ਸਿਹਤ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ ਦੁਆਰਾ ਆਪਣੇ ਪੱਧਰ ਤੇ ਹੀ ਜਾਂਚ ਸ਼ੁਰੂ ਕਰਨ ਨੂੰ ਲੈ ਕੇ ਮੁੱਖ ਮੰਤਰੀ ਨਰਾਜ਼ ਦੱਸੇ ਜਾਂਦੇ ਹਨ ਜਿਸ ਕਰਕੇ ਮੁੱਖ ਸਕੱਤਰ ਨੇ ਸ਼ਰਮਾ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਤਲਬੀ ਕੀਤੀ ਹੈ
ਸਿੱਧੂ ਮੂਸੇਵਾਲਾ ਦੇ ਮਾਪਿਆਂ ਕੋਲ਼ੋਂ ਦਸਤਾਵੇਜ਼ ਮੰਗਣ ਦੇ ਮਾਮਲੇ ‘ਚ ਇਸ IAS ਅਧਿਕਾਰੀ ਦੀ ਜਵਾਬ ਤਲਬੀ ਹੋਈ ਹੈ।
ਸਿਹਤ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ ਦੁਆਰਾ ਆਪਣੇ ਪੱਧਰ ਤੇ ਹੀ ਜਾਂਚ ਸ਼ੁਰੂ ਕਰਨ ਨੂੰ ਲੈ ਕੇ ਮੁੱਖ ਮੰਤਰੀ ਨਰਾਜ਼ ਦੱਸੇ ਜਾਂਦੇ ਹਨ ਜਿਸ ਕਰਕੇ ਮੁੱਖ ਸਕੱਤਰ ਨੇ ਸ਼ਰਮਾ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਤਲਬੀ ਕੀਤੀ ਹੈ।
ਜ਼ਿਕਰਯੋਗ ਹੈ ਕਿ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੰਜਾਬ ਸਰਕਾਰ ਖਾਸ ਕਰ ਕੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਬੱਚੇ ਦੇ ਜਨਮ ਨੂੰ ਲੈ ਕੇ ਦਸਤਾਵੇਜ ਮੰਗਣ ਦੇ ਨਾਂ ਹੇਠ ਤੰਗ ਪਰੇਸ਼ਾਨ ਕਰਨ ਦਾ ਦੋਸ਼ ਲਾਇਆ ਹੈ ਜਿਸ ਕਰ ਕੇ ਸਮੁੱਚੀ ਵਿਰੋਧੀ ਧਿਰ ਸਿੱਧੂ ਮੂਸੇ ਵਾਲਾ ਦੇ ਪਰਿਵਾਰ ਤੇ ਸਮਰਥਨ ਵਿੱਚ ਆ ਗਈ ਹੈ।