One Nation One Election ਵਿਧਾਨ ਸਭਾ ਅਤੇ ਲੋਕ ਸਭਾ ਦੀਆਂ ਇੱਕੋ ਸਮੇਂ ਚੋਣਾਂ ਕਰਵਾਉਣ ਦਾ ਵਿਚਾਰ ਹੁਣ ਆਸਾਨ ਹੋ ਗਿਆ ਹੈ।
ਦੇਸ਼ ਵਿੱਚ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਇੱਕੋ ਸਮੇਂ ਕਰਵਾਉਣ ਦਾ ਵਿਚਾਰ ਹੁਣ ਆਸਾਨ ਹੋ ਗਿਆ ਹੈ। ਇੱਕ ਦੇਸ਼, ਇੱਕ ਚੋਣ ਦੇ ਪ੍ਰਸਤਾਵ ਨੂੰ ਅੱਜ ਮੋਦੀ ਕੈਬਨਿਟ ਨੇ ਮਨਜ਼ੂਰੀ ਦੇ ਦਿੱਤੀ ਹੈ।
ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਅਗਵਾਈ ਵਾਲੀ ਕਮੇਟੀ ਦੀ ਰਿਪੋਰਟ ਤੋਂ ਬਾਅਦ ਕੈਬਨਿਟ ਵਿੱਚ ਇਸ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਗਈ ਹੈ। ਐਨਡੀਏ ਸਰਕਾਰ ਸਰਦ ਰੁੱਤ ਸੈਸ਼ਨ ਵਿੱਚ ਇਸ ਬਿੱਲ ਨੂੰ ਸੰਸਦ ਵਿੱਚ ਲਿਆਵੇਗੀ।
ਸ਼ਾਹ ਨੇ ਸਰਕਾਰ ਦੇ 100 ਦਿਨ ਪੂਰੇ ਹੋਣ ‘ਤੇ ਦਿੱਤੇ ਸਨ ਸੰਕੇਤ
ਮੋਦੀ ਸਰਕਾਰ ਆਪਣੇ ਪਿਛਲੇ ਕਾਰਜਕਾਲ ਤੋਂ ਵਨ ਨੇਸ਼ਨ ਵਨ ਇਲੈਕਸ਼ਨ ਨੂੰ ਲੈ ਕੇ ਗੰਭੀਰ ਸੀ। ਪੀਐਮ ਮੋਦੀ ਨੇ ਚੋਣ ਜਨ ਸਭਾਵਾਂ ‘ਚ ਵੀ ਤੇ ਕਈ ਮੌਕਿਆਂ ‘ਤੇ ਵਨ ਨੇਸ਼ਨ ਵਨ ਇਲੈਕਸ਼ਨ ਦੀ ਗੱਲ ਕੀਤੀ ਸੀ ।
ਹਾਲ ਹੀ ਵਿੱਚ, ਐਨਡੀਏ ਸਰਕਾਰ ਦੇ 100 ਦਿਨ ਪੂਰੇ ਹੋਣ ‘ਤੇ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇੱਕ ਰਾਸ਼ਟਰ ਇੱਕ ਚੋਣ ਦੇ ਐਨਡੀਏ ਦੇ ਸੰਕਲਪ ਨੂੰ ਦੁਹਰਾਇਆ ਸੀ। ਹੁਣ ਇਸ ਪ੍ਰਸਤਾਵ ‘ਤੇ ਬਿੱਲ ਸੰਸਦ ਦੇ ਸਰਦ ਰੁੱਤ ਸੈਸ਼ਨ ‘ਚ ਪੇਸ਼ ਕੀਤਾ ਜਾਵੇਗਾ।
ਪੀਐਮ ਮੋਦੀ ਨੇ ਲਾਲ ਕਿਲੇ ਤੋਂ ਕੀਤਾ ਸੀ ਜ਼ਿਕਰ
15 ਅਗਸਤ ਨੂੰ ਸੁਤੰਤਰਤਾ ਦਿਵਸ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲੇ ਤੋਂ ਦਿੱਤੇ ਆਪਣੇ ਭਾਸ਼ਣ ‘ਚ ਵਨ ਨੇਸ਼ਨ-ਵਨ ਇਲੈਕਸ਼ਨ ਦਾ ਜ਼ਿਕਰ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਲਗਾਤਾਰ ਚੋਣਾਂ ਦੇਸ਼ ਦੀ ਤਰੱਕੀ ਵਿੱਚ ਰੁਕਾਵਟ ਬਣ ਰਹੀਆਂ ਹਨ।
18 ਹਜ਼ਾਰ 626 ਪੰਨਿਆਂ ਦੀ ਹੈ ਕੋਵਿੰਦ ਕਮੇਟੀ ਦੀ ਰਿਪੋਰਟ
ਇਕ ਦੇਸ਼, ਇਕ ਚੋਣ ਲਈ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਪ੍ਰਧਾਨਗੀ ਵਿਚ ਬਣੀ ਕਮੇਟੀ ਨੇ ਇਸ ਸਾਲ 14 ਮਾਰਚ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਆਪਣੀ ਰਿਪੋਰਟ ਸੌਂਪੀ ਸੀ। ਵਨ ਨੇਸ਼ਨ ਵਨ ਇਲੈਕਸ਼ਨ ਦੀ ਇਹ ਰਿਪੋਰਟ 18 ਹਜ਼ਾਰ 626 ਪੰਨਿਆਂ ਦੀ ਹੈ।