ਬਾਗੇਸ਼ਵਰ ਧਾਮ ਦੇ ਪੀਠਾਧੀਸ਼ਵਰ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਦਾ ਭਰਾ ਸ਼ਾਲੀਗ੍ਰਾਮ ਗਰਗ ਇਕ ਵਾਰ ਫਿਰ ਮੁਸੀਬਤ ਵਿਚ ਫਸਦਾ ਨਜ਼ਰ ਆ ਰਿਹਾ ਹਨ। ਸ਼ਾਲੀਗ੍ਰਾਮ ‘ਤੇ ਟੋਲ ਪਲਾਜ਼ਾ ਕਰਮਚਾਰੀਆਂ ਨਾਲ ਕੁੱਟਮਾਰ ਕਰਨ ਦਾ ਦੋਸ਼ ਲੱਗਿਆ ਹੈ। ਪੁਲਿਸ ਨੇ ਸ਼ਾਲੀਗ੍ਰਾਮ ਸਮੇਤ ਕਈ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
: ਬਾਗੇਸ਼ਵਰ ਧਾਮ ਦੇ ਪੀਠਾਧੀਸ਼ਵਰ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਦਾ ਭਰਾ ਸ਼ਾਲੀਗ੍ਰਾਮ ਗਰਗ ਇਕ ਵਾਰ ਫਿਰ ਮੁਸੀਬਤ ਵਿਚ ਫਸਦਾ ਨਜ਼ਰ ਆ ਰਿਹਾ ਹਨ। ਸ਼ਾਲੀਗ੍ਰਾਮ ‘ਤੇ ਟੋਲ ਪਲਾਜ਼ਾ ਕਰਮਚਾਰੀਆਂ ਨਾਲ ਕੁੱਟਮਾਰ ਕਰਨ ਦਾ ਦੋਸ਼ ਲੱਗਿਆ ਹੈ। ਪੁਲਿਸ ਨੇ ਸ਼ਾਲੀਗ੍ਰਾਮ ਸਮੇਤ ਕਈ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਕਰ ਰਹੀ ਹੈ। ਸਾਰੇ ਮੁਲਜ਼ਮ ਫਰਾਰ ਹਨ।
ਜਾਣਕਾਰੀ ਮੁਤਾਬਕ ਬੀਤੀ ਰਾਤ ਸ਼ਾਲੀਗ੍ਰਾਮ ਨੇ ਸਾਗਰ ਰੋਡ ‘ਤੇ ਸਥਿਤ ਮੁਗਵਾੜੀ ਟੋਲ ਪਲਾਜ਼ਾ ਦੇ ਕਰਮਚਾਰੀਆਂ ਦੀ ਕੁੱਟਮਾਰ ਕੀਤੀ। ਉਹ ਆਪਣੇ 10 ਹੋਰ ਸਾਥੀਆਂ ਸਮੇਤ ਛਤਰਪੁਰ ਤੋਂ ਆ ਰਿਹਾ ਸੀ। ਜਦੋਂ ਟੋਲ ਕਰਮਚਾਰੀਆਂ ਨੇ ਗੱਡੀ ਰੋਕੀ ਤਾਂ ਸ਼ਾਲੀਗ੍ਰਾਮ ਗੁੱਸੇ ‘ਚ ਆ ਗਿਆ ਅਤੇ ਉਸ ਨੇ ਆਪਣੇ ਦੋਸਤਾਂ ਨਾਲ ਮਿਲ ਕੇ ਟੋਲ ਕਰਮਚਾਰੀਆਂ ਦੀ ਕੁੱਟਮਾਰ ਕੀਤੀ। ਘਟਨਾ ਤੋਂ ਬਾਅਦ ਸਾਰੇ ਦੋਸ਼ੀ ਫਰਾਰ ਹੋ ਗਏ।
ਟੋਲ ਕਰਮਚਾਰੀਆਂ ਨੇ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਗੁਲਗੰਜ ਥਾਣਾ ਪੁਲਸ ਨੇ ਸ਼ਾਲੀਗ੍ਰਾਮ ਗਰਗ ਸਮੇਤ 10 ਲੋਕਾਂ ਖਿਲਾਫ ਆਈਪੀਸੀ ਦੀ ਧਾਰਾ 323, 294, 506, 427 (34) ਤਹਿਤ ਮਾਮਲਾ ਦਰਜ ਕੀਤਾ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪਿੰਡ ਦੇ ਦਲਿਤ ਪਰਿਵਾਰ ਦੀ ਧੀ ਦੇ ਵਿਆਹ ‘ਚ ਫਾਈਰਿੰਗ ਕਰਨ ਦਾ ਮਾਮਲਾ ਸ਼ਾਲੀਗ੍ਰਾਮ ‘ਤੇ ਦਰਜ ਹੋਇਆ ਸੀ। ਧੀਰੇਂਦਰ ਸ਼ਾਸਤਰੀ ਦਾ ਭਰਾ ਲੜਾਈ-ਝਗੜੇ ਸਮੇਤ ਹੋਰ ਵਿਵਾਦਾਂ ਵਿਚ ਰਹਿ ਚੁੱਕਿਆ ਹੈ। ਉਸ ਨੇ ਉਸੇ ਪਿੰਡ ਦੇ ਇੱਕ ਵਿਅਕਤੀ ਨੂੰ ਨਸਲੀ ਤੌਰ ‘ਤੇ ਅਪਮਾਨਿਤ ਕੀਤਾ ਸੀ ਅਤੇ ਉਸ ਦੀ ਕੁੱਟਮਾਰ ਕੀਤੀ ਸੀ। ਉਸ ਮਾਮਲੇ ‘ਚ ਵੀ ਕੇਸ ਦਰਜ ਕਰ ਕੇ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ ਸੀ।