ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਚਿੱਠੀ ਲਿਖ ਕੇ ਵਿਧਾਨ ਸਭਾ ਦੀ ਕਾਰਵਾਈ ਦਾ ਸਿੱਧਾ ਪ੍ਰਸਾਰਣ ਕਰਨ ਲਈ ਨਿਯਮ, ਹਦਾਇਤਾਂ ਤੈਅ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਲਿਖਿਆ ਕਿ ਉਨ੍ਹਾਂ ਨੂੰ ਵਿਧਾਨ ਸਭਾ ਸਕੱਤਰੇਤ ਵੱਲੋਂ ਸੂਚਨਾ ਅਧਿਕਾਰ ਐਕਟ ਤਹਿਤ ਪ੍ਰਾਪਤ ਜਾਣਕਾਰੀ ਰਾਹੀਂ ਪਤਾ ਲੱਗਿਆ ਹੈ ਕਿ ਵਿਧਾਨ ਸਭਾ ਦੀ ਕਾਰਵਾਈ ਦਾ ਸਿੱਧਾ ਪ੍ਰਸਾਰਣ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਵੱਲੋਂ ਕੀਤਾ ਜਾਂਦਾ ਹੈ। ਇਸੇ ਤਰ੍ਹਾਂ ਪੰਜਾਬ ਵਿਧਾਨ ਸਭਾ ਨੇ ਅੱਜ ਤੱਕ ਸਦਨ ਦੀ ਕਾਰਵਾਈ ਦੇ ਸਿੱਧੇ ਪ੍ਰਸਾਰਣ ਸਬੰਧੀ ਕੋਈ ਨਿਯਮ, ਨਿਰਦੇਸ਼ ਤੇ ਦਿਸ਼ਾ ਨਿਰਦੇਸ਼ ਨਹੀਂ ਬਣਾਏ।
ਬਾਜਵਾ ਨੇ ਕਿਹਾ ਕਿ ਇਹ ਚਿੰਤਾਜਨਕ ਗੱਲ ਹੈ ਕਿ ਸੂਚਨਾ ਤੇ ਲੋਕ ਸੰਪਰਕ ਵਿਭਾਗ ਸਰਕਾਰ ਦੇ ਸਿੱਧਾ ਪ੍ਰਭਾਵ ਹੇਠ ਹੋਣ ਕਾਰਨ ਸਰਕਾਰੀ ਨੀਤੀਆਂ ਵਿਚ ਖਾਮੀਆਂ ਹੋਣ ਦੇ ਬਾਵਜੂਦ ਲਾਭਪਾਤਰੀਆਂ ਦੇ ਹਿੱਤਾਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਨੀਤੀਆਂ ਨੂੰ ਲਾਗੂ ਕਰਦਾ ਹੈ ਜੋ ਕਿ ਵਿਰੋਧੀ ਧਿਰ ਦੀ ਭੂਮਿਕਾ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਦਨ ਵਿਚ ਵਿਚ ਵੀ ਵਿਰੋਧੀ ਧਿਰ ਦੇ ਮੈਂਬਰਾਂ ਨੇ ਪ੍ਰਸਾਰਣ ਕਵਰੇਜ ਮਾਮਲੇ ਵਿਚ ਭੇਦਭਾਵ ਕਰਨ ਦਾ ਦੋਸ਼ ਲਾਇਆ ਸੀ।