Sunday, December 21, 2025
Google search engine
HomeDeshਸਿੱਧੂ ਮੂਸੇਵਾਲਾ ਦੀ ਸਰਪੰਚ ਮਾਂ ਦੇ ਜਾਅਲੀ ਦਸਤਖ਼ਤ ਕਰਨ ਵਾਲੇ ਨਾਮਜ਼ਦ, ਅੰਗਹੀਣ...

ਸਿੱਧੂ ਮੂਸੇਵਾਲਾ ਦੀ ਸਰਪੰਚ ਮਾਂ ਦੇ ਜਾਅਲੀ ਦਸਤਖ਼ਤ ਕਰਨ ਵਾਲੇ ਨਾਮਜ਼ਦ, ਅੰਗਹੀਣ ਪੈਨਸ਼ਨ ਲਗਵਾਉਣ ਲਈ ਫ਼ਾਰਮ ਭਰਨ ਦਾ ਹੈ ਮਾਮਲਾ

ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਪਿੰਡ ਮੂਸਾ ਦੀ ਸਰਪੰਚ ਹੈ। ਉਨ੍ਹਾਂ ਦੇ ਜਾਅਲੀ ਦਸਤਖਤ ਅਤੇ ਮੋਹਰ ਲਗਾ ਕੇ ਨਾਮਾਲੂਮ ਵੱਲੋਂ ਅੰਗਹੀਣ ਪੈਨਸ਼ਨ ਲਗਵਾਉਣ ਲਈ ਫ਼ਾਰਮ ਭਰਨ ਦਾ ਮਾਮਲਾ ਸਾਹਮਣੇ ਆਉਣ ’ਤੇ ਸਰਪੰਚ ਚਰਨ ਕੌਰ ਦੇ ਪਤੀ ਬਲਕੌਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਸਿਟੀ 2 ਮਾਨਸਾ ਪੁਲਿਸ ਨੇ ਨਾਮਾਲੂਮ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਪਿੰਡ ਮੂਸਾ ਦੀ ਸਰਪੰਚ ਹੈ। ਉਨ੍ਹਾਂ ਦੇ ਜਾਅਲੀ ਦਸਤਖਤ ਅਤੇ ਮੋਹਰ ਲਗਾ ਕੇ ਨਾਮਾਲੂਮ ਵੱਲੋਂ ਅੰਗਹੀਣ ਪੈਨਸ਼ਨ ਲਗਵਾਉਣ ਲਈ ਫ਼ਾਰਮ ਭਰਨ ਦਾ ਮਾਮਲਾ ਸਾਹਮਣੇ ਆਉਣ ’ਤੇ ਸਰਪੰਚ ਚਰਨ ਕੌਰ ਦੇ ਪਤੀ ਬਲਕੌਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਸਿਟੀ 2 ਮਾਨਸਾ ਪੁਲਿਸ ਨੇ ਨਾਮਾਲੂਮ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਇਸ ਮਾਮਲੇ ਦਾ ਉਦੋਂ ਪਤਾ ਲੱਗਿਆ ਜਦ ਜਾਅਲੀ ਦਸਤਖਤਾਂ ਤੇ ਜਾਅਲੀ ਮੋਹਰ ਲਗਾਏ ਹੋਏ ਪੈਨਸ਼ਨ ਦੇ ਕਾਗਜ਼ਾਤ ਤਿਆਰ ਕੀਤੇ ਹੋਏ ਜ਼ਿਲ੍ਹਾ ਬਾਲ ਵਿਕਾਸ ਦਫ਼ਤਰ ’ਚ ਪੁੱਜੇ। ਇਨ੍ਹਾਂ ਕਾਗਜ਼ਾਤਾਂ ’ਚ ਪਰਮਜੀਤ ਕੌਰ ਪਤਨੀ ਵੀਰਪਾਲ ਸਿੰਘ ਵਾਸੀ ਮੂਸਾ ਦਾ ਨਾਂਅ ਲਿਖ ਕੇ ਫਾਰਮ ਭਰੇ ਗਏ ਸਨ। ਇਨ੍ਹਾਂ ’ਤੇ ਸਰਪੰਚ ਚਰਨ ਕੌਰ ਦੇ ਜਾਅਲੀ ਦਸਤਖਤ ਅਤੇ ਮੋਹਰ ਲਗਾਈ ਗਈ ਸੀ। ਦਫ਼ਤਰ ਦੇ ਅਧਿਕਾਰੀਆਂ ਨੇ ਜਦ ਰਿਕਾਰਡ ਦੇਖਿਆ ਤਾਂ ਸਹੀ ਰਿਕਾਰਡ ਨਾ ਮਿਲਣ ’ਤੇ ਉਹ ਪਿੰਡ ਮੂਸਾ ਪੁੱਜੇ, ਜਿੱਥੇ ਸਰਪੰਚ ਚਰਨ ਕੌਰ ਤੋਂ ਪਤਾ ਲੱਗਿਆ ਕਿ ਸਰਪੰਚ ਦੀ ਮੋਹਰ ਅਤੇ ਦਸਤਖਤ ਜਾਅਲੀ ਹਨ। ਇਸ ਦੇ ਬਾਅਦ ਜਾਂਚ ’ਚ ਪਤਾ ਲੱਗਾ ਕਿ ਕਿਸੇ ਨਾਮਾਲੂਮ ਔਰਤ ਨੇ ਪਰਮਜੀਤ ਕੌਰ ਪਤਨੀ ਵੀਰਪਾਲ ਸਿੰਘ ਵਾਸੀ ਲਾਧੂਕਾ ਜ਼ਿਲ੍ਹਾ ਫਾਜ਼ਿਲਕਾ ਦੇ ਆਧਾਰ ਕਾਰਡ ਨਾਲ ਛੇੜਛਾੜ ਕਰ ਕੇ, ਫੋਟੋ ਤਬਦੀਲ ਕਰ ਕੇ, ਉਸ ਦੇ ਬੈਂਕ ਖਾਤੇ ਦੇ ਨੰਬਰ ਨਾਲ ਛੇੜਛਾੜ ਕਰਨ ਤੋਂ ਇਲਾਵਾ ਜਾਅਲੀ ਸ਼ਨਾਖਤੀ ਕਾਰਡ ਅਤੇ ਚੀਫ ਮੈਡੀਕਲ ਅਫਸਰ ਕੋਲੋਂ ਜਾਅਲੀ ਅੰਗਹੀਣ ਆਈਡੀ ਬਣਵਾ ਕੇ ਪੈਨਸ਼ਨ ਲਈ ਫਾਰਮ ਭਰੇ ਸਨ। ਪਰਮਜੀਤ ਕੌਰ ਪਤਨੀ ਵੀਰਪਾਲ ਸਿੰਘ ਪਿੰਡ ਮੂਸਾ ਨਾਲ ਸਬੰਧਿਤ ਨਹੀਂ ਪਾਈ ਗਈ। ਇਨ੍ਹਾਂ ਜਾਅਲੀ ਦਸਤਖਤਾਂ ਅਤੇ ਜਾਅਲੀ ਮੋਹਰ ਦੀ ਵਰਤੋਂ ਕਰਨ ਬਾਰੇ ਸਰਪੰਚ ਚਰਨ ਕੌਰ ਦੇ ਪਤੀ ਬਲਕੌਰ ਸਿੰਘ ਨੇ ਥਾਣਾ ਸਿਟੀ-2 ਪੁਲਿਸ ਕੋਲ ਸ਼ਿਕਾਇਤ ਕੀਤੀ ਪੁਲਿਸ ਨੇ ਇਸ ਮਾਮਲੇ ’ਚ ਬਲਕੌਰ ਸਿੰਘ ਤੋਂ ਇਲਾਵਾ ਮਨਦੀਪ ਸਿੰਘ ਜੂਨੀਅਰ ਸਹਾਇਕ ਦਫ਼ਤਰ ਸਿਵਲ ਸਰਜਨ ਮਾਨਸਾ, ਗੁਰਜਿੰਦਰ ਕੌਰ ਕਲਰਕ ਦਫ਼ਤਰ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਮਾਨਸਾ ਅਤੇ ਪਰਮਜੀਤ ਕੌਰ ਪਤਨੀ ਵੀਰਪਾਲ ਸਿੰਘ ਵਾਸੀ ਪਿੰਡ ਲਾਧੂਕਾ ਦੇ ਬਿਆਨ ਦਰਜ ਕਰਨ ਮਗਰੋਂ ਬਲਕੌਰ ਸਿੰਘ ਦੀ ਸ਼ਿਕਾਇਤ ’ਤੇ ਨਾਮਾਲੂਮ ਵਿਅਕਤੀ ਖਿਲਾਫ਼ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments