ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਸੰਦੀਪ ਕੁਮਾਰ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਲਈ ਦਾਇਰ ਪਟੀਸ਼ਨ ‘ਤੇ ਅੱਜ ਦਿੱਲੀ ਹਾਈ ਕੋਰਟ ‘ਚ ਸੁਣਵਾਈ ਹੋਵੇਗੀ।
ਸੰਦੀਪ ਕੁਮਾਰ ਨੇ ਦਾਅਵਾ ਕੀਤਾ ਹੈ ਕਿ ਦਿੱਲੀ ਵਿਧਾਨ ਸਭਾ ਚੋਣਾਂ ਦੇ ਵੋਟਰ ਹੋਣ ਦੇ ਨਾਤੇ ਉਹ ਨਿੱਜੀ ਤੌਰ ‘ਤੇ ਦੁਖੀ ਹਨ ਕਿ ਉਨ੍ਹਾਂ ਦੇ ਕੇਂਦਰ ਸ਼ਾਸਤ ਪ੍ਰਦੇਸ਼ ਦਾ ਮੁੱਖ ਮੰਤਰੀ ਇਕ ਅਜਿਹਾ ਵਿਅਕਤੀ ਹੈ, ਜੋ ਅਹੁਦਾ ਸੰਭਾਲਣ ‘ਚ ਅਸਮਰੱਥ ਹਨ।
ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਸੰਦੀਪ ਕੁਮਾਰ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਲਈ ਦਾਇਰ ਪਟੀਸ਼ਨ ‘ਤੇ ਅੱਜ ਦਿੱਲੀ ਹਾਈ ਕੋਰਟ ‘ਚ ਸੁਣਵਾਈ ਹੋਵੇਗੀ। ਸੰਦੀਪ ਕੁਮਾਰ ਨੇ ਦਾਅਵਾ ਕੀਤਾ ਹੈ ਕਿ ਦਿੱਲੀ ਵਿਧਾਨ ਸਭਾ ਚੋਣਾਂ ਦੇ ਵੋਟਰ ਹੋਣ ਦੇ ਨਾਤੇ ਉਹ ਨਿੱਜੀ ਤੌਰ ‘ਤੇ ਦੁਖੀ ਹਨ ਕਿ ਉਨ੍ਹਾਂ ਦੇ ਕੇਂਦਰ ਸ਼ਾਸਤ ਪ੍ਰਦੇਸ਼ ਦਾ ਮੁੱਖ ਮੰਤਰੀ ਇਕ ਅਜਿਹਾ ਵਿਅਕਤੀ ਹੈ, ਜੋ ਅਹੁਦਾ ਸੰਭਾਲਣ ‘ਚ ਅਸਮਰੱਥ ਹਨ। ਉਨ੍ਹਾਂ ਇਹ ਵੀ ਕਿਹਾ ਕਿ ਕੇਜਰੀਵਾਲ ਨਿਆਇਕ ਹਿਰਾਸਤ ‘ਚ ਕਦੇ ਵੀ ਮੁੱਖ ਮੰਤਰੀ ਦੇ ਰੂਪ ‘ਚ ਕੰਮ ਨਹੀਂ ਕਰ ਸਕਦੇ। ਜਸਟਿਸ ਸੁਬਰਾਮਨੀਅਮ ਪ੍ਰਸਾਦ ਦੀ ਬੈਂਚ ਸੋਮਵਾਰ ਨੂੰ ਇਸ ਪਟੀਸ਼ਨ ‘ਤੇ ਸੁਣਵਾਈ ਕਰੇਗੀ।
ਜ਼ਿਕਰਯੋਗ ਹੈ ਕਿ ਕੇਜਰੀਵਾਲ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ 21 ਮਾਰਚ ਨੂੰ ਆਬਕਾਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ 10 ਦਿਨਾਂ ਦੇ ਈਡੀ ਰਿਮਾਂਡ ਤੋਂ ਬਾਅਦ ਰਾਊਜ਼ ਐਵੇਨਿਊ ਦੀ ਵਿਸ਼ੇਸ਼ ਅਦਾਲਤ ਨੇ ਉਨ੍ਹਾਂ ਨੂੰ ਨਿਆਇਕ ਹਿਰਾਸਤ ਵਿਚ ਜੇਲ੍ਹ ਭੇਜ ਦਿੱਤਾ। ਇਸ ਸਮੇਂ ਕੇਜਰੀਵਾਲ ਤਿਹਾੜ ਜੇਲ੍ਹ ਵਿਚ ਬੰਦ ਹਨ। ਹਾਈ ਕੋਰਟ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕਰਨ ਵਾਲੀਆਂ ਹੁਣ ਤਕ ਦਾਇਰ ਦੋ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ।