ਰਵਨੀਤ ਬਿੱਟੂ ਨੇ ਕਿਹਾ ਕਿ ਦੇਸ਼ ਵਿਚ ਭਾਰਤੀ ਜਨਤਾ ਪਾਰਟੀ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲਹਿਰ ਚੱਲ ਰਹੀ ਹੈ। ਇਹ ਲਹਿਰ ਵਿਕਾਸ ਦੀ ਲਹਿਰ ਹੈ ਤੇ ਪ੍ਰਧਾਨ ਮੰਤਰੀ ਮੋਦੀ ਦੀਆਂ ਸਫਲ ਨੀਤੀਆਂ ਦੀ ਲਹਿਰ ਹੈ। ਇਸ ਤੋਂ ਪ੍ਰਭਾਵਿਤ ਹੋ ਕੇ ਵਿਰੋਧੀ ਪਾਰਟੀਆਂ ਦੇ ਆਗੂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।
ਜ਼ਿਲ੍ਹੇ ‘ਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸ ਦੀ ਸਾਬਕਾ ਜ਼ਿਲ੍ਹਾ ਪ੍ਰਧਾਨ ਲੀਨਾ ਟਪਰੀਆ ਮਹਿਲਾ ਕਾਂਗਰਸ ਵਰਕਰਾਂ ਸਮੇਤ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਭਾਜਪਾ ਦੇ ਲੋਕ ਸਭਾ ਉਮੀਦਵਾਰ ਰਵਨੀਤ ਬਿੱਟੂ ਨੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਭਾਜਪਾ ‘ਚ ਸ਼ਾਮਲ ਕਰਵਾਇਆ। ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਨੇ ਵੀ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਵਧਾਈ ਦਿੱਤੀ ਦੁੱਗਰੀ ਦਫ਼ਤਰ ‘ਚ ਕਰਵਾਏ ਇਸ ਪ੍ਰੋਗਰਾਮ ‘ਚ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਕਿਹਾ ਕਿ ਦੇਸ਼ ਵਿਚ ਭਾਰਤੀ ਜਨਤਾ ਪਾਰਟੀ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲਹਿਰ ਚੱਲ ਰਹੀ ਹੈ। ਇਹ ਲਹਿਰ ਵਿਕਾਸ ਦੀ ਲਹਿਰ ਹੈ ਤੇ ਪ੍ਰਧਾਨ ਮੰਤਰੀ ਮੋਦੀ ਦੀਆਂ ਸਫਲ ਨੀਤੀਆਂ ਦੀ ਲਹਿਰ ਹੈ। ਇਸ ਤੋਂ ਪ੍ਰਭਾਵਿਤ ਹੋ ਕੇ ਵਿਰੋਧੀ ਪਾਰਟੀਆਂ ਦੇ ਆਗੂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।