Monday, February 3, 2025
Google search engine
HomeDeshਕੱਟੜਵਾਦੀ ਸਮੂਹਾਂ ਦੇ ਨਾਲ ਸਿੱਖੀ ਸਰੂਪ ਵਾਲੀਆਂ ਤਸਵੀਰਾਂ ਲਾਏ ਜਾਣ ਦੀ ਘਟਨਾ...

ਕੱਟੜਵਾਦੀ ਸਮੂਹਾਂ ਦੇ ਨਾਲ ਸਿੱਖੀ ਸਰੂਪ ਵਾਲੀਆਂ ਤਸਵੀਰਾਂ ਲਾਏ ਜਾਣ ਦੀ ਘਟਨਾ ਦਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਲਿਆ ਸਖ਼ਤ ਨੋਟਿਸ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਯੂਕੇ ’ਚ ਕੁਝ ਸਕੂਲਾਂ ਦੇ ਧਾਰਮਿਕ ਸਿੱਖਿਆ ਦੇ ਪਾਠਕ੍ਰਮ ਵਿਚ ਤਾਲਿਬਾਨ ਤੇ ਕੂ ਕਲੱਕਸ ਕਲੈਨ ਵਰਗੇ ਕੱਟੜਵਾਦੀ ਸਮੂਹਾਂ ਦੇ ਨਾਲ ਸਿੱਖੀ ਸਰੂਪ ਵਾਲੀਆਂ ਤਸਵੀਰਾਂ ਲਾਏ ਜਾਣ ਦੀ ਘਟਨਾ ਦਾ ਸਖ਼ਤ ਨੋਟਿਸ ਲਿਆ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਯੂਕੇ ’ਚ ਕੁਝ ਸਕੂਲਾਂ ਦੇ ਧਾਰਮਿਕ ਸਿੱਖਿਆ ਦੇ ਪਾਠਕ੍ਰਮ ਵਿਚ ਤਾਲਿਬਾਨ ਤੇ ਕੂ ਕਲੱਕਸ ਕਲੈਨ ਵਰਗੇ ਕੱਟੜਵਾਦੀ ਸਮੂਹਾਂ ਦੇ ਨਾਲ ਸਿੱਖੀ ਸਰੂਪ ਵਾਲੀਆਂ ਤਸਵੀਰਾਂ ਲਾਏ ਜਾਣ ਦੀ ਘਟਨਾ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਆਖਿਆ ਕਿ ਸਿੱਖ ‘ਸਰਬੱਤ ਦਾ ਭਲਾ’ ਮੰਗਣ ਵਾਲੀ ਪੂਰੀ ਦੁਨੀਆ ਤੋਂ ਵੱਖਰੀ ਅਤੇ ਨਿਆਰੀ ਕੌਮ ਹਨ ਅਤੇ ਤਾਲਿਬਾਨ ਤੇ ਕੂ ਕਲੱਕਸ ਕਲੈਨ ਵਰਗੀਆਂ ਕੱਟੜਵਾਦੀ ਤਾਕਤਾਂ ਦੇ ਨਾਲ ਸਿੱਖਾਂ ਦਾ ਦੂਰ-ਦੂਰ ਤੱਕ ਵੀ ਕੋਈ ਵਾਸਤਾ ਨਹੀਂ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਕੀਤੇ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਯੂਕੇ ਦੇ ਸਕੂਲਾਂ ਦੇ ਪਾਠਕ੍ਰਮ ਵਿਚ ਸਿੱਖੀ ਸਰੂਪ ਨੂੰ ਤਾਲਿਬਾਨ ਦੇ ਨਾਲ ਜੋੜ ਕੇ ਵਿਖਾਏ ਜਾਣ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਬੁਰੀ ਤਰ੍ਹਾਂ ਵਲੂੰਧਰੀਆਂ ਗਈਆਂ ਹਨ।

ਉਨ੍ਹਾਂ ਆਖਿਆ ਕਿ ਬੇਸ਼ੱਕ ਯੂਕੇ ਦੇ ਸਿੱਖਾਂ ਵੱਲੋਂ ਵਿਰੋਧ ਜਤਾਏ ਜਾਣ ਤੋਂ ਬਾਅਦ ‘ਓਏਸਿਸ ਕਮਿਊਨਿਟੀ ਲਰਨਿੰਗ ਮਲਟੀ ਅਕੈਡਮੀ ਟਰੱਸਟ’ ਵੱਲੋਂ ਆਪਣੀ ਗ਼ਲਤੀ ਲਈ ਮਾਫ਼ੀ ਮੰਗਦਿਆਂ ਇਤਰਾਜ਼ਯੋਗ ਤਰੀਕੇ ਨਾਲ ਲਾਈ ਤਸਵੀਰ ਨੂੰ ਹਟਾਉਣ ਦਾ ਦਾਅਵਾ ਕੀਤਾ ਗਿਆ ਹੈ ਪਰ ਕਿਸੇ ਭੁਲੇਖੇ ਜਾਂ ਗ਼ਲਤੀ ਨਾਲ ਵੀ ਕਿਸੇ ਸਿੱਖ ਦੀ ਤਸਵੀਰ ਨੂੰ ਉਨ੍ਹਾਂ ਸਮੂਹਾਂ ਦੇ ਨਾਲ ਦਿਖਾਇਆ ਜਾਣਾ, ਜਿਨ੍ਹਾਂ ਨੂੰ ਅੱਤਵਾਦ ਅਤੇ ਕਤਲੇਆਮ ਵਰਗੇ ਵਰਤਾਰਿਆਂ ਵਜੋਂ ਪਰਿਭਾਸ਼ਿਤ ਕੀਤਾ ਜਾਂਦਾ ਹੈ, ਸਿਰਫ਼ ਬੇਬੁਨਿਆਦ ਕਾਰਵਾਈ ਹੀ ਨਹੀਂ, ਬਲਕਿ ਇਹ ਸਿੱਖ ਵਿਰੋਧੀ ਕੱਟੜਤਾ ਦਾ ਖ਼ਤਰਨਾਕ ਰੂਪ ਹੈ, ਜੋ ਵਿਸ਼ਵ-ਵਿਆਪੀ ਸਿੱਖ ਕੌਮ ਦੇ ਭਵਿੱਖ ’ਤੇ ਦੂਰਗਾਮੀ ਮਾੜੇ ਪ੍ਰਭਾਵ ਪਾਉਂਦੀ ਹੈ। ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਆਦੇਸ਼ ਕੀਤਾ ਹੈ ਕਿ ਉਹ ਭਾਰਤ ਸਥਿਤ ਯੂਕੇ ਦੂਤਘਰ ਅਤੇ ਭਾਰਤੀ ਵਿਦੇਸ਼ ਮੰਤਰਾਲੇ ਰਾਹੀਂ ਯੂਕੇ ਸਰਕਾਰ ਨਾਲ ਸੰਪਰਕ ਕਰ ਕੇ ਉਸ ਤੱਕ ਸਿੱਖ ਭਾਵਨਾਵਾਂ ਪਹੁੰਚਾਵੇ ਤਾਂ ਜੋ ਭਵਿੱਖ ਵਿਚ ਕਿਸੇ ਵੀ ਰੂਪ ਵਿਚ ਸਿੱਖਾਂ ਨੂੰ ਕਿਸੇ ਵੀ ਇਹੋ ਜਿਹੀ ਕਾਰਵਾਈ ਦੇ ਨਾਲ ਨਾ ਜੋੜਿਆ ਜਾਵੇ, ਜਿਸ ਦੇ ਨਾਲ ਸਿੱਖਾਂ ਦੇ ਜੀਣ-ਥੀਣ, ਉਨ੍ਹਾਂ ਦੇ ਰਹਿਣ-ਸਹਿਣ ਅਤੇ ਵਿਚਾਰਧਾਰਾ ਪ੍ਰਤੀ ਵੱਡੇ ਭੁਲੇਖੇ ਖੜ੍ਹੇ ਹੋਣ ਦਾ ਖ਼ਦਸ਼ਾ ਪੈਦਾ ਹੁੰਦਾ ਹੋਵੇ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments