Monday, February 3, 2025
Google search engine
HomeDeshਪੰਜਾਬ 'ਚ ਐਕਸ਼ਨ ਮੋਡ 'ਚ ਏਜੰਸੀਆਂ, ਕਰੋੜਾਂ ਰੁਪਏ ਦੀ ਸ਼ਰਾਬ ਜ਼ਬਤ; ਚੋਣਾਂ...

ਪੰਜਾਬ ‘ਚ ਐਕਸ਼ਨ ਮੋਡ ‘ਚ ਏਜੰਸੀਆਂ, ਕਰੋੜਾਂ ਰੁਪਏ ਦੀ ਸ਼ਰਾਬ ਜ਼ਬਤ; ਚੋਣਾਂ ਨੂੰ ਲੈ ਕੇ ਵਧਾਈ ਗਈ ਸਖ਼ਤੀ

ਚੋਣਾਂ ਦੌਰਾਨ ਪੈਸੇ ਤੇ ਨਸ਼ਿਆਂ ਦੀ ਵਰਤੋਂ ਨੂੰ ਰੋਕਣ ਲਈ ਏਜੰਸੀਆਂ ਨੇ ਆਪਣੀ ਨਿਗਰਾਨੀ ਵਧਾ ਦਿੱਤੀ ਹੈ। ਆਉਣ ਵਾਲੇ ਦਿਨਾਂ ‘ਚ ਇਸ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਸੂਬੇ ‘ਚ ਵੱਖ-ਵੱਖ ਏਜੰਸੀਆਂ ਵੱਲੋਂ ਕੀਤੇ ਗਏ ਅਪਰੇਸ਼ਨਾਂ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ‘ਚ 387.54 ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ।

ਸੂਬੇ ‘ਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਹੁਣ ਤਕ 1686.78 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ ਕੀਤੇ ਜਾ ਚੁੱਕੇ ਹਨ। ਜਾਣਕਾਰੀ ਅਨੁਸਾਰ ਵੱਖ-ਵੱਖ ਏਜੰਸੀਆਂ ਵੱਲੋਂ 16 ਮਾਰਚ ਤੋਂ 8 ਅਪ੍ਰੈਲ ਤਕ ਵੱਖ-ਵੱਖ ਜ਼ਿਲ੍ਹਿਆਂ ‘ਚ ਚਲਾਈ ਗਈ ਮੁਹਿੰਮ ਦੌਰਾਨ ਇਹ ਸਫ਼ਲਤਾ ਮਿਲੀ ਹੈ। ਇਸ ਸਮੇਂ ਸਾਰੀਆਂ ਸਿਆਸੀ ਪਾਰਟੀਆਂ ਐਕਸ਼ਨ ਮੋਡ ‘ਚ ਹਨ। ਜਿਵੇਂ-ਜਿਵੇਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਸਰਗਰਮੀਆਂ ਵੀ ਤੇਜ਼ ਹੁੰਦੀਆਂ ਜਾ ਰਹੀਆਂ ਹਨ।

ਇਸ ਦੇ ਨਾਲ ਹੀ ਚੋਣਾਂ ਦੌਰਾਨ ਪੈਸੇ ਤੇ ਨਸ਼ਿਆਂ ਦੀ ਵਰਤੋਂ ਨੂੰ ਰੋਕਣ ਲਈ ਏਜੰਸੀਆਂ ਨੇ ਆਪਣੀ ਨਿਗਰਾਨੀ ਵਧਾ ਦਿੱਤੀ ਹੈ। ਆਉਣ ਵਾਲੇ ਦਿਨਾਂ ‘ਚ ਇਸ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਸੂਬੇ ‘ਚ ਵੱਖ-ਵੱਖ ਏਜੰਸੀਆਂ ਵੱਲੋਂ ਕੀਤੇ ਗਏ ਅਪਰੇਸ਼ਨਾਂ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ‘ਚ 387.54 ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ। ਆਮਦਨ ਕਰ ਵਿਭਾਗ ਨੇ ਵੱਖ-ਵੱਖ ਏਜੰਸੀਆਂ ਵੱਲੋਂ ਜ਼ਬਤ ਕੀਤੀ ਗਈ ਨਕਦੀ ਦੇ ਮਾਮਲਿਆਂ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਏਜੰਸੀਆਂ ਵੱਲੋਂ 922.96 ਕਰੋੜ ਰੁਪਏ ਦੀ 1,467,001.67 (ਲੀਟਰ) ਦੀ ਸ਼ਰਾਬ ਜ਼ਬਤ ਕੀਤੀ ਗਈ ਹੈ। ਇਸ ਦੌਰਾਨ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ 6236.2 ਗ੍ਰਾਮ ਨਸ਼ੀਲੇ ਪਦਾਰਥ ਜ਼ਬਤ ਕੀਤੇ ਹਨ, ਜਿਨ੍ਹਾਂ ਦੀ ਕੀਮਤ 1510 ਕਰੋੜ ਰੁਪਏ ਹੈ। ਇਸੇ ਤਰ੍ਹਾਂ ਨਾਰੋਟਿਕਸ ਕੰਟਰੋਲ ਬਿਊਰੋ ਨੇ 1764 ਗ੍ਰਾਮ ਨਸ਼ੀਲਾ ਪਦਾਰਥ ਜ਼ਬਤ ਕੀਤਾ ਜਿਸ ਦੀ ਕੀਮਤ 164.99 ਕਰੋੜ ਰੁਪਏ ਬਣਦੀ ਹੈ। ਰਾਜ ਪੁਲਿਸ ਵਿਭਾਗ ਨੇ 2367738.76 ਗ੍ਰਾਮ ਨਸ਼ੀਲੇ ਪਦਾਰਥ ਜ਼ਬਤ ਕੀਤੇ, ਜਿਸ ਦੀ ਕੀਮਤ 10352.28 ਕਰੋੜ ਰੁਪਏ ਹੈ।

ਇਸੇ ਤਰ੍ਹਾਂ ਪੁਲਿਸ ਵਿਭਾਗ ਨੇ 94.89 ਕਰੋੜ ਰੁਪਏ ਦੀ 467680.17 ਲੀਟਰ ਸ਼ਰਾਬ ਬਰਾਮਦ ਕੀਤੀ ਹੈ। ਸੂਬੇ ਦੇ ਆਬਕਾਰੀ ਵਿਭਾਗ ਨੇ 516.98 ਕਰੋੜ ਰੁਪਏ ਦੀ 97,4500.25 ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਨਕਮ ਟੈਕਸ ਵਿਭਾਗ ਨੇ 114.90 ਕਰੋੜ ਰੁਪਏ ਦੀ ਨਕਦੀ ਜ਼ਬਤ ਕੀਤੀ ਹੈ ਤੇ ਸੂਬਾ ਪੁਲਿਸ ਨੇ 94.89 ਲੱਖ ਰੁਪਏ ਦੀ ਨਕਦੀ ਜ਼ਬਤ ਕੀਤੀ ਹੈ। ਰਾਜ ਚੋਣ ਕਮਿਸ਼ਨ ਵੱਲੋਂ ਚੋਣ ਜ਼ਬਤ ਪ੍ਰਬੰਧਨ ਪ੍ਰਣਾਲੀ ਦੀ ਸਮੁੱਚੀ ਪ੍ਰਕਿਰਿਆ ਦੀ ਹੁਣ ਆਨਲਾਈਨ ਨਿਗਰਾਨੀ ਕੀਤੀ ਜਾ ਰਹੀ ਹੈ।

ਚੋਣਾਂ ਤੋਂ ਬਾਅਦ ਇਸ ਨੂੰ ਆਨਲਾਈਨ ਕਰ ਦਿੱਤਾ ਗਿਆ ਹੈ, ਜਿਸ ਕਾਰਨ ਵੱਖ-ਵੱਖ ਏਜੰਸੀਆਂ ਵੱਲੋਂ ਜ਼ਬਤ ਕੀਤੇ ਗਏ ਸਾਮਾਨ ਦੀ ਵਾਰ-ਵਾਰ ਐਂਟਰੀ ਦੀ ਸਮੱਸਿਆ ਖਤਮ ਹੋ ਗਈ ਹੈ। ਚੋਣਾਂ ਦੌਰਾਨ ਬੀਐਸਐਫ, ਆਈਟੀਵੀਬੀ, ਐਨਸੀਬੀ, ਪੁਲਿਸ, ਆਬਕਾਰੀ ਵਿਭਾਗ ਤੇ ਫਲਾਇੰਗ ਸਕੁਐਡ ਵਲੋਂ ਕਈ ਕਿਸਮ ਦਾ ਸਾਮਾਨ ਜ਼ਬਤ ਕੀਤਾ ਜਾਂਦਾ ਹੈ। ਇਸ ਵਿੱਚ ਨਕਦੀ, ਨਸ਼ੀਲੇ ਪਦਾਰਥ, ਸ਼ਰਾਬ ਅਤੇ ਹੋਰ ਸਾਮਾਨ ਸ਼ਾਮਲ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments