Monday, October 14, 2024
Google search engine
Homelatest Newsਜੇ ਇੱਥੇ ਹੀ ਪਰਾਲੀ ਨੂੰ ਅੱਗ ਲਾ ਦਿੱਤੀ ਤਾਂ....! ਟਰਾਲੀਆਂ 'ਚ ਪਰਾਲੀ...

ਜੇ ਇੱਥੇ ਹੀ ਪਰਾਲੀ ਨੂੰ ਅੱਗ ਲਾ ਦਿੱਤੀ ਤਾਂ….! ਟਰਾਲੀਆਂ ‘ਚ ਪਰਾਲੀ ਭਰ ਕੇ ਪ੍ਰਦਰਸ਼ਨ ਕਰਨ ਜਾ ਰਹੇ ਕਿਸਾਨ ਪੁਲਿਸ ਨੇ ਡੱਕੇ, ਮਾਹੌਲ ਗਰਮਾਇਆ

Farmer Protest: ਪਰਾਲੀ ਸਾੜਨ ‘ਤੇ ਕੇਸ ਦਰਜ ਕਰਨ ਤੋਂ ਭੜਕੀਆਂ 18 ਕਿਸਾਨ ਜਥੇਬੰਦੀਆਂ ਨੇ 20 ਨਵੰਬਰ ਨੂੰ ਪੰਜਾਬ ਅਤੇ ਹਰਿਆਣਾ ਦੇ ਡੀਸੀ ਦਫ਼ਤਰਾਂ ਬਾਹਰ ਰੋਸ ਮੁਜਾਹਰੇ ਕਰਨ ਦਾ ਐਲਾਨ ਕੀਤਾ ਸੀ ਜਿਸ ਦੌਰਾਨ ਫਤਿਹਗੜ੍ਹ ਸਾਹਿਬ ‘ਚ ਕਿਸਾਨਾਂ ਤੇ ਪੁਲਿਸ ਵਿਚਾਲੇ ਜ਼ਬਰਦਸਤ ਟਕਰਾਅ ਹੋਇਆ।

ਜ਼ਿਕਰ ਕਰ ਦਈਏ ਕਿ ਟਰਾਲੀਆਂ ਵਿੱਚ ਪਰਾਲੀ ਭਰ ਕੇ ਡੀਸੀ ਦਫ਼ਤਰ ਜਾ ਰਹੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੂੰ ਰਸਤੇ ਵਿੱਚ ਹੀ ਰੋਕ ਲਿਆ ਗਿਆ। ਕਿਸਾਨਾਂ ਦੇ ਇੱਕ ਜੱਥੇ ਨੂੰ ਗੁਰਦੁਆਰਾ ਜੋਤੀ ਸਰੂਪ ਸਾਹਿਬ ਨੇੜੇ ਰੋਕਿਆ ਗਿਆ। ਉਨ੍ਹਾਂ ਨੂੰ ਅੱਗੇ ਨਹੀਂ ਜਾਣ ਦਿੱਤਾ ਗਿਆ।

ਜਿਸ ਕਾਰਨ ਗੁੱਸੇ ਵਿੱਚ ਆਏ ਕਿਸਾਨਾਂ ਨੇ ਉੱਥੇ ਹੀ ਸੜਕ ਜਾਮ ਕਰਨ ਦਾ ਐਲਾਨ ਕਰ ਦਿੱਤਾ। ਡੱਲੇਵਾਲ ਨੇ ਕਿਹਾ ਕਿ ਉਨ੍ਹਾਂ ਦਾ ਪੰਜਾਬ ਅਤੇ ਹਰਿਆਣਾ ‘ਚ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰਨ ਦਾ ਪ੍ਰੋਗ੍ਰਾਮ ਹੈ। ਪਰਾਲੀ ਨੂੰ ਟਰਾਲੀਆਂ ਵਿੱਚ ਲਿਜਾਇਆ ਜਾ ਰਿਹਾ ਹੈ ਤਾਂ ਕਿ ਪ੍ਰਸ਼ਾਸਨ ਨੂੰ ਪੁੱਛਿਆ ਜਾਵੇ ਕਿ ਇਸਨੂੰ ਕਿਵੇਂ ਸੰਭਾਲਣਾ ਹੈ ਜਾਂ ਪ੍ਰਸ਼ਾਸਨ ਖੁਦ ਪਰਾਲੀ ਦੀ ਸੰਭਾਲ ਕਰੇ।

ਕਿਸਾਨ ਆਗੂਆਂ ਨੇ ਕਿਹਾ ਕਿ ਪਰਾਲੀ ਸਾੜਨ ਦਾ ਕੋਈ ਪ੍ਰੋਗਰਾਮ ਨਹੀਂ ਹੈ ਪਰ ਉਹਨਾਂ ਨੂੰ ਡੀਸੀ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ ਜਿਸ ਦੇ ਰੋਸ ਵਜੋਂ ਸੜਕ ਜਾਮ ਹੋਵੇਗੀ। ਜੇ ਗੁੱਸੇ ‘ਚ ਆ ਕੇ ਕਿਸਾਨ ਕਿਤੇ ਵੀ ਪਰਾਲੀ ਨੂੰ ਅੱਗ ਲਗਾਉਂਦੇ ਹਨ ਤਾਂ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ।

 

ਡੱਲੇਵਾਲ ਨੇ ਕਿਹਾ ਕਿ ਤਾਜ਼ਾ ਰਿਪੋਰਟ ਅਨੁਸਾਰ ਸਿਰਫ ਸਾਢੇ ਤਿੰਨ ਫੀਸਦੀ ਪ੍ਰਦੂਸ਼ਣ ਪਰਾਲੀ ਕਾਰਨ ਹੋ ਰਿਹਾ ਹੈ। ਪੁਰਾਣੀਆਂ ਰਿਪੋਰਟਾਂ ‘ਤੇ ਨਜ਼ਰ ਮਾਰੀਏ ਤਾਂ 8 ਫੀਸਦੀ ਪ੍ਰਦੂਸ਼ਣ ਪਰਾਲੀ ਤੋਂ ਹੁੰਦਾ ਹੈ। ਸਰਕਾਰਾਂ ਨੂੰ ਪਰਾਲੀ ਦਾ ਪ੍ਰਦੂਸ਼ਣ ਹੀ ਨਜ਼ਰ ਆ ਰਿਹਾ ਹੈ। ਪ੍ਰਦੂਸ਼ਣ ਫੈਲਾਉਣ ਵਾਲੇ ਹੋਰ ਉਦਯੋਗਾਂ, ਸ਼ਰਾਬ ਦੀਆਂ ਫੈਕਟਰੀਆਂ ਆਦਿ ਬਾਰੇ ਕੁਝ ਨਹੀਂ ਕਿਹਾ ਜਾ ਰਿਹਾ। ਕਿਸਾਨਾਂ ‘ਤੇ ਕੇਸ ਦਰਜ ਕੀਤੇ ਜਾ ਰਹੇ ਹਨ। ਰੈੱਡ ਐਂਟਰੀਆਂ ਹੋ ਰਹੀਆਂ ਹਨ। ਪਾਬੰਦੀਆਂ ਲਗਾਈਆਂ ਗਈਆਂ ਹਨ। ਇਸਦੇ ਰੋਸ ਵਿੱਚ ਧਰਨੇ ਦਿੱਤੇ ਜਾ ਰਹੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments