ਬੀਤੀ ਦੇਰ ਰਾਤ ਇੰਦਰਾ ਨਗਰੀ ਵਿੱਚ ਕੁਝ ਨੌਜਵਾਨਾਂ ਵੱਲੋਂ ਸੰਤ ਨਗਰੀ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਕੁੱਟਮਾਰ ਕਰਕੇ ਉਸ ਨੂੰ ਲੁੱਟਣ ਦਾ ਮਾਮਲਾ ਝੂਠਾ ਸਾਬਤ ਹੋਇਆ ਹੈ | ਪੁਲਿਸ ਨੇ ਜ਼ਖਮੀ ਦੇ ਬਿਆਨਾਂ ਦੇ ਆਧਾਰ ‘ਤੇ ਹਮਲਾ ਕਰਨ ਵਾਲੇ ਚਾਰ ਨੌਜਵਾਨਾਂ ਦੇ ਖਿਲਾਫ ਕੁੱਟਮਾਰ ਦਾ ਮਾਮਲਾ ਦਰਜ ਕਰ ਲਿਆ ਹੈ |
ਬੀਤੀ ਦੇਰ ਰਾਤ ਇੰਦਰਾ ਨਗਰੀ ਵਿੱਚ ਕੁਝ ਨੌਜਵਾਨਾਂ ਵੱਲੋਂ ਸੰਤ ਨਗਰੀ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਕੁੱਟਮਾਰ ਕਰਕੇ ਉਸ ਨੂੰ ਲੁੱਟਣ ਦਾ ਮਾਮਲਾ ਝੂਠਾ ਸਾਬਤ ਹੋਇਆ ਹੈ | ਪੁਲਿਸ ਨੇ ਜ਼ਖਮੀ ਦੇ ਬਿਆਨਾਂ ਦੇ ਆਧਾਰ ‘ਤੇ ਹਮਲਾ ਕਰਨ ਵਾਲੇ ਚਾਰ ਨੌਜਵਾਨਾਂ ਖਿਲਾਫ ਕੁੱਟਮਾਰ ਦਾ ਮਾਮਲਾ ਦਰਜ ਕਰ ਲਿਆ ਹੈ | ਇਸ ਸਬੰਧੀ ਥਾਣਾ ਸਿਟੀ 2 ਦੇ ਇੰਚਾਰਜ ਮਨਵਿੰਦਰ ਸਿੰਘ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਵਾਸੂ ਪੁੱਤਰ ਸ਼ਾਮ ਸੁੰਦਰ ਵਾਸੀ ਸੰਤ ਨਗਰ ਗਲੀ ਨੰਬਰ 2, ਉਹ ਰਾਤ 10 ਵਜੇ ਪਿੰਡ ਡੰਗਰਖੇੜਾ ਤੋਂ ਦਾਣਾ ਮੰਡੀ ਵਿੱਚ ਆਪਣਾ ਕੰਮ ਕਰਕੇ ਵਾਪਸ ਆ ਰਿਹਾ ਸੀ ਅਤੇ ਰਸਤੇ ਵਿੱਚ ਉਹ ਕਿਸੇ ਜ਼ਰੂਰੀ ਕੰਮ ਲਈ ਇੰਦਰਾ ਨਗਰੀ ਗਿਆ ਹੋਇਆ ਸੀ | ਜਦੋਂ ਉਹ ਘਰ ਪਰਤ ਰਿਹਾ ਸੀ ਤਾਂ ਰਸਤੇ ਵਿੱਚ ਪੰਜਾਬ ਮਜ਼ਦੂਰ ਯੂਨੀਅਨ ਦੇ ਦਫ਼ਤਰ ਨੇੜੇ ਈਦਗਾਹ ਬਸਤੀ ਦੇ ਨਿਸ਼ਾਨ ਸਿੰਘ, ਇੰਦਰਾ ਨਗਰੀ ਦੇ ਵਿੱਕੀ ਅਤੇ ਕੇਲਾ ਅਤੇ ਸ਼ੰਭੂ ਨੇ ਉਸ ਨੂੰ ਰੋਕ ਕੇ ਉਸ ਦੀ ਕੁੱਟਮਾਰ ਕੀਤੀ ਅਤੇ ਉਸ ਕੋਲ ਮਜੂਦ ਨਕਦੀ ਵੀ ਖੋਹ ਲਈ | ਥਾਣਾ ਇੰਚਾਰਜ ਨੇ ਦੱਸਿਆ ਕਿ ਬੀਤੇ ਦਿਨੀਂ ਵਾਸੂ ਦੇ ਬਿਆਨਾਂ ਦੀ ਜਾਂਚ ਕਰਨ ‘ਤੇ ਕਿ ਉਸ ਕੋਲੋਂ ਹਜ਼ਾਰਾਂ ਰੁਪਏ ਦੀ ਲੁੱਟ ਹੋਈ ਹੈ, ਇਸ ਲੁੱਟ ‘ਚ ਕੋਈ ਸਚਾਈ ਸਾਹਮਣੇ ਨਹੀਂ ਆਈ, ਫਿਰ ਵੀ ਆਸ-ਪਾਸ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀਆਂ ਨੂੰ ਕਾਬੂ ਕਰਕੇ ਸਖਤੀ ਨਾਲ ਪੁੱਛਗਿੱਛ ਕੀਤੀ ਜਾਵੇਗੀ | ਫਿਲਹਾਲ ਪੁਲਿਸ ਨੇ ਵਾਸੂ ਦੀ ਕੁੱਟਮਾਰ ਕਰਨ ਵਾਲੇ ਚਾਰ ਨੌਜਵਾਨਾਂ ਖਿਲਾਫ ਆਈਪੀਸੀ ਦੀ ਧਾਰਾ 323, 34 ਤਹਿਤ ਮਾਮਲਾ ਦਰਜ ਕਰ ਲਿਆ ਹੈ |