Lok Sabha Election 2024 :ਭਾਰਤੀ ਜਨਤਾ ਪਾਰਟੀ ਪੰਜਾਬ ‘ਚ ਲੋਕ ਸਭਾ ਚੋਣ ਇਕੱਲਿਆਂ ਲੜਨ ਜਾ ਰਹੀ ਹੈ। ਪਾਰਟੀ ਨੇ ਇਹ ਫੈਸਲਾ ਲੋਕਾਂ ਦੀ ਰਾਏ, ਪਾਰਟੀ ਵਰਕਰਾਂ ਦੀ ਰਾਏ, ਲੀਡਰ ਸਾਹਿਬਾਨ ਦੀ ਰਾਏ ਜਾਣਨ ਤੋਂ ਬਾਅਦ ਪੰਜਾਬ ਦੇ ਭਵਿੱਖ, ਜਵਾਨੀ, ਵਪਾਰੀਆਂ, ਨੌਜਵਾਨਾਂ ਤੇ ਪੱਛੜੇ ਵਰਗਾਂ ਦੀ ਬਿਹਤਰੀ ਨੂੰ ਧਿਆਨ ‘ਚ ਰੱਖਦੇ ਹੋਏ ਲਿਆ ਹੈ।
ਭਾਰਤੀ ਜਨਤਾ ਪਾਰਟੀ ਪੰਜਾਬ (BJP Punjab) ‘ਚ ਲੋਕ ਸਭਾ ਚੋਣ ਇਕੱਲਿਆਂ ਲੜਨ ਜਾ ਰਹੀ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ (Sunil Jakhar) ਨੇ ਇਕ ਵੀਡੀਓ ਸੰਦੇਸ਼ ਰਾਹੀਂ ਇਹ ਜਾਣਕਾਰੀ ਦਿੱਤੀ। ਪਾਰਟੀ ਨੇ ਇਹ ਫੈਸਲਾ ਲੋਕਾਂ ਦੀ ਰਾਏ, ਪਾਰਟੀ ਵਰਕਰਾਂ ਦੀ ਰਾਏ, ਲੀਡਰ ਸਾਹਿਬਾਨ ਦੀ ਰਾਏ ਜਾਣਨ ਤੋਂ ਬਾਅਦ ਪੰਜਾਬ ਦੇ ਭਵਿੱਖ, ਜਵਾਨੀ, ਪਾਰੀਆਂ, ਨੌਜਵਾਨਾਂ ਤੇ ਪੱਛੜੇ ਵਰਗਾਂ ਦੀ ਬਿਹਤਰੀ ਨੂੰ ਧਿਆਨ ‘ਚ ਰੱਖਦੇ ਹੋਏ ਲਿਆ ਹੈ। ਇਸ ਦੇ ਨਾਲ ਹੀ ਅਕਾਲੀ ਦਲ-ਭਾਜਪਾ ਗਠਜੋੜ ਸਬੰਧੀ ਕਿਆਸਅਰਾਈਆਂ ਨੂੰ ਵੀ ਵਿਰਾਮ ਲੱਗ ਗਿਆ ਹੈ।
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਜੋ ਕੰਮ ਭਾਜਪਾ ਨੇ ਪ੍ਰਧਾਨ ਮੰਤਰੀ ਮੋਦੀ ਦੀ ਰਹਿਨੁਮਾਈ ਹੇਠ ਕੀਤੇ ਹਨ, ਉਹ ਕਿਸੇ ਹੋਰ ਪਾਰਟੀ ਨੇ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਐੱਮਐੱਸਪੀ ਦਾ ਇਕ-ਇਕ ਪੈਸਾ ਉਨ੍ਹਾਂ ਦੇ ਖਾਤਿਆਂ ‘ਚ ਇਕ ਹਫ਼ਤੇ ਦੇ ਅੰਦਰ ਪੁੱਜਾ। ਪੰਜਾਬ ਦੇ ਸੁਨਹਿਰੀ ਭਵਿੱਖ, ਪੰਜਾਬ ਦੀ ਸੁਰੱਖਿਆ ਤੇ ਸਰਹੱਦਾਂ ਦੀ ਮਜ਼ਬੂਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਪਾਰਟੀ ਨੇ ਇਹ ਫੈਸਲਾ ਲਿਆ ਹੈ।