Wednesday, October 16, 2024
Google search engine
HomeDeshਭਾਜਪਾ ਉਮੀਦਵਾਰ ਦਿਨੇਸ਼ ਬੱਬੂ ਦਾ ਜ਼ੋਰਦਾਰ ਵਿਰੋਧ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ...

ਭਾਜਪਾ ਉਮੀਦਵਾਰ ਦਿਨੇਸ਼ ਬੱਬੂ ਦਾ ਜ਼ੋਰਦਾਰ ਵਿਰੋਧ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਪੁੱਛੇ ਸਵਾਲ

ਭਾਰਤੀ ਜਨਤਾ ਪਾਰਟੀ ਨੇ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਸਥਾਨਕ ਆਗੂ ਦਿਨੇਸ਼ ਬੱਬੂ ਨੂੰ ਚੋਣ ਮੈਦਾਨ ਵਿੱਚ ਉਤਾਰ ਕੇ ਬੇਸ਼ੱਕ ਬਾਕੀ ਪਾਰਟੀਆਂ ਤੋਂ ਇਸ ਮਾਮਲੇ ਵਿੱਚ ਅੱਗੇ ਨਿਕਲਣ ਦੀ ਪਹਿਲਕਦਮੀ ਕੀਤੀ ਪਰ ਚੋਣ ਪ੍ਰਚਾਰ ਵਿੱਚ ਭਾਜਪਾ ਉਮੀਦਵਾਰ ਨੂੰ ਕਿਸਾਨਾਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਭਾਰਤੀ ਜਨਤਾ ਪਾਰਟੀ ਨੇ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਸਥਾਨਕ ਆਗੂ ਦਿਨੇਸ਼ ਬੱਬੂ ਨੂੰ ਚੋਣ ਮੈਦਾਨ ਵਿੱਚ ਉਤਾਰ ਕੇ ਬੇਸ਼ੱਕ ਬਾਕੀ ਪਾਰਟੀਆਂ ਤੋਂ ਇਸ ਮਾਮਲੇ ਵਿੱਚ ਅੱਗੇ ਨਿਕਲਣ ਦੀ ਪਹਿਲਕਦਮੀ ਕੀਤੀ ਪਰ ਚੋਣ ਪ੍ਰਚਾਰ ਵਿੱਚ ਭਾਜਪਾ ਉਮੀਦਵਾਰ ਨੂੰ ਕਿਸਾਨਾਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਜਪਾ ਆਗੂ ਦਿਨੇਸ਼ ਬੱਬੂ ਅੱਜ ਜਦੋਂ ਕਾਹਨੂੰਵਾਨ ਦੇ ਨਜ਼ਦੀਕ ਸਠਿਆਲੀ ਵਿਖੇ ਇੱਕ ਚੋਣ ਮੀਟਿੰਗ ਕਰਨ ਪੁੱਜੇ ਤਾਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਧੇਰ ਗਰੁੱਪ) ਨਾਲ ਸਬੰਧਤ ਕਿਸਾਨਾਂ ਦੇ ਇੱਕ ਜਥੇ ਨੇ ਉਨ੍ਹਾਂ ਦਾ ਜ਼ੋਰਦਾਰ ਵਿਰੋਧ ਕੀਤਾ।

ਕਿਸਾਨ ਆਗੂਆਂ ਹਰਵਿੰਦਰ ਸਿੰਘ ਮਸਾਨੀਆ, ਰਾਜੂ ਔਲਖ ਆਦਿ ਦੀ ਅਗਵਾਈ ਹੇਠ ਸੜਕ ਤੇ ਹੀ ਦਿਨੇਸ਼ ਬੱਬੂ ਨੂੰ ਘੇਰ ਲਿਆ। ਉਨ੍ਹਾਂ ਵੱਲੋਂ ਬੱਬੂ ਨੂੰ ਐੱਸਐੱਸਪੀ ਅਤੇ ਹੋਰ ਕਿਸਾਨ ਮੰਗਾਂ ਨਾਲ ਸਬੰਧਤ ਕਈ ਸਵਾਲ ਪੁੱਛੇ। ਕਿਸਾਨਾਂ ਦੇ ਸੰਭਾਵੀ ਵਿਰੋਧ ਪ੍ਰਦਰਸ਼ਨ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਸੁਰੱਖਿਆ ਦੇ ਸਖਤ ਇੰਤਜ਼ਾਮ ਕਰ ਲਏ ਗਏ ਸਨ। ਮੌਕੇ ’ਤੇ ਐੱਸਪੀਡੀ ਬਲਵਿੰਦਰ ਸਿੰਘ, ਡੀਐੱਸਪੀ ਸੁਖਪਾਲ ਸਿੰਘ ਦੀ ਅਗਵਾਈ ਹੇਠ ਸੈਂਕੜੇ ਪੁਲਿਸ ਮੁਲਾਜ਼ਮ ਤਾਇਨਾਤ ਸਨ। ਪੁਲਿਸ ਅਧਿਕਾਰੀਆਂ ਦੀ ਦਖਲਅੰਦਾਜ਼ੀ ਨਾਲ ਹਾਲਾਤ ਨੂੰ ਵਿਗੜਨ ਤੋਂ ਰੋਕਿਆ ਗਿਆ।

ਇਸ ਮੌਕੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਰਾਜੂ ਔਲਖ ਨੇ ਕਿਹਾ ਕਿ ਭਾਜਪਾ ਨੇ ਕਿਸਾਨਾਂ ਨਾਲ ਵਿਸ਼ਵਾਸ਼ਘਾਤ ਕੀਤਾ ਹੈ ਇਸ ਲਈ ਉਹ ਇਨ੍ਹਾਂ ਚੋਣਾਂ ਵਿੱਚ ਭਾਜਪਾ ਉਮੀਦਵਾਰਾਂ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਭਾਜਪਾ ਉਮੀਦਵਾਰਾਂ ਕੋਲ ਕਿਸਾਨਾਂ ਦੇ ਸਵਾਲਾਂ ਦਾ ਜਵਾਬ ਨਹੀਂ। ਦੂਜੇ ਪਾਸੇ ਮੌਕੇ ਤੇ ਮੌਜੂਦ ਡੀਐੱਸਪੀ ਸੁੱਖਪਾਲ ਸਿੰਘ ਨੇ ਦੱਸਿਆ ਕਿ ਬੇਸ਼ੱਕ ਕਿਸਾਨ ਭਾਜਪਾ ਉਮੀਦਵਾਰਾਂ ਦਾ ਵਿਰੋਧ ਕਰ ਰਹੇ ਹਨ ਪਰ ਉਨ੍ਹਾਂ ਨੂੰ ਮਾੜੀ ਸ਼ਬਦਾਵਲੀ ਨਹੀਂ ਵਰਤਣੀ ਚਾਹੀਦੀ ਕਿਉਂਕਿ ਜੇਕਰ ਇਹ ਉਮੀਦਵਾਰ ਜਿੱਤ ਜਾਂਦੇ ਹਨ ਤਾਂ ਕੱਲ੍ਹ ਨੂੰ ਇਨ੍ਹਾਂ ਨੇ ਹੀ ਕਿਸਾਨਾਂ ਦੇ ਮਸਲੇ ਹੱਲ ਕਰਨੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments