ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ CBSE ਪਿਛਲੇ ਸਾਲਾਂ ਦੇ ਮੁਕਾਬਲੇ ਇਸ ਵਾਰ ਸੈਕੰਡਰੀ ਨਤੀਜਿਆਂ ਦਾ ਐਲਾਨ ਕਰ ਸਕਦਾ ਹੈ। ਅਜਿਹੀ ਸਥਿਤੀ ‘ਚ ਉਮੀਦ ਕੀਤੀ ਜਾਂਦੀ ਹੈ ਕਿ ਇਸ ਸਾਲ ਨਤੀਜੇ (CBSE Board 10th Result 2024) ਮਈ ਦੇ ਪਹਿਲੇ ਹਫ਼ਤੇ ਹੀ ਜਾਰੀ ਕੀਤੇ ਜਾਣਗੇ।
ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਵੱਲੋਂ 15 ਫਰਵਰੀ ਤੋਂ 13 ਮਾਰਚ 2024 ਤਕ ਦੇਸ਼ ਭਰ ਵਿਚ ਮਾਨਤਾ ਪ੍ਰਾਪਤ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ‘ਚ ਸਾਲ 2023-24 ਲਈ ਸੈਕੰਡਰੀ (ਕਲਾਸ 10) ਵਿੱਚ ਦਾਖਲ ਹੋਏ ਲੱਖਾਂ ਵਿਦਿਆਰਥੀਆਂ ਲਈ ਸਾਲਾਨਾ ਪ੍ਰੀਖਿਆ ਆਯੋਜਿਤ ਕੀਤੀ ਗਈ ਸੀ। ਜਿਹੜੇ ਵਿਦਿਆਰਥੀ ਇਸ ਇਮਤਿਹਾਨ ‘ਚ ਸ਼ਾਮਲ ਹੋਏ ਸਨ ਉਹ ਹੁਣ ਨਤੀਜਿਆਂ ਦੀ (CBSE Board 10th Result 2024) ਉਡੀਕ ਕਰ ਰਹੇ ਹਨ। ਬੋਰਡ ਵੱਲੋਂ ਨਤੀਜਾ ਜਾਰੀ ਕਰਨ ਦੀ ਮਿਤੀ ਦਾ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਬਹੁਤ ਸਾਰੀਆਂ ਮੀਡੀਆ ਰਿਪੋਰਟਾਂ ਅਨੁਸਾਰ ਸੀਬੀਐਸਈ ਮਈ ਚ 10ਵੀਂ ਦੇ ਨਤੀਜੇ ਦਾ ਐਲਾਨ ਕਰ ਸਕਦਾ ਹੈ।
ਜੇਕਰ ਕੁਝ ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ CBSE ਪਿਛਲੇ ਸਾਲਾਂ ਦੇ ਮੁਕਾਬਲੇ ਇਸ ਵਾਰ ਸੈਕੰਡਰੀ ਨਤੀਜਿਆਂ ਦਾ ਐਲਾਨ ਕਰ ਸਕਦਾ ਹੈ। ਅਜਿਹੀ ਸਥਿਤੀ ‘ਚ ਉਮੀਦ ਕੀਤੀ ਜਾਂਦੀ ਹੈ ਕਿ ਇਸ ਸਾਲ ਨਤੀਜੇ (CBSE Board 10th Result 2024) ਮਈ ਦੇ ਪਹਿਲੇ ਹਫ਼ਤੇ ਹੀ ਜਾਰੀ ਕੀਤੇ ਜਾਣਗੇ। ਪਿਛਲੇ ਸਾਲ 10ਵੀਂ ਜਮਾਤ ਦਾ ਨਤੀਜਾ 12 ਮਈ ਨੂੰ ਯਾਨੀ ਦੂਜੇ ਹਫ਼ਤੇ ਐਲਾਨਿਆ ਗਿਆ ਸੀ।
ਇਸ ਤੋਂ ਇਲਾਵਾ NEET UG 2024 ਦੀ ਪ੍ਰੀਖਿਆ ਇਸ ਸਾਲ 5 ਮਈ ਨੂੰ ਕਰਵਾਈ ਜਾਣੀ ਹੈ। ਇਸ ਪ੍ਰੀਖਿਆ ਤੋਂ ਤੁਰੰਤ ਬਾਅਦ ਸੀਬੀਐਸਈ 12ਵੀਂ ਤੇ 10ਵੀਂ ਜਮਾਤ ਦੇ ਨਤੀਜੇ ਜਾਰੀ ਕਰ ਸਕਦਾ ਹੈ। ਅਜਿਹੀ ਸਥਿਤੀ ‘ਚ ਇਸ ਗੱਲ ਦੀ ਪੂਰੀ ਸੰਭਾਵਨਾ ਹੈ ਕਿ ਨਤੀਜੇ (CBSE Board 10th Result 2024) 6 ਮਈ ਤੋਂ 11 ਮਈ ਦੇ ਵਿਚਕਾਰ ਜਾਰੀ ਕੀਤੇ ਜਾ ਸਕਦੇ ਹਨ। ਅਜਿਹਾ ਇਸ ਲਈ ਵੀ ਸੰਭਵ ਹੈ ਕਿਉਂਕਿ ਚੋਣ ਕਮਿਸ਼ਨ ਵੱਲੋਂ ਇਸ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਇਨ੍ਹਾਂ ਚੋਣਾਂ ‘ਚ ਅਧਿਆਪਕਾਂ ਦੀ ਤਾਇਨਾਤੀ ਕੀਤੀ ਗਈ ਹੈ, ਜਿਸ ਕਾਰਨ ਨਤੀਜੇ ਜਲਦੀ ਜਾਰੀ ਕੀਤੇ ਜਾ ਸਕਦੇ ਹਨ।