ਦਿੱਲੀ ਸਰਕਾਰ ‘ਚ ਮੰਤਰੀ ਆਤਿਸ਼ੀ ਸਿੰਘ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਚੋਣ ਕਮਿਸ਼ਨ ਨੇ ਭਾਜਪਾ ‘ਚ ਸ਼ਾਮਲ ਨਾ ਹੋਣ ‘ਤੇ ਧਮਕੀਆਂ ਮਿਲਣ ਦੇ ਦੋਸ਼ਾਂ ਦਾ ਨੋਟਿਸ ਲੈਂਦਿਆਂ ਆਤਿਸ਼ੀ ਨੂੰ ਨੋਟਿਸ ਭੇਜਿਆ ਹੈ। ਆਤਿਸ਼ੀ ਨੂੰ ਸੋਮਵਾਰ ਦੁਪਹਿਰ 12 ਵਜੇ ਤੱਕ ਇਸ ਨੋਟਿਸ ਦਾ ਜਵਾਬ ਦੇਣਾ ਹੋਵੇਗਾ।
ਭਾਜਪਾ ਦੀ ਸ਼ਿਕਾਇਤ ‘ਤੇ ਚੋਣ ਕਮਿਸ਼ਨ ਨੇ ਦਿੱਲੀ ਸਰਕਾਰ ਦੇ ਮੰਤਰੀ ਆਤਿਸ਼ੀ ਨੂੰ ਨੋਟਿਸ ਭੇਜਿਆ ਹੈ। ਉਸ ਨੂੰ ਸੋਮਵਾਰ ਤੱਕ ਜਵਾਬ ਦੇਣ ਲਈ ਕਿਹਾ ਗਿਆ ਹੈ। ਆਤਿਸ਼ੀ ਨੇ ਦੋਸ਼ ਲਾਇਆ ਸੀ ਕਿ ਭਾਜਪਾ ‘ਚ ਸ਼ਾਮਲ ਨਾ ਹੋਣ ‘ਤੇ ਉਨ੍ਹਾਂ ਨੂੰ ਕਿਸੇ ਨਜ਼ਦੀਕੀ ਦੇ ਜ਼ਰੀਏ ਗ੍ਰਿਫਤਾਰ ਕਰਨ ਦੀ ਚਿਤਾਵਨੀ ਦਿੱਤੀ ਗਈ ਸੀ। ਭਾਜਪਾ ਨੇਤਾ ਓਮ ਪਾਠਕ ਨੇ ਇਸ ਦੀ ਸ਼ਿਕਾਇਤ ਚੋਣ ਕਮਿਸ਼ਨ ਨੂੰ ਕੀਤੀ ਸੀ। ਇਸ ਦੇ ਨਾਲ ਹੀ ਹੁਣ ਚੋਣ ਕਮਿਸ਼ਨ ਨੇ ਆਤਿਸ਼ੀ ਨੂੰ ਸੋਮਵਾਰ ਤੱਕ ਜਵਾਬ ਦੇਣ ਲਈ ਕਿਹਾ ਹੈ।