ਪਾਕਿਸਤਾਨ ਪੁਲਿਸ ਨੇ ਦਾਅਵਾ ਕੀਤਾ ਸੀ ਕਿ ਤਰਨਤਾਰਨ ਦੇ ਪਿੰਡ ਭਿੱਖੀਵਿੰਡ ਦਾ ਰਹਿਣ ਵਾਲਾ ਸਰਬਜੀਤ ਸਿੰਘ ਭਾਰਤੀ ਏਜੰਸੀਆਂ ਦਾ ਜਾਸੂਸ ਹੈ, ਜੋ ਕਿ ਖੁਫ਼ੀਆ ਏਜੰਸੀ ਆਈਐਸਆਈ ਦੇ ਨਿਰਦੇਸ਼ਾਂ ‘ਤੇ ਆਮਿਰ ਸਰਫ਼ਰਾਜ਼ ਨੇ 2013 ਵਿੱਚ ਜੇਲ੍ਹ ਵਿੱਚ ਕਤਲ ਕਰ ਦਿੱਤਾ ਸੀ…
ਪਾਕਿਸਤਾਨ ‘ਚ ਮੌਤ ਦੀ ਸਜ਼ਾ ਭੁਗਤ ਰਹੇ ਭਾਰਤੀ ਨਾਗਰਿਕ ਸਰਬਜੀਤ ਸਿੰਘ ਦਾ ਕਤਲ ਕਰਨ ਵਾਲੇ ਆਮਿਰ ਸਰਫਰਾਜ਼ ਟਾਂਬਾ ਨੂੰ ਅਣਪਛਾਤੇ ਬੰਦੂਕਧਾਰੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।
ਲਾਹੌਰ ਦੇ ਇਸਲਾਮਪੁਰਾ ਇਲਾਕੇ ‘ਚ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਸਰਫਰਾਜ਼ ਨੂੰ ਗੋਲੀ ਮਾਰ ਦਿੱਤੀ ਸੀ। ਉਸ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਆਮਿਰ ਸਰਫਰਾਜ਼ ਨੂੰ ਲਸ਼ਕਰ-ਏ-ਤੋਇਬਾ (LeT) ਦੇ ਸੰਸਥਾਪਕ ਹਾਫਿਜ਼ ਸਈਦ ਦਾ ਕਰੀਬੀ ਮੰਨਿਆ ਜਾਂਦਾ ਸੀ। ਉਹ ‘ਲਾਹੌਰ ਦੇ ਅਸਲ ਡੌਨ’ ਵਜੋਂ ਬਦਨਾਮ ਸੀ।