ਉਸ ਨੇ ਇਹ ਵੀ ਦੱਸਿਆ ਕਿ ਧੂੰਏਂ ਕਾਰਨ ਹਸਪਤਾਲ ਦੇ ਕੁਝ ਕਰਮਚਾਰੀ ਤੀਜੀ ਮੰਜ਼ਿਲ ‘ਤੇ ਸਥਿਤ ਬਲੱਡ ਬੈਂਕ ‘ਚ ਫਸ ਗਏ ਸਨ। ਜਿਨ੍ਹਾਂ ਨੂੰ ਬਚਾਅ ਮੁਹਿੰਮ ਤੋਂ ਬਾਅਦ ਸੁਰੱਖਿਅਤ ਬਾਹਰ ਕੱਢ ਲਿਆ ਗਿਆ।
ਕਪੂਰਥਲਾ ਦੇ ਸਿਵਲ ਹਸਪਤਾਲ ਦੇ ਸਾਹਮਣੇ ਸਥਿਤ ਦੋਆਬਾ ਹਸਪਤਾਲ ‘ਚ ਅੱਜ ਬਾਅਦ ਦੁਪਹਿਰ ਅਚਾਨਕ ਅੱਗ ਲੱਗਣ ਦੀ ਘਟਨਾ ਵਾਪਰ ਗਈ। ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਉਣ ਲਈ ਬਚਾਅ ਮੁਹਿੰਮ ਚਲਾਈ ਅਤੇ ਇਮਾਰਤ ‘ਚ ਧੂੰਏਂ ਕਾਰਨ ਤੀਜੀ ਮੰਜ਼ਿਲ ‘ਤੇ ਫਸੇ ਚਾਰ ਕਰਮਚਾਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਇਸ ਸਬੰਧੀ ਹਸਪਤਾਲ ਦੇ ਮਾਲਕ ਐਚ ਐਲ ਮਹਿਮੀ ਨੇ ਦੱਸਿਆ ਕਿ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।ਜਾਣਕਾਰੀ ਅਨੁਸਾਰ ਅੱਜ ਦੁਪਹਿਰ 2.30 ਵਜੇ ਦੇ ਕਰੀਬ ਸੁਲਤਾਨਪੁਰ ਲੋਧੀ ਰੋਡ ‘ਤੇ ਸਥਿਤ ਦੋਆਬਾ ਹਸਪਤਾਲ ‘ਚ ਅਚਾਨਕ ਅੱਗ ਲੱਗਣ ਕਾਰਨ ਧੂੰਆਂ ਨਿਕਲਦਾ ਦੇਖ ਕੇ ਲੋਕਾਂ ਨੇ ਹਸਪਤਾਲ ਦੇ ਸਟਾਫ ਨੂੰ ਸੂਚਿਤ ਕੀਤਾ। ਅਤੇ ਅੱਗ ਲੱਗਣ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਜਿਸ ਤੋਂ ਬਾਅਦ ਫਾਇਰ ਅਫ਼ਸਰ ਹਰਪ੍ਰੀਤ ਸਿੰਘ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਚਲਾ ਕੇ ਅੱਗ ‘ਤੇ ਕਾਬੂ ਪਾਇਆ ਅਤੇ ਇਮਾਰਤ ‘ਚ ਫੈਲੇ ਧੂੰਏਂ ਨੂੰ ਬਾਹਰ ਕੱਢਣ ਲਈ ਸ਼ੀਸ਼ੇ ਤੋੜ ਦਿੱਤੇ। ਉਸ ਨੇ ਇਹ ਵੀ ਦੱਸਿਆ ਕਿ ਧੂੰਏਂ ਕਾਰਨ ਹਸਪਤਾਲ ਦੇ ਕੁਝ ਕਰਮਚਾਰੀ ਤੀਜੀ ਮੰਜ਼ਿਲ ‘ਤੇ ਸਥਿਤ ਬਲੱਡ ਬੈਂਕ ‘ਚ ਫਸ ਗਏ ਸਨ। ਜਿਨ੍ਹਾਂ ਨੂੰ ਬਚਾਅ ਮੁਹਿੰਮ ਤੋਂ ਬਾਅਦ ਸੁਰੱਖਿਅਤ ਬਾਹਰ ਕੱਢ ਲਿਆ ਗਿਆ।
ਦੂਜੇ ਪਾਸੇ ਹਸਪਤਾਲ ਦੇ ਮਾਲਕ ਐਚ ਐਲ ਮਹਿਮੀ ਨੇ ਦੱਸਿਆ ਕਿ ਪਹਿਲੀ ਮੰਜ਼ਿਲ ’ਤੇ ਪਏ ਕੂੜੇ ਦੇ ਗੱਤੇ ਨੂੰ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀ ਟੀਮ ਨੇ ਸਮੇਂ ਸਿਰ ਅੱਗ ‘ਤੇ ਕਾਬੂ ਪਾ ਲਿਆ। ਅਤੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਹਾਲਾਂਕਿ ਇਸ ਘਟਨਾ ‘ਚ ਇਮਾਰਤ ਦੇ ਸ਼ੀਸ਼ੇ ਟੁੱਟ ਗਏ