ਮਰਜ਼ੀ ਵਿਚ ਬਦਲ ਜਾਣਗੀਆਂ।
ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਸੂਬੇ ਵਿਚ ਇੱਕ ਹੀ ਤਰ੍ਹਾਂ ਦਾ ਸਿਲੇਬਸ ਚੱਲ ਰਿਹਾ ਹੈ। ਜਿਸ ਨੂੰ ਜਲਦ ਹੀ ਬਦਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਨੀਲੇ ਪੀਲੇ ਕਾਰਡਾਂ ਨਾਲ ਤਰੱਕੀ ਨਹੀਂ ਹੋ ਸਕਦੀ ਬਲਕਿ ਸਿੱਖਿਆ ਨਾਲ ਹੀ ਸਮਾਜ ਵਿਚ ਤਰੱਕੀ ਦਾ ਰਾਹ ਖੁੱਲ੍ਹਦਾ ਹੈ।
ਉਨ੍ਹਾਂ ਕਿਹਾ ਕਿ ਜਿਸ ਢੰਗ ਨਾਲ ਪੰਜਾਬ ਦੀ ਆਪ ਸਰਕਾਰ ਕੰਮ ਕਰ ਰਹੀ ਹੈ ਅਤੇ ਨੌਜਵਾਨਾਂ ਨੂੰ ਦੋ ਤਿੰਨ ਤਰ੍ਹਾਂ ਦੀਆਂ ਨੌਕਰੀਆਂ ਮਿਲ ਰਹੀਆਂ ਹਨ ਜਿਸ ਕਾਰਨ ਉਨ੍ਹਾਂ ਵਿਦੇਸ਼ ਜਾਣ ਦੇ ਪ੍ਰੋਗਰਾਮ ਕੈਂਸਲ ਕਰਨੇ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਜਲਦ ਹੀ ਸੂਬੇ ਵਿਚ ਯੂ ਪੀ ਐਸ ਸੀ ਦੀਆਂ ਅੱਠ ਸੀਟਾਂ ਖੋਲ੍ਹੀਆਂ ਜਾ ਰਹੀਆਂ ਹਨ।
ਜਿਸ ਨਾਲ ਸੂਬੇ ਦੇ ਨੌਜਵਾਨਾਂ ਵਿਚ ਵਿਸ਼ਵਾਸ਼ ਆਵੇਗਾ। ਉਨ੍ਹਾਂ ਕਿਹਾ ਕਿ ਆਪ ਦੇ ਰਹਿੰਦੇ ਸਮੇਂ ਵਿਚ ਸੂਬੇ ਵਿਚ ਵਿਦੇਸ਼ ਜਾਣ ਦਾ ਚਲਣ ਬਦਲ ਦਿਆਂਗੇ।