ਹੋਲੇ ਮੁਹੱਲੇ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਧੂਮਾ ਨੇ ਕਿਹਾ ਕਿ ਸਮੁੱਚੇ ਖਾਲਸੇ ਦਾ ਹੋਲਾ-ਮਹੱਲਾ ਕੌਮੀ ਤਿਉਹਾਰ ਹੈ ਤੇ ਇਸ ਮੌਕੇ ਸੰਗਤਾਂ ਸ਼ਰਧਾ ਨਾਲ ਇੱਥੇ ਪਹੁੰਚਦੀਆਂ ਹਨ, ਕਿਸੇ ਤਰ੍ਹਾਂ ਦੀ ਹੁੱਲੜਬਾਜ਼ੀ ਨੂੰ ਰੋਕਣਾ ਸਰਕਾਰ ਦਾ ਪਹਿਲਾ ਫਰਜ਼ ਬਣਦਾ ਹੈ।
ਹੋਲੇ-ਮਹੱਲੇ ਮੌਕੇ ਕੁਝ ਸ਼ਰਾਰਤੀ ਅਨਸਰ ਨਿਹੰਗ ਸਿੰਘਾਂ ਦਾ ਬਾਣਾ ਪਾ ਕੇ ਹੁਲੜਬਾਜ਼ੀ ਕਰਦੇ ਹਨ ਜਿਨ੍ਹਾਂ ਨੂੰ ਰੋਕਣਾ ਸਰਕਾਰ ਦਾ ਮੁੱਖ ਫਰਜ਼ ਹੈ। ਇਸ ਗੱਲ ਦਾ ਪ੍ਰਗਟਾਵਾ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੂਮਾ ਨੇ ਕੀਤਾ। ਅੱਜ ਹੋਲੇ ਮੁਹੱਲੇ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਮੁੱਚੇ ਖਾਲਸੇ ਦਾ ਹੋਲਾ-ਮਹੱਲਾ ਕੌਮੀ ਤਿਉਹਾਰ ਹੈ ਤੇ ਇਸ ਮੌਕੇ ਸੰਗਤਾਂ ਸ਼ਰਧਾ ਨਾਲ ਇੱਥੇ ਪਹੁੰਚਦੀਆਂ ਹਨ, ਕਿਸੇ ਤਰ੍ਹਾਂ ਦੀ ਹੁੱਲੜਬਾਜ਼ੀ ਨੂੰ ਰੋਕਣਾ ਸਰਕਾਰ ਦਾ ਪਹਿਲਾ ਫਰਜ਼ ਬਣਦਾ ਹੈ।