Wednesday, October 16, 2024
Google search engine
HomeDeshਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਬਾਬਾ ਤਰਸੇਮ ਸਿੰਘ ਦੇ ਕਤਲ ਮਾਮਲੇ...

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਬਾਬਾ ਤਰਸੇਮ ਸਿੰਘ ਦੇ ਕਤਲ ਮਾਮਲੇ ’ਚ ਸਿੱਖ ਆਗੂਆਂ ਨੂੰ ਤੰਗ-ਪ੍ਰੇਸ਼ਾਨ ਕਰਨ ਦਾ ਲਿਆ ਨੋਟਿਸ

ਉਨ੍ਹਾਂ ਸਖ਼ਤ ਲਫ਼ਜ਼ਾਂ ਵਿਚ ਆਖਿਆ ਕਿ ਗੁਰਦੁਆਰਾ ਨਾਨਕਮਤਾ ਸਾਹਿਬ ਪ੍ਰਬੰਧਕ ਕਮੇਟੀ ਦੇ ਸਿੱਖ ਆਗੂਆਂ ਦੇ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਾਰਾ ਸਿੱਖ ਜਗਤ ਖੜ੍ਹਾ ਹੈ ਅਤੇ ਉਤਰਾਖੰਡ ਸਰਕਾਰ ਆਪਣੀਆਂ ਹਰਕਤਾਂ ਤੋਂ ਤੁਰੰਤ ਬਾਜ਼ ਆਵੇ ਨਹੀਂ ਤਾਂ ਇਸ ਤਰ੍ਹਾਂ ਸਿੱਖ ਆਗੂਆਂ ਨੂੰ ਝੂਠੇ ਪੁਲਿਸ ਮੁਕੱਦਮੇ ਵਿਚ ਫਸਾਉਣ ਦੇ ਨਤੀਜੇ ਚੰਗੇ ਨਹੀਂ ਹੋਣਗੇ।

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਉੱਤਰਾਖੰਡ ਸਰਕਾਰ ਵਲੋਂ ਬਾਬਾ ਤਰਸੇਮ ਸਿੰਘ ਦੇ ਕਤਲ ਮਾਮਲੇ ਦੀ ਆੜ ਹੇਠ ਗੁਰਦੁਆਰਾ ਨਾਨਕਮਤਾ ਸਾਹਿਬ ਪ੍ਰਬੰਧਕ ਕਮੇਟੀ ਅਤੇ ਹੋਰ ਸਿੱਖ ਆਗੂਆਂ ਨੂੰ ਤੰਗ-ਪ੍ਰੇਸ਼ਾਨ ਕਰਨ ਦਾ ਸਖ਼ਤ ਨੋਟਿਸ ਲਿਆ ਹੈ। ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਬਾਬਾ ਤਰਸੇਮ ਸਿੰਘ ਕਤਲ ਮਾਮਲੇ ਦੇ ਬਹਾਨੇ ਉਤਰਾਖੰਡ ਪੁਲਿਸ ਸਿੱਖ ਆਗੂਆਂ ਖ਼ਿਲਾਫ਼ ਨਜਾਇਜ਼ ਪਰਚੇ ਦਰਜ ਕਰ ਕੇ ਉਨ੍ਹਾਂ ਨੂੰ ਡਰਾ-ਧਮਕਾ ਕੇ ਉੱਥੋਂ ਦੇ ਗੁਰਧਾਮਾਂ ’ਤੇ ਕਾਬਜ਼ ਹੋਣਾ ਚਾਹੁੰਦੀ ਹੈ, ਜਿਸ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਉਨ੍ਹਾਂ ਸਖ਼ਤ ਲਫ਼ਜ਼ਾਂ ਵਿਚ ਆਖਿਆ ਕਿ ਗੁਰਦੁਆਰਾ ਨਾਨਕਮਤਾ ਸਾਹਿਬ ਪ੍ਰਬੰਧਕ ਕਮੇਟੀ ਦੇ ਸਿੱਖ ਆਗੂਆਂ ਦੇ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਾਰਾ ਸਿੱਖ ਜਗਤ ਖੜ੍ਹਾ ਹੈ ਅਤੇ ਉਤਰਾਖੰਡ ਸਰਕਾਰ ਆਪਣੀਆਂ ਹਰਕਤਾਂ ਤੋਂ ਤੁਰੰਤ ਬਾਜ਼ ਆਵੇ ਨਹੀਂ ਤਾਂ ਇਸ ਤਰ੍ਹਾਂ ਸਿੱਖ ਆਗੂਆਂ ਨੂੰ ਝੂਠੇ ਪੁਲਿਸ ਮੁਕੱਦਮੇ ਵਿਚ ਫਸਾਉਣ ਦੇ ਨਤੀਜੇ ਚੰਗੇ ਨਹੀਂ ਹੋਣਗੇ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments