Thursday, October 17, 2024
Google search engine
HomeDeshਪੰਜਾਬ ਸਰਕਾਰ ਅੰਮ੍ਰਿਤਪਾਲ ਸਿੰਘ ’ਤੇ ਸਾਥੀਆਂ ਦੀਆਂ ਗ੍ਰਿਫ਼ਤਾਰੀਆਂ ਰੱਦ ਕਰੇ : ਪ੍ਰੋ....

ਪੰਜਾਬ ਸਰਕਾਰ ਅੰਮ੍ਰਿਤਪਾਲ ਸਿੰਘ ’ਤੇ ਸਾਥੀਆਂ ਦੀਆਂ ਗ੍ਰਿਫ਼ਤਾਰੀਆਂ ਰੱਦ ਕਰੇ : ਪ੍ਰੋ. ਚੰਦੂਮਾਜਰਾ

ਪ੍ਰੋ. ਚੰਦੂਮਾਜਰਾ ਨੇ ਆਖਿਆ ਕਿ ਪੰਜਾਬ ਸਰਕਾਰ ਤੁਰੰਤ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਤੇ ਲਗਾਇਆ ਦੇਸ਼ ਵਿਰੋਧੀ ਐਕਟ ਵਾਪਸ ਲਏ। ਉਨ੍ਹਾਂ ਆਖਿਆ ਕਿ ਪੰਜਾਬ ਦੇ ਨੌਜਵਾਨਾਂ ’ਤੇ ਧੜਾਧੜ ਅਜਿਹੇ ਸਖ਼ਤ ਕਾਨੂੰਨਾਂ ਦੀ ਦੁਵਰਤੋਂ ਕਰਕੇ ਪੰਜਾਬ ਸਰਕਾਰ ਜਾਣਬੁੱਝ ਸੂਬੇ ਅੰਦਰ ਡਰ ਅਤੇ ਸਹਿਮ ਵਾਲਾ ਮਾਹੌਲ ਸਿਰਜਣਾ ਚਾਹੁੰਦੀ ਹੈ.

ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਲੀਡਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪੇ੍ਰਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੁਆਰਾ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੀ ਐੱਨਐੱਸਏ ਲਗਾ ਕੇ ਕੀਤੀ ਗ੍ਰਿਫ਼ਤਾਰੀ ਸੂਬੇ ਦੀ ਨੌਜਵਾਨੀ ਨਾਲ ਕੀਤੇ ਜ਼ਬਰ ਦੀ ਇੰਤਹਾ ਹੈ। ਉਨ੍ਹਾਂ ਆਖਿਆ ਕਿ ਪੰਜਾਬ ਵਿਚ ਅਜਿਹੀ ਕੋਈ ਦੇਸ਼ ਵਿਰੋਧੀ ਲਹਿਰ ਨਹੀਂ ਚੱਲ ਰਹੀ। ਜਿਸ ਕਰਕੇ ਸੂਬਾ ਸਰਕਾਰ ਨੂੰ ਆਪਣੇ ਹੀ ਨੌਜਵਾਨਾਂ ਖਿਲਾਫ਼ ਐੱਨਐੱਸਏ ਜਿਹੇ ਸਖ਼ਤ ਕਾਨੂੰਨ ਦੀ ਵਰਤੋਂ ਕਰਨ ਤੇ ਮਜ਼ਬੂਰ ਹੋਣਾ ਪਏ। ਪ੍ਰੋ. ਚੰਦੂਮਾਜਰਾ ਨੇ ਆਖਿਆ ਕਿ ਪੰਜਾਬ ਸਰਕਾਰ ਤੁਰੰਤ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਤੇ ਲਗਾਇਆ ਦੇਸ਼ ਵਿਰੋਧੀ ਐਕਟ ਵਾਪਸ ਲਏ। ਉਨ੍ਹਾਂ ਆਖਿਆ ਕਿ ਪੰਜਾਬ ਦੇ ਨੌਜਵਾਨਾਂ ’ਤੇ ਧੜਾਧੜ ਅਜਿਹੇ ਸਖ਼ਤ ਕਾਨੂੰਨਾਂ ਦੀ ਦੁਵਰਤੋਂ ਕਰਕੇ ਪੰਜਾਬ ਸਰਕਾਰ ਜਾਣਬੁੱਝ ਸੂਬੇ ਅੰਦਰ ਡਰ ਅਤੇ ਸਹਿਮ ਵਾਲਾ ਮਾਹੌਲ ਸਿਰਜਣਾ ਚਾਹੁੰਦੀ ਹੈ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments