ਅਧਿਕਾਰੀਆਂ ਨੇ ਸੂਬੇ ਦੇ ਸਾਰੇ ਨਿੱਜੀ, ਸਰਕਾਰੀ ਤੇ ਐਫੀਲੀਏਟਿਡ ਸਕੂਲਾਂ ਦੇ ਮਾਲਕਾਂ/ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ 31 ਜੁਲਾਈ ਤਕ ਦਾਖ਼ਲਿਆਂ ਦਾ ਕੰਮ ਮੁਕੰਮਲ ਕਰ ਲਿਆ ਜਾਵੇ। ਕਿਹਾ ਗਿਆ ਹੈ ਕਿ ਇਸ ਤੋਂ ਬਾਅਦ ਦਾਖ਼ਲਿਆਂ ਦੀ ਤਰੀਕ ਅੱਗੇ ਨਹੀਂ ਵਧਾਈ ਜਾਵੇਗੀ।
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅਕਾਦਮਿਕ ਸਾਲ 2024-25 ਲਈ ਦਾਖ਼ਲਿਆਂ ਦੀ ਆਖ਼ਰੀ ਮਿਤੀ ਦਾ ਐਲਾਨ ਕਰ ਦਿੱਤਾ ਹੈ। ਇਸ ਤਹਿਤ ਪੰਜਵੀਂ, ਅੱਠਵੀਂ, ਨੌਵੀਂ, ਦਸਵੀਂ, ਗਿਆਰ੍ਹਵੀਂ ਤੇ ਬਾਰ੍ਹਵੀਂ ਜਮਾਤਾਂ ਨਾਲ ਸਬੰਧਤ ਵਿਦਿਆਰਥੀਆਂ ਦੇ ਦਾਖ਼ਲੇ 31 ਜੁਲਾਈ ਤਕ ਹੋ ਸਕਣਗੇ। ਅਧਿਕਾਰੀਆਂ ਨੇ ਸੂਬੇ ਦੇ ਸਾਰੇ ਨਿੱਜੀ, ਸਰਕਾਰੀ ਤੇ ਐਫੀਲੀਏਟਿਡ ਸਕੂਲਾਂ ਦੇ ਮਾਲਕਾਂ/ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ 31 ਜੁਲਾਈ ਤਕ ਦਾਖ਼ਲਿਆਂ ਦਾ ਕੰਮ ਮੁਕੰਮਲ ਕਰ ਲਿਆ ਜਾਵੇ। ਕਿਹਾ ਗਿਆ ਹੈ ਕਿ ਇਸ ਤੋਂ ਬਾਅਦ ਦਾਖ਼ਲਿਆਂ ਦੀ ਤਰੀਕ ਅੱਗੇ ਨਹੀਂ ਵਧਾਈ ਜਾਵੇਗੀ। ਇਸ ਤੋਂ ਬਾਅਦ 9ਵੀਂ ਤੇ ਗਿਆਰ੍ਹਵੀਂ ਜਮਾਤ ਦੀ ਲਗਾਤਾਰਤਾ ਦਾ ਸ਼ਡਿਊਲ ਜਾਰੀ ਕੀਤਾ ਜਾਵੇਗਾ।