ਰਿਹਾਅ ਹੁੰਦੇ ਸਾਰ ਹੀ Malwinder Singh Sidhu ਦੀ ਨਵੇਂ ਕੇਸ ‘ਚ ਗ੍ਰਿਫ਼ਤਾਰੀ ਪਾ ਦਿੱਤੀ ਗਈ। ਪਤਾ ਚੱਲਿਆ ਹੈ ਕਿ ਉਸ ਦੇ ਖਿਲਾਫ਼ ਆਈਪੀਸੀ 341, 186 ਤਹਿਤ ਕੇਸ ਦਰਜ ਕੀਤਾ ਗਿਆ ਹੈ ਤੇ ਦੋ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।
ਪੰਜਾਬ ਪੁਲਿਸ ਦੇ ਬਰਖ਼ਾਸਤ AIG ਮਾਲਵਿੰਦਰ ਸਿੰਘ ਸਿੱਧੂ (Malwinder Singh Sidhu) ਖਿਲਾਫ਼ ਮੁਹਾਲੀ ਦੇ ਫੇਜ਼ 1 ਥਾਣੇ ‘ਚ ਇਕ ਨਵਾਂ ਕੇਸ ਦਰਜ ਹੋਇਆ ਹੈ। ਦੱਸਣਾ ਬਣਦਾ ਹੈ ਕਿ ਸਿੱਧੂ ਨੂੰ ਦੋ ਦਿਨ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਨੇ ਜ਼ਮਾਨਤ ਦੇ ਦਿੱਤੀ ਸੀ ਤੇ ਸਿੱਧੂ ਨੂੰ ਵੀਰਵਾਰ ਨੂੰ ਜ਼ਮਾਨਤ ‘ਤੇ ਪਟਿਆਲਾ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਸੀ। ਰਿਹਾਅ ਹੁੰਦੇ ਸਾਰ ਹੀ ਸਿੱਧੂ ਦੀ ਨਵੇਂ ਕੇਸ ‘ਚ ਗ੍ਰਿਫ਼ਤਾਰੀ ਪਾ ਦਿੱਤੀ ਗਈ। ਪਤਾ ਚੱਲਿਆ ਹੈ ਕਿ ਉਸ ਦੇ ਖਿਲਾਫ਼ ਆਈਪੀਸੀ 341, 186 ਤਹਿਤ ਕੇਸ ਦਰਜ ਕੀਤਾ ਗਿਆ ਹੈ ਤੇ ਦੋ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।