Thursday, October 17, 2024
Google search engine
HomeDeshਖ਼ਾਲਸਾ ਸਾਜਨਾ ਦਿਵਸ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ...

ਖ਼ਾਲਸਾ ਸਾਜਨਾ ਦਿਵਸ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ, 22 ਅਪ੍ਰੈਲ ਨੂੰ ਵਾਪਸ ਪਰਤੇਗਾ ਜਥਾ

ਇਸ ਮੌਕੇ ਗੱਲਬਾਤ ਕਰਦਿਆਂ ਜਥੇ ਦੇ ਆਗੂ ਸ. ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਪਾਕਿਸਤਾਨ ਅੰਦਰ ਸਥਿਤ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਹਰ ਸਿੱਖ ਦੇ ਮਨ ਅੰਦਰ ਤਾਂਘ ਹੁੰਦੀ ਹੈ ਅਤੇ ਦਰਸ਼ਨ ਲਈ ਸਮਾਂ ਮਿਲਣ ਤੇ ਸਿੱਖ ਆਪਣੇ ਆਪ ਨੂੰ ਵਡਭਾਗਾ ਮਹਿਸੂਸ ਕਰਦੇ ਹਨ।

ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 929 ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦਫਤਰ ਤੋਂ ਰਵਾਨਗੀ ਕਰਨ ਸਮੇਂ ਜਥੇ ਦੀ ਅਗਵਾਈ ਕਰਨ ਵਾਲੇ ਸ਼੍ਰੋਮਣੀ ਕਮੇਟੀ ਮੈਂਬਰ ਕੁਲਵੰਤ ਸਿੰਘ ਮੰਨਣ, ਅਮਰਜੀਤ ਸਿੰਘ ਭਲਾਈਪੁਰ, ਰਵਿੰਦਰ ਸਿੰਘ ਖਾਲਸਾ ਤੇ ਜਨਰਲ ਪ੍ਰਬੰਧਕ ਵਜੋਂ ਗਏ ਸ਼੍ਰੋਮਣੀ ਕਮੇਟੀ ਦੇ ਸੁਪਰਵਾਈਜ਼ਰ ਪਰਮਜੀਤ ਸਿੰਘ ਤੇ ਰਣਜੀਤ ਸਿੰਘ ਭੋਮਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਤੇ ਅਧਿਕਾਰੀਆਂ ਨੇ ਸਿਰੋਪਾਓ ਅਤੇ ਫੁੱਲਾਂ ਦੇ ਹਾਰ ਪਾ ਕੇ ਸਨਮਾਨ ਦਿੱਤਾ।

ਇਸ ਮੌਕੇ ਗੱਲਬਾਤ ਕਰਦਿਆਂ ਜਥੇ ਦੇ ਆਗੂ ਸ. ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਪਾਕਿਸਤਾਨ ਅੰਦਰ ਸਥਿਤ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਹਰ ਸਿੱਖ ਦੇ ਮਨ ਅੰਦਰ ਤਾਂਘ ਹੁੰਦੀ ਹੈ ਅਤੇ ਦਰਸ਼ਨ ਲਈ ਸਮਾਂ ਮਿਲਣ ਤੇ ਸਿੱਖ ਆਪਣੇ ਆਪ ਨੂੰ ਵਡਭਾਗਾ ਮਹਿਸੂਸ ਕਰਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਵੱਲੋਂ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਦੇ ਵੀਜੇ ਕੱਟਣ ਨਾਲ ਸਿੱਖ ਸੰਗਤਾਂ ਦੇ ਮਨ ’ਚ ਭਾਰੀ ਰੋਸ ਹੈ, ਇਸ ਲਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦੇ ਮਦੇਨਜਰ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਖੁੱਲਦਿਲੀ ਨਾਲ ਵੀਜੇ ਦੇਣੇ ਚਾਹੀਦੇ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਉਨ੍ਹਾਂ ਨੂੰ ਜਥੇ ਦੀ ਅਗਵਾਈ ਸੌਂਪਣ ਲਈ ਧੰਨਵਾਦ ਕੀਤਾ।

ਜਥਾ ਰਵਾਨਾ ਕਰਨ ਸਮੇਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਇਹ ਜਥਾ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖਾਲਸਾ ਸਾਜਣਾ ਦਿਵਸ ਵਿਸਾਖੀ ਦੇ ਮੁੱਖ ਸਮਾਗਮ ਵਿਚ ਸ਼ਮੂਲੀਅਤ ਕਰਕੇ 15 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪੁੱਜੇਗਾ, ਜਿਥੋਂ 17 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਸੱਚਾ ਸੌਦਾ ਸਾਹਿਬ ਦੇ ਦਰਸ਼ਨ ਕਰੇਗਾ। 18 ਅਪ੍ਰੈਲ ਨੂੰ ਸਿੱਖ ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਜਾਵੇਗਾ, ਜਿਥੋਂ 20 ਅਪ੍ਰੈਲ ਨੂੰ ਗੁਰਦੁਆਰਾ ਰੋੜੀ ਸਾਹਿਬ ਏਮਨਾਬਾਦ ਦੇ ਦਰਸ਼ਨ ਕਰਕੇ ਜਥਾ ਲਾਹੌਰ ਪੁੱਜੇਗਾ। 21 ਅਪ੍ਰੈਲ ਨੂੰ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਰੁਕਣ ਉਪਰੰਤ 22 ਅਪ੍ਰੈਲ ਨੂੰ ਇਹ ਜਥਾ ਵਾਪਸ ਭਾਰਤ ਪਰਤੇਗਾ।

ਜਥੇ ਦੀ ਰਵਾਨਗੀ ਸਮੇਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਓਐਸਡੀ ਸਤਬੀਰ ਸਿੰਘ ਧਾਮੀ, ਬਲਵਿੰਦਰ ਸਿੰਘ ਕਾਹਲਵਾਂ ਆਦਿ ਮੋਜੂਦ ਸਨ ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments