Thursday, October 17, 2024
Google search engine
HomeDeshਲੰਮਾ ਚੋਣ ਜ਼ਾਬਤਾ ਬਣ ਸਕਦੈ ਪਰੇਸ਼ਾਨੀ, ਸਿਆਸੀ ਗਤੀਵਿਧੀਆਂ ਨੂੰ ਸਿਖ਼ਰ ’ਤੇ ਟਿਕਾਈ...

ਲੰਮਾ ਚੋਣ ਜ਼ਾਬਤਾ ਬਣ ਸਕਦੈ ਪਰੇਸ਼ਾਨੀ, ਸਿਆਸੀ ਗਤੀਵਿਧੀਆਂ ਨੂੰ ਸਿਖ਼ਰ ’ਤੇ ਟਿਕਾਈ ਰੱਖਣਾ ਆਗੂਆਂ ਲਈ ਬਣਿਆ ਚੁਣੌਤੀ

ਸਿਆਸੀ ਸਰਗਰਮੀਆਂ ਨੇ ਅਜੇ ਜ਼ੋਰ ਨਹੀਂ ਫੜਿਆ ਫਿਰ ਵੀ ਮੁੱਖ ਚੋਣ ਅਫ਼ਸਰ ਕੋਲ 119 ਸ਼ਿਕਾਇਤਾਂ ਪੁੱਜ ਗਈਆਂ ਹਨ, ਜਿਨ੍ਹਾਂ ਵਿਚੋਂ 86 ਜਾਇਜ਼ ਹੋਣ ਕਾਰਨ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ’ਚ ਚੋਣਾਂ ਦੌਰਾਨ ਬਹੁਤ ਘੱਟ ਹਿੰਸਕ ਘਟਨਾਵਾਂ ਵਾਪਰੀਆਂ ਹਨ, ਫਿਰ ਵੀ ਸ਼ਾਂਤਮਈ ਤੇ ਨਿਰਪੱਖ ਚੋਣਾਂ ਕਰਵਾਉਣ ਲਈ ਸੂਬੇ ਵਿਚ ਪੈਰਾਮਿਲਟਰੀ ਫੋਰਸ ਦੀਆਂ 25 ਕੰਪਨੀਆਂ ਤਾਇਨਾਤ ਕਰ ਦਿੱਤੀਆਂ ਹਨ।

ਇਕ ਜੂਨ ਨੂੰ ਹੋਣ ਵਾਲੀਆਂ ਚੋਣਾਂ ਲਈ ਲੱਗੇ ਚੋਣ ਜ਼ਾਬਤੇ ਅਤੇ ਲੰਬੀ ਚੱਲਣ ਵਾਲੀ ਚੋਣ ਪ੍ਰਕਿਰਿਆ ਨੇ ਸਿਆਸੀ ਆਗੂਆਂ ਨੂੰ ਪਰੇਸ਼ਾਨ ਕਰ ਦਿੱਤਾ ਹੈ। ਬਦਲ ਰਹੇ ਮੌਸਮ ਅਤੇ ਸਿਆਸੀ ਗਤੀਵਿਧੀਆਂ ਨੂੰ ਸਿਖ਼ਰ ਤੱਕ ਪਹੁੰਚਾਉਣ ਅਤੇ ਉਸ ਨੂੰ ਸਿਖ਼ਰ ’ਤੇ ਲਗਾਤਾਰਤਾ ਟਿਕਾਈ ਰੱਖਣਾ ਚੁਣੌਤੀ ਬਣਿਆ ਹੋਇਆ ਹੈ, ਉਥੇ ਸਿਆਸੀ ਆਗੂਆਂ ਵਲੋਂ ਕੀਤੇ ਜਾਣ ਵਾਲੇ ਚੋਣ ਪ੍ਰਚਾਰ ’ਤੇ ਚੋਣ ਅਧਿਕਾਰੀਆਂ ਵਲੋਂ ਸਖ਼ਤ ਅੱਖ ਰੱਖੀ ਜਾ ਰਹੀ ਹੈ।

ਮੁੱਖ ਚੋਣ ਅਫ਼ਸਰ ਸਿਬਿਨ ਸੀ ਨੇ ਸਪਸ਼ਟ ਕੀਤਾ ਹੈ ਕਿ ਨਾਮਜ਼ਦਗੀ ਪੱਤਰ ਦਾਖਲ ਹੋਣ ਤੱਕ ਸਾਰੀਆਂ ਸਿਆਸੀ ਗਤੀਵਿਧੀਆਂ ਦਾ ਖਰਚ ਪਾਰਟੀਆਂ ਦੇ ਖਾਤੇ ਵਿਚ ਜੁੜੇਗਾ ਅਤੇ ਉਮੀਦਵਾਰ ਵਲੋਂ ਨਾਮਜ਼ਦਗੀ ਪੱਤਰ ਦਾਖਲ ਕਰਨ ’ਤੇ ਇਹ ਖਰਚਾ ਉਮੀਦਵਾਰ ਦੇ ਖਾਤੇ ਵਿਚ ਜੁੜੇਗਾ। ਹਾਲਾਂਕਿ ਸਿਆਸੀ ਸਰਗਰਮੀਆਂ ਨੇ ਅਜੇ ਜ਼ੋਰ ਨਹੀਂ ਫੜਿਆ ਫਿਰ ਵੀ ਮੁੱਖ ਚੋਣ ਅਫ਼ਸਰ ਕੋਲ 119 ਸ਼ਿਕਾਇਤਾਂ ਪੁੱਜ ਗਈਆਂ ਹਨ, ਜਿਨ੍ਹਾਂ ਵਿਚੋਂ 86 ਜਾਇਜ਼ ਹੋਣ ਕਾਰਨ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ’ਚ ਚੋਣਾਂ ਦੌਰਾਨ ਬਹੁਤ ਘੱਟ ਹਿੰਸਕ ਘਟਨਾਵਾਂ ਵਾਪਰੀਆਂ ਹਨ, ਫਿਰ ਵੀ ਸ਼ਾਂਤਮਈ ਤੇ ਨਿਰਪੱਖ ਚੋਣਾਂ ਕਰਵਾਉਣ ਲਈ ਸੂਬੇ ਵਿਚ ਪੈਰਾਮਿਲਟਰੀ ਫੋਰਸ ਦੀਆਂ 25 ਕੰਪਨੀਆਂ ਤਾਇਨਾਤ ਕਰ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਸੂਬੇ ਵਿਚ ਹੁਣ ਤੱਕ 2,416 ਬੂਥਾਂ ਨੂੰ ਸੰਵੇਦਨਸ਼ੀਲ ਵਜੋਂ ਘੋਸ਼ਿਤ ਕੀਤਾ ਗਿਆ ਹੈ, ਇਹ ਅੰਕੜਾ ਉਮੀਦਵਾਰਾਂ ਅਤੇ ਅਬਜ਼ਰਵਰਾਂ ਦੇ ਦੌਰੇ ਬਾਅਦ ਵੱਧ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ16 ਮਾਰਚ ਤੋਂ 18 ਮਾਰਚ ਤੱਕ ਸੂਬੇ ਵਿਚ 24,433 ਕੰਧ ਲਿਖਤਾਂ, 15,653 ਪੋਸਟਰਾਂ, 7,511 ਬੈਨਰਾਂ ਅਤੇ 23,916 ਜਾਇਦਾਦਾਂ ਤੇ ਲਿਖੀਆਂ ਹੋਰ ਲਿਖਤਾਂ ਨੂੰ ਹਟਾ ਦਿੱਤਾ ਗਿਆ ਹੈ। ਇਸੀ ਤਰ੍ਹਾਂ113.45 ਕਰੋੜ ਰੁਪਏ ਅਤੇ ਸਮਾਨ ਜ਼ਬਤ ਕੀਤਾ ਗਿਆ ਹੈ। ਅੰਤਰ-ਰਾਜੀ ਨਾਕਿਆਂ ’ਤੇ ਸੀਸੀਟੀਵੀ ਕੈਮਰੇ ਲਗਾਏ ਗਏ ਹਨ ਅਤੇ ਲੁੜੀਂਦੇ ਉਪਕਰਨਾਂ ਨਾਲ ਲੈਸ ਫਲਾਇੰਗ ਸਕੁਐਡ ਅੰਤਰ-ਜ਼ਿਲ੍ਹਾ ਚੌਕੀਆਂ ’ਤੇ ਤਾਇਨਾਤ ਕੀਤੇ ਗਏ ਹਨ।

ਮੁੱਖ ਚੋਣ ਅਫ਼ਸਰ ਅਨੁਸਾਰ ਸੂਬੇ ਦੇ 24,433 ਪੋਲਿੰਗ ਸਟੇਸ਼ਨਾਂ ਵਿਚੋਂ 2,416 ਨੂੰ ਹੁਣ ਤੱਕ ਸੰਵੇਦਨਸ਼ੀਲ ਵਜੋਂ ਪਛਾਣਿਆ ਗਿਆ ਹੈ। ਸਾਰੇ ਪੋÇਲੰਗ ਸਟੇਸ਼ਨਾਂ ’ਤੇ ਸੀਸੀਟੀਵੀ ਇੰਸਟਾਲੇਸ਼ਨ ਅਤੇ ਕੇਂਦਰੀਕ੍ਰਿਤ ਨਿਗਰਾਨੀ ਲਾਗੂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ‘ਇਸ ਵਾਰ 70 ਪਾਰ’ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ 12,000 ਪੋਲਿੰਗ ਸਟੇਸ਼ਨਾਂ ਉੱਤੇ ਖ਼ਾਸ ਤਵੱਜੋ ਦਿੱਤੀ ਜਾ ਰਹੀ ਹੈ, ਜਿੱਥੇ ਮਤਦਾਨ ਰਾਸ਼ਟਰੀ ਅਤੇ ਸੂਬੇ ਦੇ ਹੋਰਨਾਂ ਹਿੱਸਿਆਂ ਨਾਲੋਂ 2019 ਵਿੱਚ ਔਸਤ ਨਾਲੋਂ ਘੱਟ ਰਿਹਾ ਸੀ। ਜ਼ਿਲ੍ਹਾ ਚੋਣ ਅਧਿਕਾਰੀਆਂ-ਕਮ-ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਪੋਲਿੰਗ ਸਟੇਸ਼ਨਾਂ ’ਤੇ ਪੀਣ ਵਾਲੇ ਪਾਣੀ, ਪਖਾਨੇ, ਦਿਸ਼ਾ ਸੂਚਕ, ਰੈਂਪ/ਵ੍ਹੀਲ ਚੇਅਰ, ਹੈਲਪ ਡੈਸਕ, ਵੋਟਰ ਸੁਵਿਧਾ ਕੇਂਦਰ, ਲੋੜੀਂਦੀ ਰੋਸ਼ਨੀ ਅਤੇ ਸ਼ੈੱਡ ਦੀ ਸਹੂਲਤ ਨੂੰ ਯਕੀਨੀ ਬਣਾਉਣ। ਜ਼ਿਲ੍ਹਾ ਰਿਟਰਨਿੰਗ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਕੋਈ ਵੀ ਪੋਲਿੰਗ ਸਟੇਸ਼ਨ ਦੋ ਕਿਲੋਮੀਟਰ ਤੋਂ ਦੂਰ ਨਹੀਂ ਹੋਣਾ ਚਾਹੀਦਾ। 1 ਮਾਰਚ ਤੱਕ ਪੰਜਾਬ ਵਿੱਚ ਕੁੱਲ 2,12,71,246 ਵੋਟਰ ਹਨ ਅਤੇ ਡੁਪਲੀਕੇਟ ਵੋਟ ਨੂੰ ਰੋਕਣ ਲਈ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੁਧਾਈ ਦੌਰਾਨ ਵਿਸ਼ੇਸ਼ ਯਤਨ ਕੀਤੇ ਗਏ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments