Thursday, October 17, 2024
Google search engine
HomeDeshਬੰਦੀ ਸਿੰਘ ਭਾਈ ਗੁਰਮੀਤ ਸਿੰਘ ਦੀ ਪੱਕੀ ਜ਼ਮਾਨਤ ਰੱਦ ਕਰਨਾ ਮੰਦਭਾਗਾ :...

ਬੰਦੀ ਸਿੰਘ ਭਾਈ ਗੁਰਮੀਤ ਸਿੰਘ ਦੀ ਪੱਕੀ ਜ਼ਮਾਨਤ ਰੱਦ ਕਰਨਾ ਮੰਦਭਾਗਾ : ਐਡਵੋਕੇਟ ਧਾਮੀ

ਐਡਵੋਕੇਟ ਧਾਮੀ ਨੇ ਸਰਕਾਰਾਂ ਨੂੰ ਇਸ ਮਾਮਲੇ ਵਿਚ ਮਨੁੱਖੀ ਅਧਿਕਾਰਾਂ ਦੀ ਅਣਦੇਖੀ ਤੋਂ ਗੁਰੇਜ਼ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਸਾਫ਼ ਤੌਰ ’ਤੇ ਕਿਹਾ ਕਿ ਮਨੁੱਖੀ ਹੱਕਾਂ, ਹਕੂਕਾਂ ਦੇ ਵਿਰੁੱਧ ਸਰਕਾਰਾਂ ਤੇ ਪ੍ਰਸ਼ਾਸਨ ਦੀ ਕਾਰਜਸ਼ੈਲੀ ਸਮਾਜ ਲਈ ਠੀਕ ਨਹੀਂ ਹੈ…

ਕਰੀਬ ਤਿੰਨ ਦਹਾਕੇ ਜੇਲ੍ਹ ’ਚ ਨਜ਼ਰਬੰਦ ਰਹੇ ਭਾਈ ਗੁਰਮੀਤ ਸਿੰਘ ਨੂੰ ਮਿਲੀ ਪੱਕੀ ਜ਼ਮਾਨਤ ਰੱਦ ਕਰਨਾ ਬੇਹੱਦ ਮੰਦਭਾਗਾ ਹੈ। ਇਹ ਪ੍ਰਗਟਾਵਾ ਕਰਦਿਆਂ ਐੱਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਕ ਪਾਸੇ ਸਿੱਖ ਕੌਮ ਸਮੁੱਚੇ ਬੰਦੀ ਸਿੰਘਾਂ ਦੀ ਰਿਹਾਈ ਮੰਗ ਰਹੀ ਹੈ, ਜਦਕਿ ਦੂਜੇ ਪਾਸੇ ਪਹਿਲਾਂ ਤੋਂ ਪੱਕੀ ਜ਼ਮਾਨਤ ’ਤੇ ਆਏ ਸਿੰਘਾਂ ਦੀਆਂ ਜ਼ਮਾਨਤਾਂ ਰੱਦ ਕਰ ਕੇ ਹੋਰ ਧੱਕਾ ਕੀਤਾ ਜਾ ਰਿਹਾ ਹੈ। ਇੰਜ ਲਗਦਾ ਹੈ ਜਿਵੇਂ ਸਰਕਾਰਾਂ ਜਾਣਬੁੱਝ ਕੇ ਸਿੱਖ ਮਸਲਿਆਂ ਨੂੰ ਉਲਝਾਈ ਰੱਖ ਕੇ ਆਪਣੇ ਰਾਜਸੀ ਹਿੱਤ ਪੂਰੇ ਕਰਨਾ ਚਾਹੁੰਦੀਆਂ ਹਨ।

ਐਡਵੋਕੇਟ ਧਾਮੀ ਨੇ ਸਰਕਾਰਾਂ ਨੂੰ ਇਸ ਮਾਮਲੇ ਵਿਚ ਮਨੁੱਖੀ ਅਧਿਕਾਰਾਂ ਦੀ ਅਣਦੇਖੀ ਤੋਂ ਗੁਰੇਜ਼ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਸਾਫ਼ ਤੌਰ ’ਤੇ ਕਿਹਾ ਕਿ ਮਨੁੱਖੀ ਹੱਕਾਂ, ਹਕੂਕਾਂ ਦੇ ਵਿਰੁੱਧ ਸਰਕਾਰਾਂ ਤੇ ਪ੍ਰਸ਼ਾਸਨ ਦੀ ਕਾਰਜਸ਼ੈਲੀ ਸਮਾਜ ਲਈ ਠੀਕ ਨਹੀਂ ਹੈ। ਧਾਮੀ ਨੇ ਕਿਹਾ ਕਿ ਸਿੱਖ ਸੰਸਥਾ ਪਹਿਲਾਂ ਵੀ ਬੰਦੀ ਸਿੰਘਾਂ ਦੇ ਮਾਮਲੇ ਵਿਚ ਕਦੇ ਖ਼ਾਮੋਸ਼ ਨਹੀਂ ਰਹੀ ਅਤੇ ਭਵਿੱਖ ਵਿਚ ਵੀ ਬੰਦੀ ਸਿੰਘਾਂ ਦੇ ਹੱਕ ਵਿਚ ਯਤਨ ਜਾਰੀ ਰੱਖੇ ਜਾਣਗੇ। ਉਨ੍ਹਾਂ ਕਿਹਾ ਕਿ ਭਾਈ ਗੁਰਮੀਤ ਸਿੰਘ ਦੇ ਪਰਿਵਾਰ ਨਾਲ ਸੰਪਰਕ ਕਰ ਕੇ ਸ਼੍ਰੋਮਣੀ ਕਮੇਟੀ ਵੱਲੋਂ ਹਰ ਲੁੜੀਂਦਾ ਸਹਿਯੋਗ ਕੀਤਾ ਜਾਵੇਗਾ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments