ਮਹਿਲਾ ਬਾਲ ਵਿਕਾਸ ਵਿਭਾਗ ਦੀ ਸਕੀਮ
ਇਹ ਸਕੀਮ ਮਹਿਲਾ ਬਾਲ ਵਿਕਾਸ ਵਿਭਾਗ ਦੀ ਹੈ। ਵਿਭਾਗ ਵੱਲੋਂ ਇਸ ਯੋਜਨਾ ਨੂੰ ਲਾਗੂ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਵਿਭਾਗ ਦੇ ਮੰਤਰੀ ਕੈਲਾਸ਼ ਗਹਿਲੋਤ ਨੇ ਕੁਝ ਸਮਾਂ ਪਹਿਲਾਂ ਇਸ ਯੋਜਨਾ ਦੇ ਫਰੇਮ ਵਰਕ ਨੂੰ ਪੂਰਾ ਕਰਨ ਲਈ ਕਿਹਾ ਸੀ, ਜਿਸ ਵਿਚ ਉਨ੍ਹਾਂ ਨੇ ਦੂਜੇ ਸੂਬਿਆਂ ਵਿਚ ਚੱਲ ਰਹੀਆਂ ਅਜਿਹੀਆਂ ਯੋਜਨਾਵਾਂ ਦਾ ਅਧਿਐਨ ਕਰਨ ਲਈ ਕਿਹਾ ਸੀ।
ਦਿੱਲੀ ਸਰਕਾਰ ਨੇ ਆਪਣੇ ਬਜਟ ’ਚ ਕੀਤਾ ਸੀ ਐਲਾਨ
ਸੂਤਰਾਂ ਦੀ ਮੰਨੀਏ ਤਾਂ ਵਿਭਾਗ ਦੇ ਅਧਿਕਾਰੀਆਂ ਨੇ ਇਹ ਕੰਮ ਮੁਕੰਮਲ ਕਰ ਲਿਆ ਹੈ ਅਤੇ ਇਸ ਦੀ ਜਾਣਕਾਰੀ ਮੰਤਰੀ ਨੂੰ ਸੌਂਪ ਦਿੱਤੀ ਹੈ, ਜਿਸ ਕਾਰਨ ਇਸ ਸਕੀਮ ਨੂੰ ਲਾਗੂ ਕਰਨ ਵਿਚ ਅਜੇ ਕੋਈ ਰੁਕਾਵਟ ਨਜ਼ਰ ਨਹੀਂ ਆ ਰਹੀ ਹੈ। ਇਸ ਯੋਜਨਾ ਦਾ ਐਲਾਨ ਦਿੱਲੀ ਸਰਕਾਰ ਦੇ 2024-25 ਦੇ ਬਜਟ ਵਿਚ ਕੀਤਾ ਗਿਆ ਸੀ।
ਇਸ ਤਹਿਤ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਮਾਣਭੱਤਾ ਦਿੱਤਾ ਜਾਵੇਗਾ, ਜਿਸ ਨਾਲ ਉਹ ਆਪਣਾ ਖਰਚਾ ਚੁੱਕ ਸਕਣਗੀਆਂ। ਕਿਸੇ ਵੀ ਤਰ੍ਹਾਂ ਦੀ ਪੈਨਸ਼ਨ ਪ੍ਰਾਪਤ ਕਰਨ ਵਾਲੀਆਂ ਅਤੇ ਸਰਕਾਰੀ ਨੌਕਰੀ ਕਰਨ ਵਾਲੀਆਂ ਔਰਤਾਂ ਇਸ ਸਕੀਮ ਵਿਚ ਹਿੱਸਾ ਨਹੀਂ ਲੈ ਸਕਣਗੀਆਂ।