ਪੰਜਾਬ ਵਿੱਚ ਗਰਮੀ ਤੋਂ ਰਾਹਤ ਅਜੇ ਵੀ ਨਹੀਂ ਹੈ
ਦੇਸ਼ ‘ਚ ਮਾਨਸੂਨ ਆਪਣੀ ਰਫਤਾਰ ਨਾਲ ਅੱਗੇ ਵਧ ਰਿਹਾ ਹੈ, ਪਰ ਉੱਤਰੀ ਭਾਰਤ ਦੇ ਕਈ ਸੂਬੇ ਅਜੇ ਵੀ ਅੱਤ ਦੀ ਗਰਮੀ ਝੱਲ ਰਹੇ ਹਨ। ਲੁਧਿਆਣਾ ਵਿੱਚ ਮੌਸਮ ਵਿਗਿਆਨੀਆਂ ਮੁਤਾਬਕ, ਆਉਣ ਵਾਲੇ ਦਿਨਾਂ ਵਿੱਚ ਗਰਮੀ ਤੋਂ ਰਾਹਤ ਨਹੀਂ ਮਿਲੇਗੀ। ਪੰਜਾਬ ਵਿੱਚ ਆਉਂਦੇ ਦਿਨਾਂ ਅੰਦਰ ਗਰਮੀ ਹੋਰ ਵਧੇਗੀ ਅਤੇ ਇਸ ਦੇ ਮੱਦੇਨਜ਼ਰ ਆਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ, ਅੱਜ ਪੰਜਾਬ ਵਿੱਚ ਬੁੱਧਵਾਰ ਨੂੰ ਸਵੇਰ ਸਮੇਂ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 29 ਡਿਗਰੀ ਦਰਜ ਹੋਇਆ ਹੈ।
ਭਾਰਤੀ ਮੌਸਮ ਵਿਭਾਗ (IMD) ਨੇ ਦਿੱਲੀ, ਉੱਤਰ ਪ੍ਰਦੇਸ਼, ਜੰਮੂ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼, ਉੜੀਸਾ, ਬਿਹਾਰ ਅਤੇ ਝਾਰਖੰਡ ਵਿੱਚ 13 ਜੂਨ ਤੱਕ ਹੀਟ ਵੇਵ ਅਲਰਟ ਜਾਰੀ ਕੀਤਾ ਹੈ। ਦੂਜੇ ਪਾਸੇ, ਮਹਾਰਾਸ਼ਟਰ, ਕਰਨਾਟਕ, ਕੇਰਲ, ਅਰੁਣਾਚਲ ਪ੍ਰਦੇਸ਼, ਉਪ-ਹਿਮਾਲੀਅਨ ਪੱਛਮੀ ਬੰਗਾਲ, ਅਸਾਮ ਅਤੇ ਮੇਘਾਲਿਆ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।
ਇਸ ਗ੍ਰਾਫਿਕਸ ਜ਼ਰੀਏ ਜਾਣੋ, ਆਪਣੇ ਸ਼ਹਿਰ ਦਾ ਤਾਪਮਾਨ :-
- ਚੰਡੀਗੜ੍ਹ ਦਾ ਤਾਪਮਾਨ –ਚੰਡੀਗੜ੍ਹ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 27 ਡਿਗਰੀ ਰਹੇਗਾ।
- ਅੰਮ੍ਰਿਤਸਰ ਦਾ ਤਾਪਮਾਨ –ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 29 ਡਿਗਰੀ ਰਹੇਗਾ।
- ਜਲੰਧਰ ਦਾ ਤਾਪਮਾਨ –ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 30 ਡਿਗਰੀ ਰਹੇਗਾ।
- ਲੁਧਿਆਣਾ ਦਾ ਤਾਪਮਾਨ –ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 30 ਡਿਗਰੀ ਰਹੇਗਾ।
- ਬਠਿੰਡਾ ਦਾ ਤਾਪਮਾਨ –ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 32 ਡਿਗਰੀ ਰਹੇਗਾ।
- ਪਟਿਆਲਾ ਦਾ ਤਾਪਮਾਨ –ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 30 ਡਿਗਰੀ ਰਹੇਗਾ।