ਬੀਬੀ ਬਾਦਲ ਨੇ ਕਿਹਾ ਕਿ ‘ਆਪ’ ਨੇ ਲੋਕਾਂ ਨੂੰ ਗੁਮਰਾਹ ਕਰ ਕੇ ਸੱਤਾ ਵਟੋਰੀ ਪ੍ਰੰਤੂ ਸ਼੍ਰੋਮਣੀ ਅਕਾਲੀ ਦਲ ਨੇ ਸਿਧਾਂਤਕ ਰਾਜਨੀਤੀ ਕਰ ਕੇ ਹਮੇਸ਼ਾ ਲੋਕ ਹਿਤੈਸ਼ੀ ਕਾਰਜ ਕੀਤੇ…
ਸ਼੍ਰੋਮਣੀ ਅਕਾਲੀ ਦਲ ਪੰਜਾਬ ਅਤੇ ਪੰਜਾਬੀਅਤ ਦਾ ਮੁਦੱਈ ਹੈ ਅਤੇ ਸੂਬੇ ਦਾ ਵਿਕਾਸ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਸੰਭਵ ਹੋਇਆ ਸੀ। ਇਹ ਪ੍ਰਗਟਾਵਾ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਨਗਰ ਪੰਚਾਇਤ ਦੇ ਸਾਬਕਾ ਪ੍ਰਧਾਨ ਹਰਪ੍ਰੀਤ ਸਿੰਘ ਚਹਿਲ ਦੇ ਘਰ ਤੇ ਹੋਰ ਵੱਖ-ਵੱਖ ਥਾਵਾਂ ਤੇ ਇਕੱਤਰਤਾਵਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਦੀ ਬਾਂਹ ਸ਼੍ਰੋਮਣੀ ਅਕਾਲੀ ਦਲ ਨੇ ਹੀ ਫੜੀ ਅਤੇ ਲੋਕਾਂ ਲਈ ਨਵੀਆਂ ਯੋਜਨਾਵਾਂ ਬਣਾਈਆਂ। ਉਨ੍ਹਾਂ ਕਿਹਾ ਕਿ ਸੂਬੇ ਦਾ ਵਿਕਾਸ ਕਰਨਾ ਹਮੇਸ਼ਾ ਸ਼੍ਰੋਮਣੀ ਅਕਾਲੀ ਦਲ ਦੀ ਪਹਿਲ ਰਹੀ ਹੈ ਅਤੇ ਜੋ ਯੋਜਨਾਵਾਂ ਬਾਦਲ ਨੇ ਮੁੱਖ ਮੰਤਰੀ ਹੁੰਦੇ ਹੋਏ ਬਣਾਈਆਂ ਸਨ, ਉਨ੍ਹਾਂ ਨੂੰ ਹੁਣ ਬੰਦ ਕੀਤਾ ਜਾ ਰਿਹਾ ਹੈ।
ਬੀਬੀ ਬਾਦਲ ਨੇ ਕਿਹਾ ਕਿ ‘ਆਪ’ ਨੇ ਲੋਕਾਂ ਨੂੰ ਗੁਮਰਾਹ ਕਰ ਕੇ ਸੱਤਾ ਵਟੋਰੀ ਪ੍ਰੰਤੂ ਸ਼੍ਰੋਮਣੀ ਅਕਾਲੀ ਦਲ ਨੇ ਸਿਧਾਂਤਕ ਰਾਜਨੀਤੀ ਕਰ ਕੇ ਹਮੇਸ਼ਾ ਲੋਕ ਹਿਤੈਸ਼ੀ ਕਾਰਜ ਕੀਤੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਲਈ ਖੇਤੀ ਅਧਾਰਤ ਸਕੀਮਾਂ ਲਿਆ ਕੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ। ਉਨ੍ਹਾਂ ਕਿਹਾ ਕਿ ਸੱਤ ਸਾਲ ਪਹਿਲਾਂ ਜਿੱਥੇ ਅਕਾਲੀ ਦਲ ਨੇ ਪੰਜਾਬ ਨੂੰ ਛੱਡਿਆ ਸੀ, ਉੱਥੇ ਹੀ ਖੜ੍ਹਾ ਹੈ। ਉਸ ਤੋਂ ਬਾਅਦ ਵਿਕਾਸ ਦੀ ਇਕ ਇੱਟ ਵੀ ਨਹੀਂ ਲਗਾਈ ਗਈ। ਜਿੱਥੇ ੳੇੁਹ ਬਠਿੰਡਾ ਹਲਕੇ ਲਈ ਏਮਜ਼ ਹਸਪਤਾਲ, ਘੁੱਦਾ ਯੂਨੀਵਰਸਿਟੀ, ਬਠਿੰਡਾ ਏਅਰਪੋਰਟ ਆਦਿ ਪ੍ਰੋਜੈਕਟ ਲੈ ਕੇ ਆਏ, ਉੱਥੇ ਅਕਾਲੀ ਦਲ ਦੀ ਸਰਕਾਰ ਹੁੰਦਿਆਂ ਸ਼ਹਿਰਾਂ, ਕਸਬਿਆਂ ’ਚ ਸੀਵਰੇਜ, ਵਾਟਰ ਸਪਲਾਈ, ਸਟਰੀਟ ਲਾਈਟਾਂ ਗਲੀਆਂ ਨਾਲੀਆਂ ਅਤੇ ਸੜਕਾਂ ਬਣਾਈਆਂ ਗਈਆਂ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਤੀਆਂ ਗਈਆਂ ਲੋਕ ਭਲਾਈ ਸਕੀਮਾਂ ਨੂੰ ਮੌਜੂਦਾ ਸਰਕਾਰ ਨੇ ਵਧਾਉਣ ਦੀ ਬਜਾਏ ਘਟਾ ਦਿੱਤੀਆਂ ਹਨ ਜਾਂ ਬੰਦ ਕਰ ਦਿੱਤੀਆਂ ਹਨ। ਪਹਿਲਾਂ ਹੋਈਆਂ ਚੋਣਾਂ ’ਚ ਉਨ੍ਹਾਂ ਨੂੰ ਹਰਾਉਣ ਲਈ ਅਨੇਕਾ ਹੱਥਕੰਡੇ ਅਪਣਾਏ ਗਏ ਪ੍ਰੰਤੂ ਲੋਕਾਂ ਦੇ ਸਾਥ ਨਾਲ ਉਹ ਤਿੰਨ ਵਾਰ ਜੇਤੂ ਹੋ ਕੇ ਨਿਕਲੇ, ਇਸ ਵਾਰ ਵੀ ਉਨ੍ਹਾਂ ਨੂੰ ਹਲਕੇ ਦੇ ਲੋਕਾਂ ’ਤੇ ਪੂਰਾ ਭਰੋਸਾ ਹੈ।
ਇਸ ਮੌਕੇ ਪੇ੍ਰਮ ਅਰੋੜਾ, ਗੁਰਪ੍ਰੀਤ ਸਿੰਘ ਝੱਬਰ, ਜਤਿੰਦਰ ਸਿੰਘ ਸੋਢੀ, ਕਰਮਜੀਤ ਕੌਰ ਸਮਾਓ, ਜੀਵਨ ਸਿੰਗਲਾ, ਕੁਲਸ਼ੇਰ ਸਿੰਘ ਰੂਬਲ, ਮਨੀ ਗੁੜਥੜੀ, ਨਿਰਵੈਰ ਸਿੰਘ ਬੁਰਜਹਰੀ, ਹਨੀਸ਼ ਬਾਂਸਲ, ਵਿਜੇ ਕੁਮਾਰ ਦਰੋਗਾ, ਜੱਗਰ ਸਿੰਘ, ਮੱਖਣ ਸਿੰਘ ਸਿੱਧੂ, ਗੁਰਸ਼ਾਂਤ ਸਿੰਘ ਸਿੱਧੂ, ਭੀਮ ਸੈਨ ਬਾਂਸਲ, ਰਾਮਪਾਲ, ਮੇਲ ਸਿੰਘ, ਰਣਦੀਪ ਕੌਰ, ਬਿਲਾ ਦੇਵੀ ਆਦਿ ਹਾਜ਼ਰ ਸਨ।