“ਸੇਵਾਦਾਰ ਬਣ ਕੇ ਕਰਾਂਗੇ ਕੰਮ …”
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਉਹ ਸਭ ਤੋਂ ਪਹਿਲਾਂ ਹਰਿਮੰਦਰ ਸਾਹਿਬ ਜਾ ਕੇ ਨਤਮਸਤਕ ਹੋਣਗੇ। ਉਨ੍ਹਾਂ ਕਿਹਾ ਕਿ ਉਹ ਵੀ ਲੋਕਾਂ ਦੇ ਸੇਵਾਦਾਰ ਬਣ ਕੇ ਕੰਮ ਕਰਦੇ ਰਹਿਣਗੇ।
ਲੁਧਿਆਣਾ ਦੇ ਕੁਝ ਲੀਡਰਾਂ ਦੇ ਨਾ ਪਹੁੰਚਣ ਉੱਤੇ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਸਾਰੇ ਹੀ ਲੀਡਰਾਂ ਨੇ ਵਧਾਈਆਂ ਦਿੱਤੀਆਂ ਹਨ। ਕੁਝ ਲੀਡਰਾਂ ਦੀ ਡਿਊਟੀ ਹਰਿਆਣਾ ਵਿੱਚ ਲੱਗੀ ਹੋਈ ਹੈ, ਪਰ ਉਨ੍ਹਾਂ ਨੇ ਕਿਹਾ ਕਿ ਲੀਡਰਾਂ ਨੂੰ ਕਿਹਾ ਕਿ ਉਹ ਆਪਣੇ ਇਲਾਕੇ ਵਿੱਚ ਆਪਣੀ ਡਿਊਟੀ ਨਿਭਾਉਣ ਅਤੇ ਸੇਵਾਵਾਂ ਜਾਰੀ ਰੱਖਣ।
ਰਿਸ਼ਵਤ ਖੋਰੀ ਜਾਂ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਹੋਵੇਗੀ
ਹਰਦੀਪ ਸਿੰਘ ਮੁੰਡੀਆ ਨੇ ਕਿਹਾ ਕਿ ਜੇਕਰ ਕੋਈ ਵੀ ਰਿਸ਼ਵਤ ਖੋਰੀ ਜਾਂ ਭ੍ਰਿਸ਼ਟਾਚਾਰ ਹੁੰਦਾ ਹੈ, ਤਾਂ ਉਨ੍ਹਾਂ ਤੱਕ ਇਹ ਗੱਲ ਪਹੁੰਚਾਈ ਜਾਵੇ, ਤਾਂ ਜੋ ਪੰਜਾਬ ਸਰਕਾਰ ਇਸ ਦੇ ਪ੍ਰਤੀ ਐਕਸ਼ਨ ਲਿਆ ਜਾ ਸਕੇ।
ਹਾਲਾਂਕਿ ਇਸ ਮੌਕੇ ਉਹ ਪੱਤਰਕਾਰਾਂ ਦੇ ਜਵਾਬ ਦਿੱਤੇ ਬਿਨਾਂ ਹੀ ਉਠ ਕੇ ਚਲੇ ਗਏ। ਪੱਤਰਕਾਰਾਂ ਦੇ ਬਹੁਤੇ ਸਵਾਲਾਂ ਦਾ ਜਵਾਬ ਦੇਣ ਤੋਂ ਅਜੇ ਉਨ੍ਹਾਂ ਨੇ ਗੁਰੇਜ਼ ਕੀਤਾ ਹੈ।
ਜ਼ਿਕਰਯੋਗ ਹੈ ਕਿ ਹਰਦੀਪ ਸਿੰਘ ਮੁੰਡੀਆ ਕੋਲ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਵਾਟਰ ਸਪਲਾਈ ਅਤੇ ਸੈਨੀਟੇਸ਼ਨ, ਰਿਹਾਇਸ਼ ਅਤੇ ਸ਼ਹਿਰੀ ਵਿਕਾਸ ਵਿਭਾਗ ਦੀ ਜ਼ਿੰਮੇਵਾਰੀ ਹੈ।
ਹਰਦੀਪ ਸਿੰਘ ਮੁੰਡੀਆ ਸਾਹਨੇਵਾਲ ਤੋਂ ਵਿਧਾਇਕ ਰਹੇ ਹਨ। 2022 ‘ਚ ਉਨ੍ਹਾਂ ਨੇ ‘ਆਪ’ ਦੀ ਟਿਕਟ ‘ਤੇ ਚੋਣ ਲੜਦਿਆ ਕਾਂਗਰਸ ਦੇ ਵਿਕਰਮ ਸਿੰਘ ਬਾਜਵਾ ਨੂੰ ਹਰਾਇਆ ਸੀ। ਮੁੰਡੀਆ ਦੇ ਹੱਕ ਵਿੱਚ 34.33 ਫੀਸਦੀ ਵੋਟਾਂ ਪਈਆਂ। ਸਾਹਨੇਵਾਲ ਸ਼੍ਰੋਮਣੀ ਅਕਾਲੀ ਦਲ ਦੀ ਸੀਟ ਰਹੀ ਹੈ।