ਸੰਗਰੂਰ ਦੇ ਪਿੰਡ ਖੁਰਾਣਾ ਵਿਖੇ 8736 ਕੱਚੇ ਮੁਲਾਜ਼ਮ ਆਪਣੀਆਂ ਮੰਗਾਂ ਮਨਵਾਉਣ ਲਈ ਪਿਛਲੇ 180 ਦਿਨਾਂ ਤੋਂ ਟੈਕੀ ‘ਤੇ ਚੜੇ ਹੋਏ ਹਨ। 180 ਦਿਨਾਂ ਤੋਂ ਜਿਲ੍ਹਾ ਸੰਗਰੂਰ ਦੇ ਪਿੰਡ ਖੁਰਾਣਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾ ਇਸ ਨੇੜੇ ਪਿੰਡ ਖੁਰਾਣਾ ਦੀ ਪਾਣੀ ਵਾਲੀ ਟੈਂਕੀ ਤੇ ਬੇਠੇ ਅਧਿਆਪਕ ਇੰਦਰਜੀਤ ਸਿੰਘ ਮਾਨਸਾ ਨੇ ਕਿਹਾ ਕਿ ਜੁਲਾਈ ਮਹੀਨੇ ਵਿੱਚ ਭਗਵੰਤ ਮਾਨ ਸਰਕਾਰ ਨੇ ਜੋ ਅਧਿਆਪਕ ਪੱਕੇ ਕਰਨ ਦਾ ਐਲਾਨ ਕੀਤਾ ਸੀ ਉਹ ਸਿਰਫ ਇੱਕ ਡਰਾਮਾ ਸੀ। ਸਾਨੂੰ ਪੱਕੇ ਨਹੀਂ ਕੀਤਾ ਗਿਆ ਸਿਰਫ ਤਨਖਾਹ ਵਿੱਚ ਵਾਧਾ ਕੀਤਾ ਗਿਆ ਸੀ। ਸੰਘਰਸ਼ ਦੌਰਾਨ ਸਾਡੇ ਕਈ ਅਧਿਆਪਕ ਅਕਾਲ ਚਲਾਣਾ ਕਰ ਗਏ ਹਨ ਅਤੇ ਕਈ ਸੇਵਾ ਮੁਕਤ ਵੀ ਹੋ ਗਏ ਹਨ। ਇੰਦਰਜੀਤ ਮਾਨਸਾ ਨੇ ਕਿਹਾ ਕਿ ਜਦੋਂ ਤੱਕ ਸਾਡੀ ਮੰਗ ਪੂਰੀ ਨਹੀਂ ਹੁੰਦੀ ਸੰਘਰਸ਼ ਜਾਰੀ ਰਹੇਗਾ।
ਉਨ੍ਹਾਂ ਨੇ ਕਿਹਾ ਸਰਕਾਰ ਨੇ ਸਾਨੂੰ ਪੱਕਾ ਕਰਨ ਦਾ ਨਾਟਕ ਰਚਿਆ ਹੈ ਆਪਣੇ ਸਰਕਾਰੀ ਪੈਸੇ ਦੀ ਦੁਰਵਰਤੋਂ ਕਰਕੇ ਲੋਕਾਂ ਨੂੰ ਪੱਕੇ ਕਰਨ ਦਾ ਝੂਠਾ ਡਰਾਮਾ ਰਚਿਆ ਗਿਆ। ਇੰਦਰਜੀਤ ਮਾਨਸਾ ਨੇ ਕਿਹਾ ਕਿ ਸਰਕਾਰ ਦੇ ਨੁਮਾਇੰਦੇ ਜੋ ਇੱਥੋਂ ਦੀ ਲੰਘਦੇ ਹਨ ਸਾਨੂੰ ਦੇਖ ਕੇ ਲੰਘ ਜਾਂਦੇ ਹਨ। ਮੁੱਖ ਮੰਤਰੀ ਨਾਲ 5-6 ਵਾਰ ਮੀਟਿੰਗਾਂ ਨੂੰ ਮੁਅੱਤਲ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਨੇ ਦੱਸਿਆ ਕਿ ਭਾਵੇਂ ਪਿਛਲੀਆਂ ਸਰਕਾਰਾਂ ਨੇ ਸਾਨੂੰ ਪੱਕੇ ਨਹੀਂ ਕੀਤਾ ਪਰ ਸਾਡੀਆਂ ਮੁਸ਼ਕਿਲਾਂ ਸੁਣੀਆਂ ਜਾਂਦੀਆਂ ਸਨ। ਸਰਕਾਰ ਨੂੰ ਚਾਹੀਦਾ ਹੈ ਸਾਨੂੰ ਸਹੀ ਢੰਗ ਨਾਲ ਪੱਕਾ ਕੀਤਾ ਜਾਵੇ।