ਕੁੱਝ ਹੀ ਘੰਟਿਆ ‘ਚ ਮਿਲੇ 1,000,000 ਤੋਂ ਵੱਧ ਲਾਈਕਸ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਦੀਆਂ ਤਸਵੀਰਾਂ ਇੰਸਟਾਗ੍ਰਾਮ ਉੱਤੇ ਛਾਇਆਂ ਹੋਈਆਂ ਹਨ। ਇੰਸਟਾਗ੍ਰਾਮ ਉੱਤੇ ਤਸਵੀਰਾਂ ਸ਼ੁੱਕਰਵਾਰ ਨੂੰ ਅਪਲੋਡ ਕੀਤੇ ਜਾਣ ਦੇ ਕੁਝ ਘੰਟਿਆਂ ਦੇ ਅੰਦਰ ਹੀ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਸਭ ਤੋਂ ਵੱਧ ਪਸੰਦ ਕੀਤੀ ਜਾਣ ਵਾਲੀ ਪੋਸਟ ਬਣ ਗਈ।
ਸੂਤਰਾਂ ਨੇ ਦੱਸਿਆ ਕਿ ਪੀਐਮ ਮੋਦੀ ਦੇ ਨਾਲ ‘ਇੰਸਟਾ ਕੋਲੈਬ’ ਤੋਂ ਪਹਿਲਾਂ ਜ਼ੇਲੇਂਸਕੀ ਦੀ ਸਭ ਤੋਂ ਵੱਧ ਪਸੰਦ ਕੀਤੀ ਗਈ ਪੋਸਟ ਨੂੰ 7.8 ਲੱਖ ਲਾਈਕਸ ਮਿਲੇ ਸਨ। ਇੰਸਟਾਗ੍ਰਾਮ ਕੋਲੈਬ ਫੀਡ ਪੋਸਟ ਹਨ ਜੋ ਸੋਸ਼ਲ ਮੀਡੀਆ ਸਾਈਟ ‘ਤੇ ਕਈ ਅਕਾਊਂਟ ਦੁਆਰਾ ਸਾਂਝੀਆਂ ਕੀਤੀਆਂ ਜਾ ਸਕਦੀਆਂ ਹਨ।
ਉਨ੍ਹਾਂ ਦੱਸਿਆ ਕਿ ਪੀਐਮ ਮੋਦੀ ਨਾਲ ਉਨ੍ਹਾਂ ਦੀਆਂ ਤਸਵੀਰਾਂ ਨੂੰ ਕੁਝ ਹੀ ਘੰਟਿਆਂ ਵਿੱਚ 10 ਲੱਖ ਤੋਂ ਵੱਧ ਲਾਈਕਸ ਮਿਲੇ। ਇਹ ਦਰਸਾਉਂਦਾ ਹੈ ਕਿ ਜਦੋਂ ਪ੍ਰਧਾਨ ਮੰਤਰੀ ਸ਼ਾਮਲ ਹੁੰਦੇ ਹਨ, ਤਾਂ ਦੁਨੀਆ ਦੇ ਜ਼ਿਆਦਾਤਰ ਨੇਤਾਵਾਂ ਦੀ ਸੋਸ਼ਲ ਮੀਡੀਆ ਗਤੀਵਿਧੀ ਵਿੱਚ ਭਾਰੀ ਵਾਧਾ ਹੁੰਦਾ ਹੈ।
ਪ੍ਰਧਾਨ ਮੰਤਰੀ ਮੋਦੀ ਦੇ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਕਿਸੇ ਵੀ ਸਰਕਾਰ ਦੇ ਮੁਖੀ ਦੇ ਮੁਕਾਬਲੇ ਜ਼ਿਆਦਾ ਫਾਲੋਅਰਸ ਹਨ। ਜ਼ੇਲੇਂਸਕੀ ਨੇ ਆਪਣੀ ਪੋਸਟ ਵਿੱਚ ਕਿਹਾ, “ਸਾਡੀਆਂ ਮੀਟਿੰਗ ਭਾਰਤ ਅਤੇ ਯੂਕਰੇਨ ਦਰਮਿਆਨ ਗੱਲਬਾਤ ਅਤੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਮਹੱਤਵਪੂਰਨ ਹਨ।”
ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਜ਼ੇਲੇਂਸਕੀ ਵਿਚਾਲੇ ਹੋਈ ਗੱਲਬਾਤ ਦਾ ਮਹੱਤਵਪੂਰਨ ਹਿੱਸਾ ਦੁਵੱਲੇ ਸਬੰਧਾਂ ਨੂੰ ਸਮਰਪਿਤ ਸੀ।
ਉਨ੍ਹਾਂ ਕਿਹਾ ਕਿ ਵਪਾਰ, ਆਰਥਿਕ ਮੁੱਦਿਆਂ, ਰੱਖਿਆ, ਦਵਾਈ, ਖੇਤੀਬਾੜੀ ਅਤੇ ਸਿੱਖਿਆ ਬਾਰੇ ਚਰਚਾ ਕੀਤੀ ਗਈ। ਪ੍ਰਧਾਨ ਮੰਤਰੀ ਮੋਦੀ ਅਤੇ ਜ਼ੇਲੇਂਸਕੀ ਨੇ ਭਾਰਤ-ਯੂਕਰੇਨ ਅੰਤਰ-ਸਰਕਾਰੀ ਕਮਿਸ਼ਨ ਨੂੰ ਵਿਸ਼ੇਸ਼ ਤੌਰ ‘ਤੇ ਵਪਾਰ ਅਤੇ ਆਰਥਿਕ ਸਬੰਧਾਂ ਦੇ ਪੁਨਰ ਨਿਰਮਾਣ ‘ਤੇ ਧਿਆਨ ਦੇਣ ਦਾ ਕੰਮ ਸੌਂਪਿਆ ਹੈ।