ਬਸਪਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਫਰੀਦਕੋਟ ਤੋਂ ਉਮੀਦਵਾਰ ਗੁਰਬਖਸ਼ ਸਿੰਘ ਚੌਹਾਨ ਬਸਪਾ ਦੇ ਮੌਜੂਦਾ ਜ਼ਿਲ੍ਹਾ ਪ੍ਰਧਾਨ ਹਨ ਤੇ ਲੰਬੇ ਸਮੇਂ ਤੋਂ ਪਾਰਟੀ ਦੀ ਸੇਵਾ ਕਰ ਰਹੇ ਹਨ। ਗੜੀ ਨੇ ਗੁਰਦਾਸਪੁਰ ਤੋਂ ਦਿੱਤੇ ਉਮੀਦਵਾਰਾਂ ਬਾਰੇ ਬੋਲਦਿਆਂ ਕਿਹਾ ਕਿ ਇੰਜੀਨੀਅਰ ਰਾਜਕੁਮਾਰ ਜਨੋਤਰਾ ਮਹਾਸ਼ਾ ਭਾਈਚਾਰੇ ਤੋਂ ਅਤੇ ਆਲ ਇੰਡੀਆ ਮਹਾਸ਼ਾ ਏਕਤਾ ਮੰਚ ਦੇ ਪ੍ਰਧਾਨ ਵੀ ਹਨ।
ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਲੋਕ ਸਭਾ ਫਰੀਦਕੋਟ ਤੋਂ ਗੁਰਬਖਸ਼ ਸਿੰਘ ਚੌਹਾਨ ਤੇ ਗੁਰਦਾਸਪੁਰ ਤੋਂ ਇੰਜ. ਰਾਜਕੁਮਾਰ ਮਜੋਤਰਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਕੇਂਦਰੀ ਕੋਆਰਡੀਨੇਟਰ ਵਿਪੁਲ ਕੁਮਾਰ ਨੇ ਕਿਹਾ ਕਿ ਜਲਦ ਹੀ ਪੰਜਾਬ ਦੀਆਂ ਸਾਰੀਆਂ ਸੀਟਾਂ ‘ਤੇ ਉਮੀਦਵਾਰ ਐਲਾਨ ਦਿੱਤੇ ਜਾਣਗੇ ਸਾਰੇ ਉਮੀਦਵਾਰਾਂ ਦੇ ਪੈਨਲ ਤੇ ਅੰਤਿਮ ਫੈਸਲਾ ਭੈਣ ਕੁਮਾਰੀ ਮਾਇਆਵਤੀ ਵਲੋਂ ਲਿਆ ਜਾ ਰਿਹਾ ਹੈ।
ਬਸਪਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਫਰੀਦਕੋਟ ਤੋਂ ਉਮੀਦਵਾਰ ਗੁਰਬਖਸ਼ ਸਿੰਘ ਚੌਹਾਨ ਬਸਪਾ ਦੇ ਮੌਜੂਦਾ ਜ਼ਿਲ੍ਹਾ ਪ੍ਰਧਾਨ ਹਨ ਤੇ ਲੰਬੇ ਸਮੇਂ ਤੋਂ ਪਾਰਟੀ ਦੀ ਸੇਵਾ ਕਰ ਰਹੇ ਹਨ। ਗੜੀ ਨੇ ਗੁਰਦਾਸਪੁਰ ਤੋਂ ਦਿੱਤੇ ਉਮੀਦਵਾਰਾਂ ਬਾਰੇ ਬੋਲਦਿਆਂ ਕਿਹਾ ਕਿ ਇੰਜੀਨੀਅਰ ਰਾਜਕੁਮਾਰ ਜਨੋਤਰਾ ਮਹਾਸ਼ਾ ਭਾਈਚਾਰੇ ਤੋਂ ਅਤੇ ਆਲ ਇੰਡੀਆ ਮਹਾਸ਼ਾ ਏਕਤਾ ਮੰਚ ਦੇ ਪ੍ਰਧਾਨ ਵੀ ਹਨ। ਗੜ੍ਹੀ ਨੇ ਕਿਹਾ ਕਿ ਸਾਹਿਬ ਕਾਂਸ਼ੀ ਰਾਮ ਜੀ ਵੇਲੇ 1985, 1989 ,1992 ਅਤੇ 1996 ਦੀ ਲੋਕ ਸਭਾ ਚੋਣ ਵਿੱਚ ਮਹਾਸ਼ਾ ਭਾਈਚਾਰੇ ਦੇ ਸ੍ਰੀ ਧਰਮ ਚੰਦ ਜੀ ਨੂੰ ਲੋਕ ਸਭਾ ਗੁਰਦਾਸਪੁਰ ਚਾਰ ਵਾਰ ਲੜਾਈ ਅਤੇ 30 ਸਾਲ ਬਾਅਦ ਬਹੁਜਨ ਸਮਾਜ ਪਾਰਟੀ ਨੇ ਮੁੜ ਤੋਂ ਮਹਾਸ਼ਾ ਭਾਈਚਾਰੇ ਨੂੰ ਪੂਰੇ ਪੰਜਾਬ ਵਿੱਚ ਲਾਮਬੰਦੀ ਕਰਨ ਦੇ ਲਈ ਗੁਰਦਾਸਪੁਰ ਦੀ ਟਿਕਟ ਦਿੱਤੀ ਹੈ।